Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:24 am

+91 90915 01313 , +91 90916 01313

punjabbanni@gmail.com
punjabbani@yahoo.com

ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਜਿਲਾ ਬਠਿੰਡਾ, ਮਾਨਸਾ ਅਤੇ ਐਸ.ਬੀ.ਐਸ ਨਗਰ ਦੇ 675 ਲਾਭਪਾਤਰੀਆਂ ਨੂੰ ਦਿੱਤਾ ਲਾਭ
ਚੰਡੀਗੜ੍ਹ, 24 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਜਿਲਾ ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਜਿਲਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 675 ਲਾਭਪਾਤਰੀਆਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਂਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 675 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਲਾ ਬਠਿੰਡਾ ਦੇ 33 ਲਾਭਪਾਤਰੀਆਂ, ਮਾਨਸਾ ਦੇ 46 ਲਾਭਪਾਤਰੀਆਂ ਅਤੇ ਐਸ.ਬੀ.ਐਸ ਨਗਰ ਦੇ 196 ਲਾਭਪਾਤਰੀਆਂ ਨੂੰ ਅਸ਼ੀਰਵਾਦ ਫਾਰ ਬੀ.ਸੀਜ ਐਂਡ ਈ.ਡਬਲਿਯੂ.ਐਸ ਸਕੀਮ ਤਹਿਤ ਕਵਰ ਕੀਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਲੈ ਸਕਦੀਆਂ ਹਨ। ਡਾਕਟਰ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Advertisement
Advertisement
Advertisement
Advertisement
Scroll to Top