Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:27 am

+91 90915 01313 , +91 90916 01313

punjabbanni@gmail.com
punjabbani@yahoo.com

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ ਤਾਇਨਾਤ ਫੌਜ ਦੇ ਨਾਇਬ ਸੂਬੇਦਾਰ ਸਤਿਆ ਪ੍ਰਕਾਸ਼ ਦੀ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਗਈ ਹੈ। ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਆਡੀਟਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਸਾਲ 2023-2024 ਲਈ ਉਸਦੀ ਯੂਨਿਟ ਦੇ ਰਿਕਾਰਡ ਦਾ ਆਡਿਟ ਕਰਨ ਦੀ ਡਿਊਟੀ ਸੌਂਪੀ ਗਈ ਹੈ ਪਰ ਇੰਨਾਂ ਆਡੀਟਰਾਂ ਨੇ ਪਿਛਲੇ ਸਾਲ ਦੇ ਆਡਿਟ ਇਤਰਾਜ਼ਾਂ ਨੂੰ ਠੀਕ ਕਰਨ ਅਤੇ ਇਸ ਸਾਲ ਦੇ ਆਡਿਟ ਦੀ ਮਨਜ਼ੂਰੀ ਦੇਣ ਲਈ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਹੋਰ ਦੱਸਿਆ ਕਿ ਆਡੀਟਰ ਜਗਜੀਤ ਸਿੰਘ ਨੇ ਆਪਣੇ ਦਫਤਰ ਬੁਲਾ ਕੇ ਉਸਦੇ ਸਾਥੀ ਧਰਮਰਾਜ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਰਕਮ ਅਦਾ ਕਰਨ ਦੀ ਮੰਗ ਦੁਹਰਾਈ ਅਤੇ ਉਸਨੇ ਇਸ ਗੱਲਬਾਤ ਨੂੰ ਆਪਣੇ ਮੋਬਾਇਲ ਫੋਨ ‘ਤੇ ਰਿਕਾਰਡ ਕਰ ਲਿਆ ਹੈ। ਬੁਲਾਰੇ ਨੇ ਹੋਰ ਦੱਸਿਆ ਕਿ ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਫਿਰੋਜ਼ਪੁਰ ਰੇਂਜ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਦੋਵੇਂ ਆਡੀਟਰਾਂ ਨੂੰ ਸ਼ਿਕਾਇਤਕਰਤਾ ਕੋਲ਼ੋਂ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹ ਮੌਜੂਦਗੀ ਵਿੱਚ ਗ੍ਰਿਫਤਾਰ ਕਰ ਲਿਆ । ਇਸ ਸੰਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਵੀ ਵਿਚਾਰੀ ਜਾਵੇਗੀ।

Advertisement
Advertisement
Advertisement
Advertisement
Scroll to Top