Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:10 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਦੂਜੀ ਵਾਰ ਪਟਿਆਲਾ ਪੁਲਸ ਦੀ ਅਹਿਮ ਮੀਟਿੰਗ ਦਾ ਵੀ ਨਹੀਂ ਕੋਈ ਨਿਕਲਿਆ ਨਤੀਜਾ

ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਦੂਜੀ ਵਾਰ ਪਟਿਆਲਾ ਪੁਲਸ ਦੀ ਅਹਿਮ ਮੀਟਿੰਗ ਦਾ ਵੀ ਨਹੀਂ ਕੋਈ ਨਿਕਲਿਆ ਨਤੀਜਾ

ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਦੂਜੀ ਵਾਰ ਪਟਿਆਲਾ ਪੁਲਸ ਦੀ ਅਹਿਮ ਮੀਟਿੰਗ ਦਾ ਵੀ ਨਹੀਂ ਕੋਈ ਨਿਕਲਿਆ ਨਤੀਜਾ
ਪਟਿਆਲਾ : ਪੰਜਾਬ ਦੀ ਸਰਹੱਦ ਸ਼ੰਭੂ ਬਾਰਡਰ ਤੇ ਧਰਨਾ ਦੇ ਰਹੇ ਕਿਸਾਨਾਂ ਵਲੋਂ ਬੰਦ ਕੀਤੇ ਰਸਤੇ ਨੂੰ ਖੁੱਲ੍ਹਵਾਉਣ ਨੂੰ ਲੈ ਕੇ ਅੱਜ ਦੂਸਰੀ ਵਾਰ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਪਟਿਆਲਾ ਪੁਲਿਸ ਦੀ ਹੋਈ ਅਹਿਮ ਮੀਟਿੰਗ ਇਕ ਵਾਰ ਫਿਰ ਬੇਸਿੱਟਾ ਰਹੀ। ਦੱਸਣਯੋਗ ਹੈ ਕਿ ਉਪਰੋਕਤ ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।
ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਕੋਈ ਰਸਤਾ ਬੰਦ ਨਹੀਂ ਕੀਤਾ ਹੈ। ਹਰਿਆਣਾ ਅਤੇ ਕੇਂਦਰ ਸਰਕਾਰ ਨੇ ਸੜਕ ਨੂੰ ਬੰਦ ਕਰ ਦਿੱਤਾ ਹੈ। ਅਜਿਹੇ ਵਿੱਚ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣਾ ਚਾਹੀਦਾ ਹੈ। ਅਸੀਂ ਪ੍ਰਸ਼ਾਸਨ ਅੱਗੇ ਆਪਣੇ ਵਿਚਾਰ ਪੇਸ਼ ਕੀਤੇ ਹਨ। ਅਸੀਂ ਪ੍ਰਸ਼ਾਸਨ ਅੱਗੇ ਆਪਣੀ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਚਾਹੁੰਦਾ ਹੈ ਕਿ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਦਿੱਲੀ ਨਾ ਜਾਣ। ਪਰ ਉਹ ਟਰੈਕਟਰ ਟਰਾਲੀ ਤੋਂ ਬਿਨਾਂ ਦਿੱਲੀ ਨਹੀਂ ਜਾਵੇਗਾ। ਅਸੀਂ ਪਹਿਲੇ ਦਿਨ ਤੋਂ ਹੀ ਉਨ੍ਹਾਂ ਨੂੰ ਆਪਣੀ ਗੱਲ ਸਪੱਸ਼ਟ ਕਰ ਚੁੱਕੇ ਹਾਂ। ਇਸ ਤੋਂ ਇਲਾਵਾ ਮੀਟਿੰਗ ਸਬੰਧੀ ਕੋਈ ਏਜੰਡਾ ਨਹੀਂ ਸੀ। ਇਸ ਦੇ ਨਾਲ ਹੀ ਜਗਜੀਤ ਸਿੰਘ ਡੱਲੇਵਾਲ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਕਿਉਂਕਿ ਉਸ ਨੇ ਇੱਕ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦੱਖਣ ਜਾਣਾ ਸੀ। ਇਸ ਤੋਂ ਪਹਿਲਾਂ 21 ਤਰੀਕ ਨੂੰ ਵੀ ਇਸ ਮਾਮਲੇ ਸਬੰਧੀ ਮੀਟਿੰਗ ਹੋਈ ਸੀ।
ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਕਿਸਾਨ ਆਗੂ ਸਰਬਜੀਤ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਪਟਿਆਲਾ ਸਥਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪੁੱਜੇ ਸਨ। ਜਿੱਥੇ ਕਿਸਾਨਾਂ ਦੇ ਹੋਰ ਗਰੁੱਪਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ 31 ਅਗਸਤ ਨੂੰ ਸ਼ੰਭੂ ਬਾਰਡਰ ਸਮੇਤ 3 ਥਾਵਾਂ `ਤੇ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਦੀ ਰਣਨੀਤੀ ਬਣਾਈ ਗਈ ਹੈ। ਕਿਸਾਨਾਂ ਦਾ ਸਪੱਸ਼ਟ ਕਹਿਣਾ ਹੈ ਕਿ ਉਹ ਵੀ ਚਾਹੁੰਦੇ ਹਨ ਕਿ ਇਹ ਸੜਕ ਸਾਰਿਆਂ ਲਈ ਖੋਲ੍ਹੀ ਜਾਵੇ। ਇਸ ਸੜਕ ਨੂੰ ਹਰਿਆਣਾ ਸਰਕਾਰ ਨੇ ਬੰਦ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਨੀਅਤ ਵਿੱਚ ਖੋਟ ਹੈ। ਮੀਟਿੰਗ ਦੀ ਪਹਿਲ ਕੇਂਦਰ ਨੂੰ ਕਰਨੀ ਚਾਹੀਦੀ ਹੈ, ਪ੍ਰਸ਼ਾਸਨ ਨੂੰ ਨਹੀਂ। ਇਸ ਦੇ ਨਾਲ ਹੀ ਇਸ ਮਾਮਲੇ ਦੀ ਸੁਣਵਾਈ ਹੁਣ 2 ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਹੋਣੀ ਹੈ। ਇਸੇ ਸੰਦਰਭ ਵਿੱਚ ਇਹ ਮੀਟਿੰਗ ਹੋ ਰਹੀ ਹੈ।ਮੀਟਿੰਗਾਂ ਜਾਰੀ ਰੱਖਣ ਦੇ ਹੁਕਮ ਦਿੱਤੇ ਸਨ। ਇਸ ਦੇ ਨਾਲ ਹੀ ਪੰਜਾਬ ਨੂੰ ਹੋਰ ਕਮੇਟੀ ਮੈਂਬਰਾਂ ਦੇ ਨਾਂ ਵੀ 3 ਦਿਨਾਂ ਦੇ ਅੰਦਰ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਇਸ ਮੀਟਿੰਗ ਦੀ ਰਿਪੋਰਟ ਅਗਲੀ ਮੀਟਿੰਗ ਵਿੱਚ ਸੁਪਰੀਮ ਕੋਰਟ ਵਿੱਚ ਰੱਖੀ ਜਾਵੇਗੀ।

Advertisement
Advertisement
Advertisement
Advertisement
Scroll to Top