Breaking News ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀਪੰਜਾਬ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ : ਹਰਪਾਲ ਸਿੰਘ ਚੀਮਾਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ 'ਚ ਬਿਜਲੀ ਬੰਦ ਹੋਣ ਦੀ ਜਾਂਚ ਦੇ ਆਦੇਸ਼ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ ਜੋੜਨ ਦੀ ਅਪੀਲਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ

ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Friday, 23 August, 2024, 07:48 PM

ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ
ਅਸ਼ੀਰਵਾਦ ਸਕੀਮ ਤਹਿਤ 16 ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 23 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਵੱਖ ਵੱਖ ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਹਨਾਂ ਦੱਸਿਆ ਕਿ ਸਾਲ 2023-24 ਅਤੇ 2024-25 ਲਈ ਅਸ਼ੀਰਵਾਦ ਫਾਰ ਐਸ.ਸੀਜ਼ ਸਕੀਮ ਅਧੀਨ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਲੇਰਕੋਟਲਾ ਜਿਲ੍ਹਿਆਂ ਦੇ 9268 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ । ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ । ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।



Scroll to Top