Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:24 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਐੱਨ. ਐੱਚ. ਏ. ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ : ਕੈਬਨਿਟ ਮੰਤਰੀ ਹਰਭਜਨ ਸਿੰਘ

ਪੰਜਾਬ ਸਰਕਾਰ ਐੱਨ. ਐੱਚ. ਏ. ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ : ਕੈਬਨਿਟ ਮੰਤਰੀ ਹਰਭਜਨ ਸਿੰਘ

ਪੰਜਾਬ ਸਰਕਾਰ ਐੱਨ. ਐੱਚ. ਏ. ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ : ਕੈਬਨਿਟ ਮੰਤਰੀ ਹਰਭਜਨ ਸਿੰਘ
ਮੋਗਾ : ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐੱਨ. ਐੱਚ. ਏ. ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਪੱਧਰ ਉੱਤੇ ਮੀਟਿੰਗਾਂ ਕੀਤੀਆਂ ਹਨ। ਜਿਹੜੇ ਵੀ ਛੋਟੇ-ਛੋਟੇ ਮੁੱਦੇ ਦਰਪੇਸ਼ ਹਨ ਉਨ੍ਹਾਂ ਨੂੰ ਜਲਦ ਹੀ ਨਜਿੱਠ ਲਿਆ ਜਾਵੇਗਾ। ਉਨ੍ਹਾਂ ਇਸ ਗੱਲ ਨੂੰ ਮੁੱਢੋਂ ਰੱਦ ਕਰ ਦਿੱਤਾ ਕਿ ਸੂਬੇ ਵਿਚ ਜ਼ਮੀਨਾਂ ਅਧਿਗ੍ਰਹਿਣ ਕਰਨ ਲਈ ਕੋਈ ਸਮੱਸਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਸਬੰਧਤ ਜ਼ਮੀਨਾਂ ਪ੍ਰਾਪਤ ਕਰਕੇ ਐੱਨ. ਐੱਚ. ਏ. ਆਈ. ਨੂੰ ਸਪੁਰਦ ਕਰ ਦਿੱਤੀਆਂ ਜਾਣਗੀਆਂ। ਅੱਜ ਅਚਾਨਕ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ-1 ਸਕੂਲਾਂ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਨੇਰ ਦਾ ਵੀ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਹੋਰ ਹਾਜ਼ਰ ਸਨ। ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਸਿੱਖਿਆ ਖੇਤਰ ਵਿਚ ਸੁਧਾਰ ਕਰਨਾ ਹੈ। ਸੂਬੇ ਦੇ ਬਿਹਤਰ ਭਵਿੱਖ ਲਈ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕੱਲੇ ਮੋਗਾ ਸ਼ਹਿਰ ਵਿਚ ਹੀ 3 ਸਕੂਲ ਨਵੇਂ ਬਣਾਏ ਗਏ ਹਨ। ਇਨ੍ਹਾਂ ਸਕੂਲਾਂ ਦੀ ਪਹਿਲਾਂ ਬਹੁਤ ਹੀ ਖਸਤਾ ਹਾਲਤ ਸੀ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਹਰੇਕ ਸਕੂਲ ਦੀ ਕਾਇਆ ਕਲਪ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਸੂਬੇ ਦੇ ਸਕੂਲਾਂ ਦੇ ਅਧਿਆਪਕ ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਇਸੇ ਕਰਕੇ ਹੀ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹੋਰ ਦੇਸ਼ਾਂ ਵਿਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਜੇਕਰ ਸਕੂਲ ਮੁਖੀ ਚੰਗੇ ਹੋਣਗੇ ਤਾਂ ਸਕੂਲ ਦੇ ਨਤੀਜੇ ਵੀ ਵਧੀਆ ਆਉਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਰੁਜ਼ਗਾਰ ਮੁਖੀ ਬਣਾਇਆ ਜਾ ਰਿਹਾ ਹੈ। ਬੱਚਿਆਂ ਨੂੰ ਤਕਨੀਕੀ ਸਿੱਖਿਆ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਕਰਕੇ ਹੀ ਸੂਬੇ ਵਿਚ ਸਕੂਲ ਆਫ ਐਮੀਨੇਂਸ ਖੋਲ੍ਹੇ ਜਾ ਰਹੇ ਹਨ। ਇਨ੍ਹਾਂ ਸਕੂਲਾਂ ਵਿਚ ਹੁਸ਼ਿਆਰ ਬੱਚਿਆਂ ਦੀ ਰੁਚੀ ਨੂੰ ਤਲਾਸ਼ ਕੇ ਉਹਨਾਂ ਨੂੰ ਢੁੱਕਵੀਂ ਸਿੱਖਿਆ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਰੁਚੀ ਮੁਤਾਬਿਕ ਆਪਣਾ ਖੇਤਰ/ਕਿੱਤਾ ਚੁਣ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੌਰੇ ਦਾ ਮਕਸਦ ਸਕੂਲ ਦੀਆਂ ਲੋੜਾਂ ਨੂੰ ਜਾਣਨਾ ਅਤੇ ਉਨ੍ਹਾਂ ਨੂੰ ਦੂਰ ਕਰਨ ਲਈ ਯਤਨ ਕਰਨਾ ਹੈ। ਇਸ ਮੌਕੇ ਉਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨਾਲ ਬੈਠ ਕੇ ਮਿਡ ਡੇਅ ਮੀਲ ਖਾਧਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਸਕੂਲਾਂ ਦੀ ਕਾਰਗੁਜ਼ਾਰੀ ਉੱਤੇ ਤਸੱਲੀ ਪ੍ਰਗਟ ਕੀਤੀ।

Advertisement
Advertisement
Advertisement
Advertisement
Scroll to Top