Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:09 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਾਦੇਸ਼ਿਕ ਦਿਹਾਤੀ ਵਿਕਾਸ ਸੰਸਥਾ  ਵੱਲੋਂ 4 ਰੋਜ਼ਾ ਸਿਖਲਾਈ ਕੈਂਪ ਸ਼ੁਰੂ

ਪ੍ਰਾਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਵੱਲੋਂ 4 ਰੋਜ਼ਾ ਸਿਖਲਾਈ ਕੈਂਪ ਸ਼ੁਰੂ

ਪ੍ਰਾਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਵੱਲੋਂ 4 ਰੋਜ਼ਾ ਸਿਖਲਾਈ ਕੈਂਪ ਸ਼ੁਰੂ
ਸੰਗਰੂਰ, 22 ਅਗਸਤ : ਬਲਾਕ ਵਿਕਾਸ ਅਤੇ ਪੰਚਾਇਤ ਵਿਭਾਗ ਸੰਗਰੂਰ ਵਿੱਚ ਪ੍ਰਾਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੋਹਾਲੀ ਵੱਲੋਂ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਦੇ ਨਿਰਦੇਸ਼ਾਂ ਅਤੇ ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ ਦੀ ਅਗਵਾਈ ਹੇਠ 4 ਦਿਨਾਂ ਵਿਸ਼ੇਸ਼ ਸਿਖਲਾਈ ਕੈਂਪ ਆਰੰਭ ਹੋ ਗਿਆ ਹੈ। ਇਸ ਸਿਖਲਾਈ ਕੈਂਪ ਦੌਰਾਨ ਸਿਹਤ ਵਿਭਾਗ, ਆਸ਼ਾ ਵਰਕਰਾਂ, ਏ.ਐਨ.ਐਮ., ਆਂਗਣਵਾੜੀ ਵਰਕਰਾਂ, ਸਿੱਖਿਆ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਅਹੁਦੇਦਾਰ ਸ਼ਾਮਿਲ ਹੋਏ। ਕੈਂਪ ਦੌਰਾਨ ਮਾਹਿਰਾਂ ਵੱਲੋਂ ਮੁਲਾਜ਼ਮਾਂ ਨੂੰ ਸਥਾਈ ਵਿਕਾਸ ਦੇ 17 ਟੀਚਿਆਂ ਅਤੇ 9 ਸਥਾਈਕਰਨ ਥੀਮਾਂ ਦੀ ਪ੍ਰਾਪਤੀ ਲਈ ਥੀਮੈਟਿਕ ਜੀ.ਪੀ.ਡੀ.ਪੀ. ਬਣਾਉਣ ਦੀ ਸਿਖਲਾਈ ਦਿੱਤੀ ਗਈ । ਇਹ ਜਾਣਕਾਰੀ ਦਿੰਦੇ ਹੋਏ ਮਾਸਟਰ ਰਿਸੋਰਸ ਪਰਸਨ ਅਸਵਨੀ ਕੁਮਾਰ ਅਤੇ ਮਾਸਟਰ ਰਿਸੋਰਸ ਪਰਸਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਸਿਖਲਾਈ ਕੈਂਪ ਦੌਰਾਨ ਸ਼ਾਮਲ ਹੋਏ ਭਾਗੀਦਾਰਾਂ ਨੂੰ 4 ਦਿਨ ਟਿਕਾਊ ਵਿਕਾਸ ਦੇ 9 ਥੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ । ਇਸ ਮੌਕੇ ਅਵਤਾਰ ਸਿੰਘ ਐਸ.ਈ.ਪੀ.ਓ.,ਗੁਰਪ੍ਰਤਾਪ ਸਿੰਘ ਏ.ਪੀ.ਓ., ਪੰਚਾਇਤ ਸਕੱਤਰ, ਗ੍ਰਾਮ ਪੰਚਾਇਤ ਸੇਵਕ ਆਦਿ ਮੁੱਖ ਤੌਰ ਤੇ ਸ਼ਾਮਲ ਹੋਏ।

Advertisement
Advertisement
Advertisement
Advertisement
Scroll to Top