Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:45 am

+91 90915 01313 , +91 90916 01313

punjabbanni@gmail.com
punjabbani@yahoo.com

ਸੀਬੀਆਈ ਮਾਰੇ ਆਰਜੀ ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਤੇ 14 ਹੋਰਨਾਂ ਦੇ ਟਿਕਾਣਿਆਂ ’ਤੇ ਛਾਪੇ

ਸੀਬੀਆਈ ਮਾਰੇ ਆਰਜੀ ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਤੇ 14 ਹੋਰਨਾਂ ਦੇ ਟਿਕਾਣਿਆਂ ’ਤੇ ਛਾਪੇ

ਸੀਬੀਆਈ ਮਾਰੇ ਆਰਜੀ ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਤੇ 14 ਹੋਰਨਾਂ ਦੇ ਟਿਕਾਣਿਆਂ ’ਤੇ ਛਾਪੇ
ਨਵੀਂ ਦਿੱਲੀ : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਕਥਿਤ ਵਿੱਤੀ ਬੇਨੇਮੀਆਂ ਦੀ ਜਾਂਚ ਨੂੰ ਲੈ ਕੇ ਅੱਜ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼, ਸਾਬਕਾ ਐੱਮਐੱਸਵੀਪੀ ਸੰਜੈ ਵਸ਼ਿਸ਼ਸਟ ਤੇ 13 ਹੋਰਨਾਂ ਦੇ ਕੋਲਕਾਤਾ ਤੇ ਨੇੜਲੇ ਇਲਾਕਿਆਂ ਵਿਚਲੇ ਟਿਕਾਣਿਆਂ ’ਤੇੇ ਛਾਪੇ ਮਾਰੇ। ਸੀਬੀਆਈ ਦੀ ਭ੍ਰਿਸ਼ਟਾਚਾਰ ਵਿਰੋਧੀ ਇਕਾਈ ਨੇ ਹਸਪਤਾਲ ਵਿਚ ਮਰੀਜ਼ਾਂ ਦੀ ਸੰਭਾਲ ਤੇ ਪ੍ਰਬੰਧਨ ਲਈ ਸਮੱਗਰੀ ਸਪਲਾਈ ਕਰਦੇ ਵਿਅਕਤੀਆਂ ਦੇ ਘਰਾਂ ਤੇ ਦਫ਼ਤਰਾਂ ਦੀ ਵੀ ਤਲਾਸ਼ੀ ਲਈ। ਸੀਬੀਆਈ ਦੇ ਘੱਟੋ-ਘੱਟ ਸੱਤ ਅਧਿਕਾਰੀ ਘੋਸ਼ ਤੋਂ ਉਸ ਦੀ ਬੇਲੀਆਘਾਟ ਰਿਹਾਇਸ਼ ’ਤੇ ਸਵੇਰੇ 8 ਵਜੇ ਤੋਂ ਪੁੱਛ-ਪੜਤਾਲ ਕਰ ਰਹੇ ਹਨ। ਜਿਨ੍ਹਾਂ ਹੋਰਨਾਂ ਤੋਂ ਕੇਂਦਰੀ ਏਜੰਸੀ ਨੇ ਪੁੱਛ-ਪੜਤਾਲ ਕੀਤੀ ਉਨ੍ਹਾਂ ਵਿਚ ਹਸਪਤਾਲ ਦੇ ਸਾਬਕਾ ਮੈਡੀਕਲ ਸੁਪਰਡੈਂਟ ਤੇ ਵਾਈਸ ਪ੍ਰਿੰਸੀਪਲ ਸੰਜੈ ਵਸ਼ਿਸ਼ਟ ਤੇ ਹਸਪਤਾਲ ਦੇ ਫੋਰੈਂਸਿਕ ਮੈਡੀਕਲ ਵਿਭਾਗ ਦਾ ਇਕ ਹੋਰ ਪ੍ਰੋਫੈਸਰ ਸ਼ਾਮਲ ਹਨ। ਸੀਬੀਆਈ ਟੀਮ ਕੇਦਰੀ ਬਲਾਂ ਦੀ ਵੱਡੀ ਟੀਮ ਨਾਲ ਅੱਜ ਸਵੇਰੇ 6 ਵਜੇ ਘੋਸ਼ ਦੀ ਰਿਹਾਇਸ਼ ’ਤੇ ਪੁੱਜੀ, ਪਰ ਟੀਮ ਨੂੰ ਘਰ ਦਾ ਦਰਵਾਜ਼ਾ ਖੁੱਲ੍ਹਣ ਲਈ ਅੱਧਾ ਘੰਟਾ ਉਡੀਕ ਕਰਨੀ ਪਈ। ਕੇਂਦਰੀ ਏਜੰਸੀ ਦੇ ਹੋਰ ਅਧਿਕਾਰੀਆਂ ਨੇ ਹਾਵੜਾ ਵਿਚ ਇਕ ਸਪਲਾਇਰ ਦੀ ਰਿਹਾਇਸ਼ ’ਤੇ ਵੀ ਦਸਤਕ ਦਿੱਤੀ। ਸੀਬੀਆਈ ਦੀ ਇਕ ਹੋਰ ਟੀਮ ਨੇ ਸਾਬਕਾ ਪ੍ਰਿੰਸੀਪਲ ਦੇ ਦਫ਼ਤਰ ਦੀ ਤਲਾਸ਼ੀ ਲਈ ਤੇ ਅਕਾਦਮਿਕ ਇਮਾਰਤ ਵਿਚਲੀ ਕੰਟੀਨ ਵਿਚ ਵੀ ਗਈ । ਟੀਮ ਨੇ ਹਸਪਤਾਲ ਦੇ ਮੌਜੂਦਾ ਪ੍ਰਿੰਸੀਪਲ ਮਾਨਸ ਕੁਮਾਰ ਬੰਧੋਪਾਧਿਆਏ ਨੂੰ ਅੱਜ ਸਵੇਰੇ ਹਸਪਤਾਲ ਪਹੁੰਚਣ ਲਈ ਕਿਹਾ ਸੀ। ਹਸਪਤਾਲ ਦੀ ਤਲਾਸ਼ੀ ਦੌਰਾਨ ਉਹ ਪੂਰਾ ਸਮਾਂ ਟੀਮ ਨਾਲ ਮੌਜੂਦ ਰਹੇ। ਕਾਬਿਲੇਗੌਰ ਹੈ ਕਿ ਇਸੇ ਹਸਪਤਾਲ ਦੇ ਸੈਮੀਨਾਰ ਹਾਲ ਵਿਚ 9 ਅਗਸਤ ਨੂੰ ਇਕ ਜੂਨੀਅਰ ਡਾਕਟਰ ਨਾਲ ਕਥਿਤ ਬਲਾਤਕਾਰ ਕਰਨ ਮਗਰੋਂ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਕੋਲਕਾਤਾ ਪੁਲੀਸ ਨੇ ਇਸ ਕੇਸ ਵਿਚ ਇਕ ਸਿਵਿਕ ਵਲੰਟੀਅਰ ਨੂੰ ਗ੍ਰਿਫ਼ਤਾਰ ਕੀਤਾ ਹੈ ਜਦੋਂਕਿ ਸਾਬਕਾ ਪ੍ਰਿੰਸੀਪਲ ਘੋਸ਼ ਤੋਂ ਕਈ ਗੇੜਾਂ ਦੀ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ ।

Advertisement
Advertisement
Advertisement
Advertisement
Scroll to Top