Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 5:10 am

+91 90915 01313 , +91 90916 01313

punjabbanni@gmail.com
punjabbani@yahoo.com

ਨਾਭਾ ਜੇਲ ਬ੍ਰੇਕ ਕਾਂਡ ਦਾ ਮਾਸਟਰ ਮਾਈਂਡ ਆਵੇਗਾ ਭਾਰਤ

ਨਾਭਾ ਜੇਲ ਬ੍ਰੇਕ ਕਾਂਡ ਦਾ ਮਾਸਟਰ ਮਾਈਂਡ ਆਵੇਗਾ ਭਾਰਤ

ਨਾਭਾ ਜੇਲ ਬ੍ਰੇਕ ਕਾਂਡ ਦਾ ਮਾਸਟਰ ਮਾਈਂਡ ਆਵੇਗਾ ਭਾਰਤ
ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਇਹ ਸ਼ਾਮ 4 ਵਜੇ ਦਿੱਲੀ ਪਹੁੰਚੇਗਾ। ਹਾਂਗਕਾਂਗ ਤੋਂ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਉਸ ਨੂੰ ਲਿਆਉਣ ਲਈ ਪੰਜਾਬ ਪੁਲਿਸ ਦੀਆਂ ਟੀਮਾਂ ਦਿੱਲੀ ਪਹੁੰਚ ਗਈਆਂ ਹਨ।ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ 2016 `ਚ ਹਾਂਗਕਾਂਗ `ਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਸੀ। ਨਾਲ ਹੀ ਉਸ ਦੀ ਹਵਾਲਗੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ ਪਰ ਉਸ ਨੂੰ ਉਥੋਂ ਭਾਰਤ ਲਿਆਉਣ ਲਈ ਭਾਰਤੀ ਪੱਖ ਤੋਂ ਲੰਮੀ ਕਾਨੂੰਨੀ ਲੜਾਈ ਲੜੀ ਗਈ। ਜਿਸ ਤੋਂ ਬਾਅਦ ਹੁਣ ਇਹ ਸਫਲਤਾ ਮਿਲੀ ਹੈ। ਇਸ ਦੇ ਨਾਲ ਹੀ ਦੋਸ਼ੀ ਦੇ ਭਾਰਤ ਪਹੁੰਚਣ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। ਉਸ ਦੇ ਨਾਲ ਇਸ ਜੁਰਮ ਵਿੱਚ ਹੋਰ ਕਿੰਨੇ ਲੋਕ ਸ਼ਾਮਲ ਸਨ? ਇਸ ਤੋਂ ਪਹਿਲਾਂ ਗੈਂਗਸਟਰ ਰੋਮੀ ਦੇ ਲਾਪਤਾ ਹੋਣ ਤੋਂ ਬਾਅਦ ਉਸ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਸਾਲ 2016-17 ਵਿੱਚ ਜਲੰਧਰ ਅਤੇ ਲੁਧਿਆਣਾ ਵਿੱਚ ਹੋਏ ਕਤਲਾਂ ਵਿੱਚ ਵੀ ਰੋਮੀ ਦੇ ਸ਼ਾਮਲ ਹੋਣ ਦਾ ਸ਼ੱਕ ਹੈ। ਪੰਜਾਬ ਪੁਲਿਸ ਅਨੁਸਾਰ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਸ਼ੇਖ ਦੇ ਸੰਪਰਕ ਵਿੱਚ ਸੀ। ਗੁਰਪ੍ਰੀਤ ਨਵੰਬਰ 2016 ਵਿੱਚ ਨਾਭਾ ਜੇਲ੍ਹ ਵਿੱਚੋਂ ਫਰਾਰ ਹੋਏ ਛੇ ਵਿਅਕਤੀਆਂ ਵਿੱਚ ਸ਼ਾਮਲ ਸੀ ਅਤੇ ਇਸ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ। ਪੁਲਿਸ ਦਾ ਮੰਨਣਾ ਹੈ ਕਿ ਰੋਮੀ ਨੇ ਜੇਲ੍ਹ ਤੋਂ ਫਰਾਰ ਹੋਣ ਵਾਲਿਆਂ ਨੂੰ ਪੈਸੇ ਮੁਹੱਈਆ ਕਰਵਾਏ ਸਨ। ਨਾਲ ਹੀ, ਉਸਨੇ ਹਾਂਗਕਾਂਗ ਤੋਂ ਹੀ ਜੇਲ੍ਹ ਤੋੜਨ ਦੀ ਪੂਰੀ ਸਾਜ਼ਿਸ਼ ਰਚੀ ਸੀ।ਦੱੱਸਣਯੋਗ ਹੈ ਕਿ 27 ਨਵੰਬਰ 2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਵਿੱਚੋਂ ਛੇ ਕੈਦੀ ਫਰਾਰ ਹੋ ਗਏ ਸਨ। ਇਨ੍ਹਾਂ `ਚ ਦੋ ਅੱਤਵਾਦੀ ਅਤੇ ਚਾਰ ਬਦਨਾਮ ਗੈਂਗਸਟਰ ਸ਼ਾਮਲ ਸਨ। ਜੇਲ ਬ੍ਰੇਕ `ਚ ਫਰਾਰ ਹੋਏ ਗਰਮਖਿਆਲੀ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਪੁਲਿਸ ਨੇ ਕੁਝ ਘੰਟਿਆਂ ਬਾਅਦ ਗ੍ਰਿਫਤਾਰ ਕਰ ਲਿਆ। ਪਰ ਇੱਕ ਹੋਰ ਅੱਤਵਾਦੀ ਕਸ਼ਮੀਰ ਸਿੰਘ ਫਰਾਰ ਹੋ ਗਿਆ ਸੀ। ਜਦਕਿ ਇਸ ਮਾਮਲੇ `ਚ ਸ਼ਾਮਲ ਮੁੱਖ ਦੋਸ਼ੀ ਗੈਂਗਸਟਰ ਵਿੱਕੀ ਗੌਂਡਰ ਨੂੰ ਪੁਲਿਸ ਨੇ ਐਨਕਾਊਂਟਰ `ਚ ਮਾਰ ਦਿੱਤਾ ਹੈ।

Advertisement
Advertisement
Advertisement
Advertisement
Scroll to Top