Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:14 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਨੇ  ਰਾਸ਼ਟਰੀ ਪੁਲਾੜ ਦਿਵਸ ਮਨਾਇਆ

ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਨੇ ਰਾਸ਼ਟਰੀ ਪੁਲਾੜ ਦਿਵਸ ਮਨਾਇਆ

ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਨੇ ਰਾਸ਼ਟਰੀ ਪੁਲਾੜ ਦਿਵਸ ਮਨਾਇਆ
ਪਟਿਆਲਾ, 23 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਰਾਸ਼ਟਰੀ ਪੁਲਾੜ ਦਿਵਸ ਮੌਕੇ ਯੂਨੀਵਰਸਿਟੀ ਕੈਂਪਸ ਇੰਜੀਅਨਰਿੰਗ ਕਾਲਜ ਵਿਖੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ । ਐੱਨ. ਐੱਸ. ਐੱਸ. ਕੋਆਰਡੀਨੇਟਰ ਡਾ. ਅਨਹਦ ਸਿਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗਤੀਵਿਧੀ ਵਿੱਚ ਵਿਦਿਆਰਥੀਆਂ ਵੱਲੋਂ ਪੁਲਾੜ ਵਿਸ਼ੇ ‘ਤੇ ਵੱਖ-ਵੱਖ ਪ੍ਰਕਾਰ ਦੇ ਪੋਸਟਰ ਬਣਾ ਕੇ ਇਸ ਦਿਵਸ ਨੂੰ ਮਨਾਇਆ ਗਿਆ। ਇਸ ਮੌਕੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ.ਅਬਦੁਲ ਕਲਾਮ, ਜੋ ਕਿ ਉੱਘੇ ਵਿਗਿਆਨੀ ਵੀ ਸਨ, ਦੀਆਂ ਉਪਲਬਧੀਆਂ ਅਤੇ ਦੇਸ ਨੂੰ ਦੇਣ ਬਾਰੇ ਵੀ ਯਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਆਉਣ ਵਾਲੇ ਸਮੇਂ ਵਿਚ ਵੀ ਉਲੀਕੇ ਜਾਣਗੇ। ਪ੍ਰੋਗਰਾਮਾਂ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ ਅਤੇ ਡਾ. ਅਭਿਨਵ ਭੰਡਾਰੀ ਦੀ ਅਗਵਾਈ ਵਿੱਚ ਕਰਵਾਏ ਇਸ ਪ੍ਰੋਗਰਾਮ ਵਿੱਚ ਲਗਭਗ 25 ਤੋਂ ਜ਼ਿਆਦਾ ਵਲੰਟੀਅਰਾਂ ਨੇ ਭਾਗ ਲਿਆ ।

Advertisement
Advertisement
Advertisement
Advertisement
Scroll to Top