Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:56 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਅੰਮ੍ਰਿਤਸਰ ਨੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਬਣ ਰਹੇ ਹੋਟਲ ਦੀ ਸਭ ਤੋਂ ਉਪਰਲੀ ਬਿਲਡਿੰਗ ਨੂੰ ਢਾਹਿਆ

ਨਗਰ ਨਿਗਮ ਅੰਮ੍ਰਿਤਸਰ ਨੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਬਣ ਰਹੇ ਹੋਟਲ ਦੀ ਸਭ ਤੋਂ ਉਪਰਲੀ ਬਿਲਡਿੰਗ ਨੂੰ ਢਾਹਿਆ

ਨਗਰ ਨਿਗਮ ਅੰਮ੍ਰਿਤਸਰ ਨੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਬਣ ਰਹੇ ਹੋਟਲ ਦੀ ਸਭ ਤੋਂ ਉਪਰਲੀ ਬਿਲਡਿੰਗ ਨੂੰ ਢਾਹਿਆ
ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਬਣ ਰਹੇ ਹੋਟਲ `ਤੇ ਅੱਜ ਨਗਰ ਨਿਗਮ ਵੱਲੋਂ ਕਾਰਵਾਈ ਕਰਦੇ ਹੋਏ ਹੋਟਲ ਦੀ ਸਭ ਤੋਂ ਉੱਪਰਲੀ ਬਿਲਡਿੰਗ ਨੂੰ ਢਾਅ ਦਿੱਤਾ ਗਿਆ। ਦੱਸ ਦੇਈਏ ਕਿ ਮੁਤਾਬਕ ਇਹ ਹੋਟਲ ਸ੍ਰੀ ਦਰਬਾਰ ਸਾਹਿਬ ਦੇ ਬਿਲਕੁਲ ਨਾਲ ਬਣ ਰਿਹਾ ਸੀ ਜਿਸ ਨਾਲ ਦਰਬਾਰ ਸਾਹਿਬ ਦੀ ਦਿੱਖ ਖਰਾਬ ਹੋ ਰਹੀ ਸੀ ਅਤੇ ਇਸ ਹੋਟਲ ਨੂੰ ਛੇ ਮੰਜ਼ਿਲ ਬਿਲਡਿੰਗ ਤੱਕ ਤਿਆਰ ਕਰ ਲਿਆ ਗਿਆ ਸੀ। ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸ਼ਾਸਨ ਨੂੰ ਨਾਜਾਇਜ਼ ਉਸਾਰੀਆਂ ਲਈ ਸ਼ਿਕਾਇਤ ਦਿੱਤੀ ਗਈ ਸੀ। ਜਿਸ ਤੋਂ ਬਾਅਦ ਹੋਟਲ ਦੇ ਉਪਰ ਬਣੀ ਮੰਜ਼ਿਲ ਨੂੰ ਤੋੜਿਆ ਗਿਆ ਹੈ। ਇਸ ਦੌਰਾਨ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਨਾਜਾਇਜ਼ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਟੀ. ਪੀ. ਮਿਹਰਬਾਨ ਸਿੰਘ ਨੇ ਦੱਸਿਆ ਕਿ ਇਹ ਨਾਜ਼ਾਇਜ ਤੌਰ `ਤੇ ਬਿਲਡਿੰਗ ਉਸਾਰੀ ਕੀਤੀ ਗਈ ਸੀ ਅਤੇ 6 ਮੰਜ਼ਿਲ ਬਿਲਡਿੰਗ ਬਣਾਈ ਸੀ ਜਿਸ ਨੂੰ ਲੈ ਕੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ `ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਸੀ ਕਿ ਨਾਜ਼ਾਇਜ ਤੌਰ `ਤੇ ਬਿਲਡਿੰਗ ਦੀ ਉਸਾਰੀ ਕਰਨਾ ਗੈਰ ਕਾਨੂੰਨੀ ਹੈਇਹ ਉਸਾਰੀ ਨਾ ਕੀਤੀ ਜਾਵੇ ਨਹੀਂ ਤਾਂ ਨਗਰ ਨਿਗਮ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉੱਥੇ ਹੀ ਜਦੋਂ ਹੋਟਲ ਦੇ ਮਾਲਕ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੀਡੀਆ ਤੋਂ ਭੱਜਦੇ ਹੋਏ ਨਜ਼ਰ ਆਏ ਕਿਸੇ ਵੀ ਸਵਾਲ ਦਾ ਜਵਾਬ ਉਨ੍ਹਾਂ ਵੱਲੋਂ ਦੇਣਾ ਮੁਨਾਸਿਬ ਨਹੀਂ ਸਮਝਿਆ ਗਿਆ।

Advertisement
Advertisement
Advertisement
Advertisement
Scroll to Top