Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:56 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ : ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਦੇਸ਼ ਵਿਦੇਸ਼ ਤੋਂ ਸੰਗਤਾਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਮੱਥਾ ਟੇਕਣ ਪਹੁੰਚਦੀਆਂ ਹਨ ਉੱਥੇ ਹੀ ਸ਼ਰਾਬ ਘੁਟਾਲੇ ਮਾਮਲੇ ਚ 17 ਮਹੀਨੇ ਬਾਅਦ ਜੇਲ `ਚੋਂ ਬਾਹਰ ਆਏ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਸ਼ੋਧੀਆ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੇ ਕਈ ਕੈਬਨਟ ਮੰਤਰੀ ਵੀ ਹਾਜ਼ਰ ਰਹੇ। ਉਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ ਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਸਿੱਖਿਆ ਦੀ ਕ੍ਰਾਂਤੀ ਲਿਆਉਣ ਵਾਲੇ ਸਿੱਖਿਆ ਮੰਤਰੀ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸ਼ੋਦੀਆ ਨੂੰ ਝੂਠੇ ਕੇਸ ਦੇ ਵਿੱਚੋਂ ਹੁਣ ਜਮਾਨਤ ਮਿਲ ਚੁੱਕੀ ਹੈ ਅਤੇ ਸਾਨੂੰ ਮਾਨਯੋਗ ਅਦਾਲਤ ਤੇ ਅਤੇ ਵਾਹਿਗੁਰੂ ਤੇ ਪੂਰਾ ਭਰੋਸਾ ਸੀ ਕਿ ਉਹ ਜਲਦ ਇਨਸਾਫ ਦੇਣਗੇ ਅਤੇ ਅੱਜ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਤੇ ਇਸ ਦੌਰਾਨ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਇਹ ਵੀ ਅਰਦਾਸ ਕੀਤੀ ਗਈ ਹੈ ਕਿ ਜਲਦ ਹੀ ਅਰਵਿੰਦ ਕੇਜਰੀਵਾਲ ਵੀ ਜੇਲ ਚੋਂ ਬਾਹਰ ਆਉਣ, ਇਸ ਦੇ ਨਾਲ ਹੀ ਬੋਲਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਦੋਂ ਜੇਲ ਵਿੱਚ ਸੀ ਤਾਂ ਉਹਨਾਂ ਨੇ ਉਦੋਂ ਕਿਹਾ ਸੀ ਕਿ ਜੇਲ ਚੋਂ ਬਾਹਰ ਜਾਦਿਆਂ ਹੀ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਉਣਗੇ ਅਤੇ ਅੱਜ ਉਹ ਆਪਣੇ ਪਰਿਵਾਰ ਦੇ ਨਾਲ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਤੇ ਅਰਦਾਸ ਕਰਦੇ ਹਨ ਕਿ ਜਲਦ ਹੀ ਸੱਚਾਈ ਦੀ ਇੱਕ ਵਾਰ ਫਿਰ ਤੋਂ ਜਿੱਤ ਹੋਵੇ ਤੇ ਅਰਵਿੰਦ ਕੇਜਰੀਵਾਲ ਵੀ ਜਲਦ ਜੇਲ ਚੋਂ ਬਾਹਰ ਆਉਣ।

Advertisement
Advertisement
Advertisement
Advertisement
Scroll to Top