ਭਾਰਤੀ ਜਨਤਾ ਪਾਰਟੀ ਨੇ ਕੀਤੀ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਸਮੇਂ ਵਿਚ ਤਬਦੀਲੀ ਦੀ ਮੰਗ
ਦੁਆਰਾ: Punjab Bani ਪ੍ਰਕਾਸ਼ਿਤ :Saturday, 24 August, 2024, 03:32 PM
ਭਾਰਤੀ ਜਨਤਾ ਪਾਰਟੀ ਨੇ ਕੀਤੀ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਸਮੇਂ ਵਿਚ ਤਬਦੀਲੀ ਦੀ ਮੰਗ
ਹਿਸਾਰ : ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵਿੱਚ ਫੇਰਬਦਲ ਦੀ ਜਿਥੇ ਇਕ ਪਾਸੇ ਮੰਗ ੀਤੀ ਹੇ ਉਥੇ ਦੂਸਰੇ ਪਾਸੇ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਇਸ ਸਬੰਧੀ ਕੇਂਦਰੀ ਚੋਣ ਕਮਿਸ਼ਨ ਨੂੰ ਪੱਤਰ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੇ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਦੇ ਕਾਰਨਾਂ ਵਜੋਂ 4 ਹਫਤੇ ਦੀਆਂ ਛੁੱਟੀਆਂ ਅਤੇ ਬਿਸ਼ਨੋਈ ਭਾਈਚਾਰੇ ਦੇ ਇੱਕ ਵੱਡੇ ਧਾਰਮਿਕ ਪ੍ਰੋਗਰਾਮ ਦਾ ਹਵਾਲਾ ਦਿੱਤਾ ਹੈ। ਇਸ ਦਾ ਕਾਰਨ ਭਾਜਪਾ ਦਾ ਵੋਟ ਪ੍ਰਤੀਸ਼ਤ ਘਟਣ ਦਾ ਡਰ ਮੰਨਿਆ ਜਾ ਰਿਹਾ ਹੈ। ਭਾਜਪਾ ਦਾ ਮੰਨਣਾ ਹੈ ਕਿ ਜਦੋਂ ਵੀ ਵੋਟ ਪ੍ਰਤੀਸ਼ਤ ਘਟਦਾ ਹੈ, ਉਨ੍ਹਾਂ ਨੂੰ ਨੁਕਸਾਨ ਹੁੰਦਾ ਹੈ। ਚੋਣ ਕਮਿਸ਼ਨ ਨੇ 16 ਅਗਸਤ ਨੂੰ ਹਰਿਆਣਾ ਵਿੱਚ ਚੋਣਾਂ ਦਾ ਐਲਾਨ ਕੀਤਾ ਸੀ। 1 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 4 ਅਕਤੂਬਰ ਨੂੰ ਗਿਣਤੀ ਹੋਵੇਗੀ।