Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:10 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ ਡਾ. ਬਲਬੀਰ ਸਿੰਘ ਵੱਲੋਂ ਏਡਜ਼ ਬਾਰੇ ਸਟੇਟ ਕੌਂਸਲ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਐਚ.ਆਈ.ਵੀ. ਸੰਕਰਮਿਤ ਵਿਅਕਤੀਆਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕਰਨ ਵਾਸਤੇ ਟਾਸਕ ਫੋਰਸ ਗਠਿਤ ਕਰਨ ਲਈ ਵੀ ਕਿਹਾ ਸਿਹਤ ਮੰਤਰੀ ਵੱਲੋਂ ਸੂਬੇ ਭਰ ਵਿੱਚ ਜਨਤਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਚੰਡੀਗੜ੍ਹ, 21 ਅਗਸਤ : ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਦੇ ਬੱਚਿਆਂ ਲਈ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਪਹਿਲਕਦਮੀ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪ੍ਰਯਾਸ ਭਵਨ ਵਿਖੇ ਏਡਜ਼ ਬਾਰੇ ਸਟੇਟ ਕੌਂਸਲ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਟੇਟ ਕੌਂਸਲ ਨੇ ਸੰਕਰਮਿਤ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਇਲਾਜ ਸਹੂਲਤ -ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ - ਤੱਕ ਮਹੀਨੇ ਵਿੱਚ ਇੱਕ ਵਾਰ ਮੁਫਤ ਆਉਣ-ਜਾਣ ਦੀ ਸਹੂਲਤ ਦੇਣ ਸਬੰਧੀ ਪ੍ਰਸਤਾਵ ਵੀ ਪੇਸ਼ ਕੀਤਾ ਹੈ। ਉਹਨਾਂ ਨੇ ਐਚ.ਆਈ.ਵੀ. ਨਾਲ ਜੂਝ ਰਹੇ ਵਿਅਕਤੀਆਂ ਲਈ ਅਨੁਕੂਲਿਤ ਪ੍ਰੋਗਰਾਮ ਤਿਆਰ ਕਰਨ ਲਈ ਇੱਕ ਟਾਸਕ ਫੋਰਸ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ, ਜਿਸਦਾ ਉਦੇਸ਼ ਉਹਨਾਂ ਦੀ ਰੁਜ਼ਗਾਰ ਯੋਗਤਾ ਵਿੱਚ ਵਾਧਾ ਕਰਨਾ ਅਤੇ ਉਹਨਾਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ।  ਉਨ੍ਹਾਂ ਅੱਗੇ ਦੱਸਿਆ ਕਿ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਲਈ ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ (ਏ.ਆਰ.ਟੀ. ਸੈਂਟਰ) ਦੇ ਮੈਡੀਕਲ ਅਫਸਰ ਵੱਲੋਂ ਤਸਦੀਕ ਕੀਤੇ ਗਏ ਦਸਤਾਵੇਜ਼ਾਂ ਨੂੰ ਸਵੀਕਾਰ ਕਰਨ ਲਈ ਸਹਿਮਤੀ ਵੀ ਦਿੱਤੀ ਗਈ ਹੈ। ਇਸ ਫੈਸਲੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਐਚ.ਆਈ.ਵੀ. ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਇਹਨਾਂ ਭਲਾਈ ਪ੍ਰੋਗਰਾਮਾਂ ਦੇ ਲਾਭ ਲੈਣ ਵਿੱਚ ਰੁਕਾਵਟਾਂ ਜਾਂ ਕਿਸੇ ਵਿਤਕਰੇ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਬਲਬੀਰ ਸਿੰਘ ਨੇ ਉਦਯੋਗ ਅਤੇ ਕਿਰਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਦਯੋਗਿਕ ਅਦਾਰਿਆਂ ਨੂੰ ਐਚ.ਆਈ.ਵੀ./ਏਡਜ਼ ਸਬੰਧੀ ਨੀਤੀ ਨੂੰ ਲਾਗੂ ਕਰਨ ਦੇ ਨਾਲ-ਨਾਲ 100 ਜਾਂ ਇਸ ਤੋਂ ਵੱਧ ਕਰਮਚਾਰੀਆਂ ਵਾਲੇ ਸਾਰੇ ਉਦਯੋਗਾਂ ਵਿੱਚ ਪੀੜਤਾਂ ਨਾਲ ਵਿਤਕਰੇ ਸਬੰਧੀ ਮੁੱਦਿਆਂ ਨੂੰ ਹੱਲ ਕਰਨ ਲਈ ਇੱਕ ਸ਼ਿਕਾਇਤ ਅਧਿਕਾਰੀ ਨਿਯੁਕਤ ਕਰਨਾ ਯਕੀਨੀ ਬਣਾਉਣ। ਇਸ ਤੋਂ ਇਲਾਵਾ, ਸਾਰੇ ਉਦਯੋਗਾਂ ਨੂੰ ਉਨ੍ਹਾਂ ਦੀਆਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਪਹਿਲਕਦਮੀਆਂ ਵਿੱਚ ਐਚ.ਆਈ.ਵੀ. ਦੀ ਰੋਕਥਾਮ ਅਤੇ ਇਸ ਬਿਮਾਰੀ ਨਾਲ ਜੂਝ ਰਹੇ ਵਿਅਕਤੀਆਂ ਲਈ ਭਲਾਈ ਸਬੰਧੀ ਚਿੰਤਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਗਈ। ਸੂਬੇ ਵਿੱਚ ਐਚ.ਆਈ.ਵੀ. ਜਾਂਚ ਕੈਂਪ ਲਗਾਉਣ ਬਾਰੇ ਗੱਲ ਕਰਦਿਆਂ, ਸਿਹਤ ਮੰਤਰੀ ਨੇ ਇਸ ਬਿਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੂਬੇ ਭਰ ’ਚ ਵਿਆਪਕ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਮੁਹਿੰਮ ਸ਼ੁਰੂ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਰੋਕਥਾਮ, ਦੇਖਭਾਲ ਅਤੇ ਸਹਾਇਤਾ ਪ੍ਰੋਗਰਾਮਾਂ ਬਾਰੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਐਚ.ਆਈ.ਵੀ. ਪੀੜਤ ਲੋਕਾਂ ਨੂੰ ਵੀ ਆਮ ਜੀਵਨ ਜਿਊਣ ਦਾ ਪੂਰਾ ਹੱਕ ਹੈ ਅਤੇ ਹਰ ਕਿਸੇ ਲਈ ਇਹ ਸਮਝਣਾ ਜ਼ਰੂਰੀ ਹੈ ਕਿ ਐਚ.ਆਈ.ਵੀ. ਕਿਸੇ ਨੂੰ ਛੂਹਣ, ਹਵਾ ਜਾਂ ਪਾਣੀ ਨਾਲ ਨਹੀਂ ਫੈਲਦਾ ਬਲਕਿ ਅਸੁਰੱਖਿਅਤ ਸੰਭੋਗ, ਮੁੜ ਵਰਤੀਆਂ ਸੂਈਆਂ, ਸਰਿੰਜਾਂ ਆਦਿ ਰਾਹੀਂ ਫੈਲਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਐਚ.ਆਈ.ਵੀ. ਸੰਕ੍ਰਮਿਤ ਵਿਅਕਤੀ, ਜੋ ਨਿਰਧਾਰਤ ਦਵਾਈਆਂ ਦੀ ਵਰਤੋਂ ਕਰਦੇ ਹਨ ਅਤੇ ਜਿਹਨਾਂ ’ਤੇ ਵਾਇਰਲ ਪ੍ਰਭਾਵ ਘਟਣਾ ਸ਼ੁਰੂ ਹੋ ਗਿਆ ਹੋਵੇ,   ਤੰਦਰੁਸਤ ਰਹਿ ਸਕਦੇ ਹਨ ਅਤੇ ਦੂਜਿਆਂ ਲਈ ਵਾਇਰਸ ਦੇ ਫੈਲਣ ਦਾ ਖ਼ਤਰਾ ਨਹੀਂ ਬਣਦੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਰੀਆਂ ਪੰਚਾਇਤਾਂ ਆਪੋ-ਆਪਣੀ ਗ੍ਰਾਮ ਸਭਾ ਦੀਆਂ ਮੀਟਿੰਗਾਂ ਦੌਰਾਨ ਐਚ.ਆਈ.ਵੀ. ਪੀੜਤ ਲੋਕਾਂ ਨਾਲ ਕਿਸੇ ਤਰ੍ਹਾਂ ਦਾ ਵਿਤਕਰਾ ਨਾ ਕਰਨ ਸਬੰਧੀ ਮਤਾ ਪਾਸ ਕਰਕੇ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਨੇ ਸਾਰੇ ਪੰਚਾਇਤ ਭਵਨਾਂ ਵਿੱਚ ਹੋਰਡਿੰਗ ਲਗਾਉਣ ਅਤੇ ਕੰਧਾਂ ‘ਤੇ ਚਿੱਤਰ ਬਣਾਉਣ ਵਰਗੀਆਂ ਆਈ.ਈ.ਸੀ. ਗਤੀਵਿਧੀਆਂ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਪ੍ਰਸ਼ਾਸਨਿਕ ਸਕੱਤਰ (ਸਿਹਤ ਤੇ ਪਰਿਵਾਰ ਭਲਾਈ, ਪੰਜਾਬ) ਸ੍ਰੀ ਕੁਮਾਰ ਰਾਹੁਲ, ਡਿਪਟੀ ਡਾਇਰੈਕਟਰ ਜਨਰਲ (ਆਈ.ਈ.ਸੀ.) ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜੇਸ਼ਨ (ਨਾਕੋ) ਡਾ. ਅਨੂਪ ਕੁਮਾਰ ਪੁਰੀ, ਵਿਸ਼ੇਸ਼ ਸਕੱਤਰ (ਸਿਹਤ-ਕਮ-ਪ੍ਰਾਜੈਕਟ ਡਾਇਰੈਕਟਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ) ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਾਇਰੈਕਟਰ (ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ) ਸ੍ਰੀਮਤੀ ਅੰਮ੍ਰਿਤ ਸਿੰਘ, ਵਧੀਕ ਸਕੱਤਰ (ਸਕੂਲ ਸਿੱਖਿਆ) ਸ. ਪਰਮਿੰਦਰ ਪਾਲ ਸਿੰਘ, ਡਾਇਰੈਕਟਰ (ਮੈਡੀਕਲ ਸਿੱਖਿਆ ਅਤੇ ਖੋਜ) ਡਾ. ਅਵਨੀਸ਼ ਕੁਮਾਰ ਤੋਂ ਇਲਾਵਾ ਵਿੱਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ, ਗ੍ਰਹਿ, ਕਿਰਤ,  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ
ਡਾ. ਬਲਬੀਰ ਸਿੰਘ ਵੱਲੋਂ ਏਡਜ਼ ਬਾਰੇ ਸਟੇਟ ਕੌਂਸਲ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ
ਐਚ.ਆਈ.ਵੀ. ਸੰਕਰਮਿਤ ਵਿਅਕਤੀਆਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕਰਨ ਵਾਸਤੇ ਟਾਸਕ ਫੋਰਸ ਗਠਿਤ ਕਰਨ ਲਈ ਵੀ ਕਿਹਾ
ਸਿਹਤ ਮੰਤਰੀ ਵੱਲੋਂ ਸੂਬੇ ਭਰ ਵਿੱਚ ਜਨਤਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਹੁਕਮ
ਚੰਡੀਗੜ੍ਹ, 21 ਅਗਸਤ : ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਦੇ ਬੱਚਿਆਂ ਲਈ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਪਹਿਲਕਦਮੀ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪ੍ਰਯਾਸ ਭਵਨ ਵਿਖੇ ਏਡਜ਼ ਬਾਰੇ ਸਟੇਟ ਕੌਂਸਲ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਟੇਟ ਕੌਂਸਲ ਨੇ ਸੰਕਰਮਿਤ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਇਲਾਜ ਸਹੂਲਤ -ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ – ਤੱਕ ਮਹੀਨੇ ਵਿੱਚ ਇੱਕ ਵਾਰ ਮੁਫਤ ਆਉਣ-ਜਾਣ ਦੀ ਸਹੂਲਤ ਦੇਣ ਸਬੰਧੀ ਪ੍ਰਸਤਾਵ ਵੀ ਪੇਸ਼ ਕੀਤਾ ਹੈ। ਉਹਨਾਂ ਨੇ ਐਚ.ਆਈ.ਵੀ. ਨਾਲ ਜੂਝ ਰਹੇ ਵਿਅਕਤੀਆਂ ਲਈ ਅਨੁਕੂਲਿਤ ਪ੍ਰੋਗਰਾਮ ਤਿਆਰ ਕਰਨ ਲਈ ਇੱਕ ਟਾਸਕ ਫੋਰਸ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ, ਜਿਸਦਾ ਉਦੇਸ਼ ਉਹਨਾਂ ਦੀ ਰੁਜ਼ਗਾਰ ਯੋਗਤਾ ਵਿੱਚ ਵਾਧਾ ਕਰਨਾ ਅਤੇ ਉਹਨਾਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਲਈ ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ (ਏ.ਆਰ.ਟੀ. ਸੈਂਟਰ) ਦੇ ਮੈਡੀਕਲ ਅਫਸਰ ਵੱਲੋਂ ਤਸਦੀਕ ਕੀਤੇ ਗਏ ਦਸਤਾਵੇਜ਼ਾਂ ਨੂੰ ਸਵੀਕਾਰ ਕਰਨ ਲਈ ਸਹਿਮਤੀ ਵੀ ਦਿੱਤੀ ਗਈ ਹੈ। ਇਸ ਫੈਸਲੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਐਚ.ਆਈ.ਵੀ. ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਇਹਨਾਂ ਭਲਾਈ ਪ੍ਰੋਗਰਾਮਾਂ ਦੇ ਲਾਭ ਲੈਣ ਵਿੱਚ ਰੁਕਾਵਟਾਂ ਜਾਂ ਕਿਸੇ ਵਿਤਕਰੇ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਬਲਬੀਰ ਸਿੰਘ ਨੇ ਉਦਯੋਗ ਅਤੇ ਕਿਰਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਦਯੋਗਿਕ ਅਦਾਰਿਆਂ ਨੂੰ ਐਚ.ਆਈ.ਵੀ./ਏਡਜ਼ ਸਬੰਧੀ ਨੀਤੀ ਨੂੰ ਲਾਗੂ ਕਰਨ ਦੇ ਨਾਲ-ਨਾਲ 100 ਜਾਂ ਇਸ ਤੋਂ ਵੱਧ ਕਰਮਚਾਰੀਆਂ ਵਾਲੇ ਸਾਰੇ ਉਦਯੋਗਾਂ ਵਿੱਚ ਪੀੜਤਾਂ ਨਾਲ ਵਿਤਕਰੇ ਸਬੰਧੀ ਮੁੱਦਿਆਂ ਨੂੰ ਹੱਲ ਕਰਨ ਲਈ ਇੱਕ ਸ਼ਿਕਾਇਤ ਅਧਿਕਾਰੀ ਨਿਯੁਕਤ ਕਰਨਾ ਯਕੀਨੀ ਬਣਾਉਣ। ਇਸ ਤੋਂ ਇਲਾਵਾ, ਸਾਰੇ ਉਦਯੋਗਾਂ ਨੂੰ ਉਨ੍ਹਾਂ ਦੀਆਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਪਹਿਲਕਦਮੀਆਂ ਵਿੱਚ ਐਚ.ਆਈ.ਵੀ. ਦੀ ਰੋਕਥਾਮ ਅਤੇ ਇਸ ਬਿਮਾਰੀ ਨਾਲ ਜੂਝ ਰਹੇ ਵਿਅਕਤੀਆਂ ਲਈ ਭਲਾਈ ਸਬੰਧੀ ਚਿੰਤਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਗਈ। ਸੂਬੇ ਵਿੱਚ ਐਚ.ਆਈ.ਵੀ. ਜਾਂਚ ਕੈਂਪ ਲਗਾਉਣ ਬਾਰੇ ਗੱਲ ਕਰਦਿਆਂ, ਸਿਹਤ ਮੰਤਰੀ ਨੇ ਇਸ ਬਿਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੂਬੇ ਭਰ ’ਚ ਵਿਆਪਕ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਮੁਹਿੰਮ ਸ਼ੁਰੂ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਰੋਕਥਾਮ, ਦੇਖਭਾਲ ਅਤੇ ਸਹਾਇਤਾ ਪ੍ਰੋਗਰਾਮਾਂ ਬਾਰੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਐਚ.ਆਈ.ਵੀ. ਪੀੜਤ ਲੋਕਾਂ ਨੂੰ ਵੀ ਆਮ ਜੀਵਨ ਜਿਊਣ ਦਾ ਪੂਰਾ ਹੱਕ ਹੈ ਅਤੇ ਹਰ ਕਿਸੇ ਲਈ ਇਹ ਸਮਝਣਾ ਜ਼ਰੂਰੀ ਹੈ ਕਿ ਐਚ.ਆਈ.ਵੀ. ਕਿਸੇ ਨੂੰ ਛੂਹਣ, ਹਵਾ ਜਾਂ ਪਾਣੀ ਨਾਲ ਨਹੀਂ ਫੈਲਦਾ ਬਲਕਿ ਅਸੁਰੱਖਿਅਤ ਸੰਭੋਗ, ਮੁੜ ਵਰਤੀਆਂ ਸੂਈਆਂ, ਸਰਿੰਜਾਂ ਆਦਿ ਰਾਹੀਂ ਫੈਲਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਐਚ.ਆਈ.ਵੀ. ਸੰਕ੍ਰਮਿਤ ਵਿਅਕਤੀ, ਜੋ ਨਿਰਧਾਰਤ ਦਵਾਈਆਂ ਦੀ ਵਰਤੋਂ ਕਰਦੇ ਹਨ ਅਤੇ ਜਿਹਨਾਂ ’ਤੇ ਵਾਇਰਲ ਪ੍ਰਭਾਵ ਘਟਣਾ ਸ਼ੁਰੂ ਹੋ ਗਿਆ ਹੋਵੇ, ਤੰਦਰੁਸਤ ਰਹਿ ਸਕਦੇ ਹਨ ਅਤੇ ਦੂਜਿਆਂ ਲਈ ਵਾਇਰਸ ਦੇ ਫੈਲਣ ਦਾ ਖ਼ਤਰਾ ਨਹੀਂ ਬਣਦੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਰੀਆਂ ਪੰਚਾਇਤਾਂ ਆਪੋ-ਆਪਣੀ ਗ੍ਰਾਮ ਸਭਾ ਦੀਆਂ ਮੀਟਿੰਗਾਂ ਦੌਰਾਨ ਐਚ.ਆਈ.ਵੀ. ਪੀੜਤ ਲੋਕਾਂ ਨਾਲ ਕਿਸੇ ਤਰ੍ਹਾਂ ਦਾ ਵਿਤਕਰਾ ਨਾ ਕਰਨ ਸਬੰਧੀ ਮਤਾ ਪਾਸ ਕਰਕੇ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਨੇ ਸਾਰੇ ਪੰਚਾਇਤ ਭਵਨਾਂ ਵਿੱਚ ਹੋਰਡਿੰਗ ਲਗਾਉਣ ਅਤੇ ਕੰਧਾਂ ‘ਤੇ ਚਿੱਤਰ ਬਣਾਉਣ ਵਰਗੀਆਂ ਆਈ.ਈ.ਸੀ. ਗਤੀਵਿਧੀਆਂ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਪ੍ਰਸ਼ਾਸਨਿਕ ਸਕੱਤਰ (ਸਿਹਤ ਤੇ ਪਰਿਵਾਰ ਭਲਾਈ, ਪੰਜਾਬ) ਸ੍ਰੀ ਕੁਮਾਰ ਰਾਹੁਲ, ਡਿਪਟੀ ਡਾਇਰੈਕਟਰ ਜਨਰਲ (ਆਈ.ਈ.ਸੀ.) ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜੇਸ਼ਨ (ਨਾਕੋ) ਡਾ. ਅਨੂਪ ਕੁਮਾਰ ਪੁਰੀ, ਵਿਸ਼ੇਸ਼ ਸਕੱਤਰ (ਸਿਹਤ-ਕਮ-ਪ੍ਰਾਜੈਕਟ ਡਾਇਰੈਕਟਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ) ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਾਇਰੈਕਟਰ (ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ) ਸ੍ਰੀਮਤੀ ਅੰਮ੍ਰਿਤ ਸਿੰਘ, ਵਧੀਕ ਸਕੱਤਰ (ਸਕੂਲ ਸਿੱਖਿਆ) ਸ. ਪਰਮਿੰਦਰ ਪਾਲ ਸਿੰਘ, ਡਾਇਰੈਕਟਰ (ਮੈਡੀਕਲ ਸਿੱਖਿਆ ਅਤੇ ਖੋਜ) ਡਾ. ਅਵਨੀਸ਼ ਕੁਮਾਰ ਤੋਂ ਇਲਾਵਾ ਵਿੱਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ, ਗ੍ਰਹਿ, ਕਿਰਤ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।

Advertisement
Advertisement
Advertisement
Advertisement
Scroll to Top