Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:22 am

+91 90915 01313 , +91 90916 01313

punjabbanni@gmail.com
punjabbani@yahoo.com

ਭੂਤ ਪ੍ਰੇਤ ਕੱਢਣ ਦੇ ਨਾਂ ਤੇ ਪਾਦਰੀ ਨੇ ਕੁੱਟ ਕੁੱਟ ਕੇ ਮਾਰਤਾ ਮੁੰਡਾ

ਭੂਤ ਪ੍ਰੇਤ ਕੱਢਣ ਦੇ ਨਾਂ ਤੇ ਪਾਦਰੀ ਨੇ ਕੁੱਟ ਕੁੱਟ ਕੇ ਮਾਰਤਾ ਮੁੰਡਾ

ਭੂਤ ਪ੍ਰੇਤ ਕੱਢਣ ਦੇ ਨਾਂ ਤੇ ਪਾਦਰੀ ਨੇ ਕੁੱਟ ਕੁੱਟ ਕੇ ਮਾਰਤਾ ਮੁੰਡਾ
ਤਹਿਸੀਲਦਾਰ ਤੇ ਪੁਲਿਸ ਅਧਿਕਾਰੀਆਂ ਨੇ ਕਬਰ ਵਿੱਚੋਂ ਕਢਵਾਈ ਲਾਸ਼
ਗੁਰਦਾਸਪੁਰ: ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੇ ਨਜਦੀਕੀ ਪਿੰਡ ਸਿੰਘਪੁਰਾ ਵਿੱਚ ਕਬਰਿਸਤਾਨ ਵਿੱਚੋਂ ਇੱਕ ਲਾਸ਼ ਕਡਵਾ ਕੇ ਪੁਲਿਸ ਅਧਿਕਾਰੀਆਂ ਅਤੇ ਤਹਿਸੀਲਦਾਰ ਦੀ ਮੌਜੂਦਗੀ ਵਿੱਚ ਪੋਸਟਮਾਰਟਮ ਲਈ ਭੇਜੀ ਗਈ। ਇਹ ਲਾਸ਼ਿਕ 30 ਸਾਲਾਂ ਨੌਜਵਾਨ ਦੀ ਸੀ ਜਿਸ ਨੂੰ ਇਕ ਪਾਦਰੀ ਅਤੇ ਉਸ ਦੇ ਸਾਥੀਆਂ ਵੱਲੋਂ ਭੂਤ ਪ੍ਰੇਤ ਕੱਢਣ ਦੇ ਨਾਂ ਤੇ ਘੁੱਟ ਘੁੱਟ ਕੇ ਮਾਰ ਦਿੱਤਾ ਗਿਆ ਸੀ। ਡੀਐਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਰਾਖਲ ਪਤਨੀ ਮੰਗਾ ਮਸੀਹ ਵਾਸੀ ਸਿੰਘਪੁਰਾ ਥਾਣਾ ਧਾਰੀਵਾਲ ਨੇ ਬੀਤੇ ਦਿਨ ਸ਼ਿਕਾਇਤ ਦਿੱਤੀ ਸੀ ਕਿ ਉਸਦਾ ਲੜਕਾ ਸੈਮੂਅਲ ਮਸੀਹ ਉਮਰ ਕ੍ਰੀਬ 30 ਸਾਲ ਜੋ ਕਿ ਬਿਮਾਰ ਸੀ।ਉਸਨੇ ਪਾਦਰੀ ਜੈਕਬ ਮਸੀਹ ਅਤੇ ਅਤੇ ਬਲਜੀਤ ਸਿੰਘ ਨੂੰ ਦੁਆ ਕਰਨ ਵਾਸਤੇ ਆਪਣੇ ਘਰ ਬੁਲਾਇਆ ਸੀ ਜੋ ਮਿਤੀ 21 ਅਗਸਤ ਨੂੰ ਰਾਤ 10.00 ਵਜੇ ਉਸਦੇ ਘਰ ਆਏ ਅਤੇ ਬਾਅਦ ਵਿੱਚ 7/8 ਹੋਰ ਵਿਅਕਤੀਆਂ ਨੂੰ ਬੁਲਾ ਲਿਆ ਜਿਨਾਂ ਨੇ ਉਸ ਦੇ ਲੜਕੇ ਸੈਮੂਅਲ ਮਸੀਹ ਦੀ ਭੂਤ ਕੱਢਣ ਦੇ ਨਾਮ ਤੇ ਕਾਫੀ ਮਾਰ ਕੁਟਾਈ ਕੀਤੀ ਅਤੇ ਉਸਨੂੰ ਮੰਜੇ ਤੇ ਪਾ ਕੇ ਚਲੇ ਗਏ।ਜਦ ਪਰਿਵਾਰਕ ਮੈਂਬਰਾਂ ਨੇ ਨੇੜੇ ਜਾ ਕੇ ਦੇਖਿਆ ਕਿ ਸੈਮੂਅਲ ਮਸੀਹ ਦੀ ਮੌਤ ਚੁੱਕੀ ਸੀ। ਜਿਸਨੂੰ ਮਿਤੀ 22 ਅਗਸਤ ਨੂੰ ਪਰਿਵਾਰਕ ਮੈਂਬਰਾ ਨੇ ਪਿੰਡ ਦੇ ਕਬਰਸ਼ਤਾਨ ਵਿੱਚ ਦਫਨਾ ਦਿੱਤਾ ਸੀ।ਜਿਸ ਬਾਰੇ ਥਾਣਾ ਧਾਰੀਵਾਲ ਵਿਖੇ ਇਤਲਾਹ ਮਿਲਣ ਤੇ ਜੈਕਬ ਮੀਸਹ ਜੱਕੀ ਪੁਤੱਰ ਸੱਤਾ ਮਸੀਹ ਵਾਸੀ ਸੰਘਰ ਕਲੋਨੀ, ਬਲਜੀਤ ਸਿੰਘ ਸੋਨੂੰ ਪੁਤੱਰ ਰਣਜੀਤ ਸਿੰਘ ਵਾਸੀ ਸੁਚੈਨੀਆਂ ਥਾਣਾ ਘੁੰਮਣ ਕਲਾਂ ਅਤੇ 7/8 ਨਾਮਲੂਮ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ, ਉੱਥੇ ਹੀ ਮੌਕੇ ਤੇ ਪਹੁੰਚੀ ਤਹਿਸੀਲਦਾਰ ਪਰਮਜੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਰ ਵਿੱਚੋਂ ਕਢਵਾ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।

Advertisement
Advertisement
Advertisement
Advertisement
Scroll to Top