Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:21 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦਾਸਪੁਰ ਦੇ ਪਿੰਡ ਚੋੜ ਸਿੱਧਵਾਂ ਦੇ ਕਾਂਗਰਸੀ ਸਰਪੰਚ ਤੇ ਲੱਗੇ ਪਿਸਤੌਲ ਦੀ ਨੋਕ `ਤੇ ਜਬਰ-ਜਨਾਹ ਕਰਨ ਦੇ ਦੋਸ਼

ਗੁਰਦਾਸਪੁਰ ਦੇ ਪਿੰਡ ਚੋੜ ਸਿੱਧਵਾਂ ਦੇ ਕਾਂਗਰਸੀ ਸਰਪੰਚ ਤੇ ਲੱਗੇ ਪਿਸਤੌਲ ਦੀ ਨੋਕ `ਤੇ ਜਬਰ-ਜਨਾਹ ਕਰਨ ਦੇ ਦੋਸ਼

ਗੁਰਦਾਸਪੁਰ ਦੇ ਪਿੰਡ ਚੋੜ ਸਿੱਧਵਾਂ ਦੇ ਕਾਂਗਰਸੀ ਸਰਪੰਚ ਤੇ ਲੱਗੇ ਪਿਸਤੌਲ ਦੀ ਨੋਕ `ਤੇ ਜਬਰ-ਜਨਾਹ ਕਰਨ ਦੇ ਦੋਸ਼
ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਚੋੜ ਸਿੱਧਵਾਂ ਦੇ ਮੌਜੂਦਾ ਕਾਂਗਰਸੀ ਸਰਪੰਚ ਕੁਲਬੀਰ ਸਿੰਘ ਉੱਪਰ ਇੱਕ ਮਹਿਲਾ ਵੱਲੋਂ ਪਿਸਤੌਲ ਦੀ ਨੋਕ `ਤੇ ਜਬਰ-ਜਨਾਹ ਕਰਨ ਦੇ ਅਰੋਪ ਲਗਾਏ ਗਏ ਹਨ। ਪੀੜਤ ਮਹਿਲਾ ਦਾ ਦਾਅਵਾ ਹੈ ਕਿ ਉਹ ਕਿਸੇ ਕੋਲੋਂ ਆਪਣੇ ਫਸੇ ਹੋਏ ਪੈਸੇ ਕਢਵਾਉਣ ਲਈ ਸਰਪੰਚ ਕੋਲ ਮਦਦ ਲਈ ਗਈ ਸੀ। ਪੁਲਿਸ ਨੇ ਸਰਪੰਚ ਦੇ ਖਿਲਾਫ ਮਾਮਲਾ ਦਰਜ ਕਰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ। ਪੁਲਿਸ ਵੱਲੋਂ ਪੀੜਿਤ ਮਹਿਲਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ । ਪੀੜਤ ਔਰਤ ਨੇ ਕਿਹਾ ਕਿ ਉਸ ਨੇ ਕਿਸੇ ਵਿਅਕਤੀ ਪਾਸੋਂ ਪੈਸੇ ਲੈਣੇ ਸਨ, ਜਿਸ ਦੇ ਚੱਲਦਿਆਂ ਉਹ ਮਦਦ ਲਈ ਪਿੰਡ ਚੋੜ ਸਿੱਧਵਾਂ ਦੇ ਸਰਪੰਚ ਕੁਲਬੀਰ ਸਿੰਘ ਕੋਲ ਉਸ ਦੇ ਪ੍ਰੇਮ ਨਗਰ ਵਿਖੇ ਸਥਿਤ ਦਫਤਰ ਵਿੱਚ ਗਈ ਸੀ। ਔਰਤ ਨੇ ਆਰੋਪ ਲਗਾਏ ਕਿ ਉਥੇ ਉਕਤ ਸਰਪੰਚ ਵੱਲੋਂ ਪਿਸਤੌਲ ਦੀ ਨੋਕ `ਤੇ ਡਰਾ-ਧਮਕਾ ਕੇ ਉਸ ਨਾਲ ਜਬਰ-ਜਨਾਹ ਕੀਤਾ। ਇਸਤੋਂ ਬਾਅਦ ਉਸ ਨੇ ਪੁਲਿਸ ਨੂੰ ਆਪਣੇ ਨਾਲ ਹੋਈ ਇਸ ਘਟਨਾ ਬਾਰੇ ਦੱਸਿਆ । ਪੁਲਿਸ ਨੇ ਪੀੜਤ ਦੇ ਬਿਆਨਾਂ `ਤੇ ਮਾਮਲਾ ਦਰਜ ਕਰਕੇ ਸਰਪੰਚ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੀੜਤ ਮਹਿਲਾ ਨੇ ਮੰਗ ਕੀਤੀ ਹੈ ਕਿ ਸਰਪੰਚ ਦੇ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ । ਇਸ ਸਬੰਧੀ ਮਹਿਲਾ ਪੁਲਿਸ ਅਧਿਕਾਰੀ ਰਮਨ ਲਤਾ ਨੇ ਦੱਸਿਆ ਕਿ ਪੀੜਤਾਂ ਦੇ ਬਿਆਨਾਂ ਦੇ ਅਧਾਰ `ਤੇ ਮਾਮਲਾ ਦਰਜ ਕਰਕੇ ਸਰਪੰਚ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮਹਿਲਾ ਦਾ ਮੈਡੀਕਲ ਕਰਵਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਆਰੋਪੀ ਸਰਪੰਚ ਨੂੰ ਅਦਾਲਤ ਵਿੱਚ ਪੇਸ਼ ਕਰ ਇਸ ਦੇ ਖਿਲਾਫ ਬਣਦੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top