Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 4:56 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਜਥੇਦਾਰ ਟੌਹੜਾ ਦੀ 100 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾਣਗੇ ਦਸਤਾਰ ਮੁਕਾਬਲੇ

ਦੁਆਰਾ: Punjab Bani ਪ੍ਰਕਾਸ਼ਿਤ :Thursday, 22 August, 2024, 04:04 PM

ਜਥੇਦਾਰ ਟੌਹੜਾ ਦੀ 100 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾਣਗੇ ਦਸਤਾਰ ਮੁਕਾਬਲੇ
ਪਟਿਆਲਾ : ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 100 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ਅਤੇ ਟੌਹੜਾ ਕਬੱਡੀ ਕੱਪ ਵੱਲੋਂ ਦਸਤਾਰ ਮੁਕਾਬਲੇ ਕਰਵਾਏ ਜਾਣ ਦਾ ਫੈਸਲਾ ਕੀਤਾ। ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਜਥੇਦਾਰ ਟੌਹੜਾ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ 28 ਅਗਸਤ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਇਹ ਦਸਤਾਰ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਦਸਤਾਰ ਮੁਕਾਬਲਿਆਂ ਦੀ ਸਫਲਤਾ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੀ ਸਹਿਯੋਗ ਲਿਆ ਜਾਵੇਗਾ। ਜਥੇਦਾਰ ਟੌਹੜਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਤਿੰਨ ਦੇ ਕਰੀਬ ਅਜਿਹੇ ਬੈਚ ਬਣਾਏ ਜਾਣਗੇ, ਜਿਨ੍ਹਾਂ ਵਿਚ ਸੋਹਣੀ ਦਸਤਾਰ ਸਜਾਉਣ ਵਾਲਿਆਂ ’ਚ ਚੰਗਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਪਹਿਲਾ, ਦੂਜਾ ਤੀਜਾ ਸਥਾਨ ਹਾਸਲ ਕਰਨ ’ਤੇ ਨਗਦ ਇਨਾਮ ਵੀ ਦਿੱਤਾ ਜਾਵੇਗਾ। ਇਸ ਮੁਕਾਬਲੇ ਵਿਚ ਦਸ ਦੇ ਕਰੀਬ ਬੱਚਿਆਂ ਨੂੰ ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ। ਦਸਤਾਰ ਮੁਕਾਬਲਿਆਂ ਦੀ ਸਫਲਤਾ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਪ੍ਰਚਾਰਕ ਸਾਹਿਬਾਨ ਦੀ ਡਿਊਟੀ ਵੀ ਲਗਾਈ ਕਿ ਵੱਖ ਵੱਖ ਸ਼ਹਿਰਾਂ ਤੇ ਸ਼ਹਿਰਾਂ ਸਮੇਤ ਸਬੰਧਤ ਖੇਤਰ ਤੋਂ ਵੀ ਬੱਚਿਆਂ ਨੂੰ ਇਸ ਮੁਕਾਬਲੇ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਪਰਵਿੰਦਰ ਸਿੰਘ ਬਰਾੜਾ, ਲਖਵਿੰਦਰ ਸਿੰਘ ਅਜਰਾਵਰ ਤੋਂ ਇਲਾਵਾ ਹੋਰ ਪ੍ਰਚਾਰਕ ਹਾਜ਼ਰ ਸਨ।



Scroll to Top