Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:10 am

+91 90915 01313 , +91 90916 01313

punjabbanni@gmail.com
punjabbani@yahoo.com

ਗੁੁਰਦੁਆਰਾ ਸਾਹਿਬ ਵਿਖੇ ਮੀਟ ਲੈ ਕੇ ਪਹੁੰਚੇ ਵਿਅਕਤੀ ਨੂੰ ਸੇਵਾਦਾਰ ਨੇ ਪਕੜ ਕੀਤਾ ਪੁਲਸ ਹਵਾਲੇ

ਗੁੁਰਦੁਆਰਾ ਸਾਹਿਬ ਵਿਖੇ ਮੀਟ ਲੈ ਕੇ ਪਹੁੰਚੇ ਵਿਅਕਤੀ ਨੂੰ ਸੇਵਾਦਾਰ ਨੇ ਪਕੜ ਕੀਤਾ ਪੁਲਸ ਹਵਾਲੇ

ਗੁੁਰਦੁਆਰਾ ਸਾਹਿਬ ਵਿਖੇ ਮੀਟ ਲੈ ਕੇ ਪਹੁੰਚੇ ਵਿਅਕਤੀ ਨੂੰ ਸੇਵਾਦਾਰ ਨੇ ਪਕੜ ਕੀਤਾ ਪੁਲਸ ਹਵਾਲੇ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਦੇ ਗੁਰਦੁਆਰਾ ਆਲਮਗੀਰ ਸਾਹਿਬ ਦਾ ਹੈ ਜਿੱਥੇ ਇੱਕ ਸ਼ਰਾਰਤੀ ਅਨਸਰ ਲੰਗਰ ਹਾਲ ਵਿੱਚ ਇੱਕ ਮੀਟ ਲੈ ਕੇ ਚਲਾ ਗਿਆ । ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਸਮੇਤ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ 23 ਤਰੀਕ ਨੂੰ ਰਾਤ ਸਾਢੇ 9 ਵਜੇ ਦੇ ਕਰੀਬ ਇੱਕ ਵਿਅਕਤੀ ਲੰਗਰ ਹਾਲ ਵਿੱਚ ਆਇਆ ਅਤੇ ਉਸ ਨੇ ਸੇਵਾਦਾਰ ਨੂੰ ਕਿਹਾ ਕਿ ਉਸ ਨੇ ਹਸਪਤਾਲ ਵਿੱਚ ਮਰੀਜ਼ ਲਈ ਖਾਣਾ ਲੈ ਕੇ ਜਾਣਾ ਸੀ, ਪਰ ਕਿਸੇ ਕਾਰਨ ਨਹੀਂ ਜਾ ਸਕਿਆ, ਇਸ ਲਈ ਇਹ ਦਾਲ ਦਾ ਭਰਿਆ ਡੋਲੂ ਲੰਗਰ ਵਿੱਚ ਵਰਤਾ ਦਿਓ । ਇਸ ਤੋਂ ਮਗਰੋਂ ਸੇਵਾਦਾਰ ਨੇ ਕਿਹਾ ਕਿ ਉਹ ਦਾਲ ਵਾਲਾ ਡੋਲੂ ਇਸ ਲੰਗਰ ਵਾਲੀ ਬਾਲਟੀ ਵਿੱਚ ਪਾ ਦੇਵੇ, ਜਦੋਂ ਉਸ ਦੇ ਉਹ ਡੋਲੂ ਲੰਗਰ ਵਾਲੀ ਬਾਲਟੀ ਵਿੱਚ ਪਾ ਦਿੱਤਾ ਤਾਂ ਸੇਵਾਦਾਰ ਨੇ ਦੇਖਿਆ ਕਿ ਇਹ ਤਾਂ ਮੀਟ ਹੈ, ਜਿਸ ਤੋਂ ਬਾਅਦ ਸੇਵਾਦਾਰ ਨੇ ਉਕਤ ਵਿਅਕਤੀ ਨੂੰ ਤੁਰੰਤ ਕਾਬੂ ਕਰ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ।ਇਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਸ਼ਰਾਰਤੀ ਅਨਸਰਾਂ ਦਾ ਹੱਥ ਹੋ ਸਕਦਾ ਹੈ, ਜਦਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਰਕਾਰ ਤੋਂ ਇਸ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਬੇਸ਼ੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪਰ ਪ੍ਰਬੰਧਕ ਕਮੇਟੀ ਇਸ ਗੱਲ ਨੂੰ ਲੈ ਕੇ ਗੰਭੀਰ ਹੈ ਕਿ ਅਜਿਹੀ ਘਟਨਾ ਕਿਉਂ ਵਾਪਰੀ। ਉਹਨਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਸਬੰਧੀ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ, ਕਿਉਂਕਿ ਜਦੋਂ ਵੀ ਕੋਈ ਬੇਅਦਬੀ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਨੂੰ ਪਾਗਲ ਜਾਂ ਮਾਨਸਿਕ ਰੋਗੀ ਕਰਾਰ ਦੇ ਦਿੱਤਾ ਜਾਂਦਾ। ਉਹਨਾਂ ਨੇ ਕਿਹਾ ਇਹ ਹੁਣ ਬਰਦਾਸ਼ਤ ਯੋਗ ਨਹੀਂ ਹੋਵੇਗਾ।

Advertisement
Advertisement
Advertisement
Advertisement
Scroll to Top