Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 7:03 pm

+91 90915 01313 , +91 90916 01313

punjabbanni@gmail.com
punjabbani@yahoo.com

ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ 'ਤੇ ਰੋਪ-ਵੇਅ ਪ੍ਰਾਜੈਕਟ ਵਿਕਸਤ ਕਰਨ  ਲਈ ਆਪਸੀ ਸਹਿਮਤੀ ਤੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ ਸ਼ਲਾਘਾ

ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ 'ਤੇ ਰੋਪ-ਵੇਅ ਪ੍ਰਾਜੈਕਟ ਵਿਕਸਤ ਕਰਨ  ਲਈ ਆਪਸੀ ਸਹਿਮਤੀ ਤੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ ਸ਼ਲਾਘਾ

ਰੋਪ-ਵੇਅ ਪ੍ਰਾਜੈਕਟ ਦੋਵਾਂ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਸੈਲਾਨੀਆਂ ਦੀ ਸਹੂਲਤ ਲਈ ਵੀ ਹੋਵੇਗਾ ਸਹਾਈ

ਚੰਡੀਗੜ੍ਹ, 31 ਮਾਰਚ

ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ ‘ਤੇ ਰੋਪਵੇਅ ਪ੍ਰਾਜੈਕਟ ਵਿਕਸਤ ਕਰਨ ਵਾਸਤੇ ਸਹਿਮਤੀ ਦੇਣ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ ਹੈ। ਇਸ ਪ੍ਰਾਜੈਕਟ ਨਾਲ ਦੋਵਾਂ ਸੂਬਿਆਂ ਦੇ ਸਮਾਜਿਕ-ਆਰਥਿਕ ਵਿਕਾਸ ਅਤੇ ਸੈਰ-ਸਪਾਟੇ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ।

ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਰੋਪ-ਵੇਅ ਪ੍ਰੋਜੈਕਟ ਸੈਲਾਨੀਆਂ ਲਈ ਖਿੱਚ ਦਾ ਪ੍ਰਮੁੱਖ ਕੇਂਦਰ ਹੋਵੇਗਾ ਅਤੇ ਇਸ ਨਾਲ ਸਥਾਨਕ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ। ਇਹ ਖੇਤਰ ਦੇ ਸਭ ਤੋਂ ਸੁੰਦਰ ਕੁਝ ਸਥਾਨਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰੇਗਾ, ਜਿਸ ਨਾਲ ਬਿਨਾਂ ਸ਼ੱਕ ਵੱਡੀ ਗਿਣਤੀ ਸੈਲਾਨੀ ਆਕਰਸ਼ਿਤ ਹੋਣਗੇ। ਇਸ ਪ੍ਰੋਜੈਕਟ ਤੋਂ ਦੋਵਾਂ ਰਾਜਾਂ ਦਰਮਿਆਨ ਸੰਪਰਕ ਵਿੱਚ ਸੁਧਾਰ ਦੀ ਵੀ ਉਮੀਦ ਹੈ, ਜਿਸ ਨਾਲ ਵਪਾਰ ਅਤੇ ਕਾਰੋਬਾਰ ਨੂੰ ਵੀ ਹੁਲਾਰਾ ਮਿਲੇਗਾ।

ਮੰਤਰੀ ਨੇ ਸੈਰ ਸਪਾਟੇ ਨੂੰ ਹੁਲਾਰਾ ਦੇਣ ਅਤੇ ਖੇਤਰ ਦੀ ਸਮਾਜਿਕ-ਆਰਥਿਕ ਸਥਿਤੀ ਨੂੰ ਸੁਧਾਰਨ ਲਈ ਦੋਵਾਂ ਮੁੱਖ ਮੰਤਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਕੀਤੀ ਕਿ ਇਹ ਪ੍ਰਾਜੈਕਟ ਜਲਦ ਹੀ ਮੁਕੰਮਲ ਹੋ ਜਾਵੇਗਾ ਅਤੇ ਦੇਸ਼ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ।

ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸਰਕਾਰਾਂ ਵੱਲੋਂ ਰੋਪ-ਵੇਅ ਪ੍ਰੋਜੈਕਟ ਵਿਕਸਤ ਕਰਨ ਦਾ ਸਾਂਝਾ ਉਪਰਾਲਾ ਇਸ ਖੇਤਰ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਨਾਲ ਦੋਵਾਂ ਸੂਬਿਆਂ ਦੀ ਆਰਥਿਕਤਾ ‘ਤੇ ਸਕਾਰਾਤਮਕ ਪ੍ਰਭਾਵ ਪੈਣ ਦੀ ਉਮੀਦ ਹੈ।

Advertisement
Advertisement
Advertisement
Advertisement
Scroll to Top