ਐਮ. ਪੀ. ਹਰਸਿਮਰਤ ਬਾਦਲ ਨੇ ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਤੋਂ ਕੀਤੀ ਕਤਰ ’ਚ ਪੁਲਸ ਹਿਰਾਸਤ ’ਚ ਲਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਤੁਰੰਤ ਛੱਡਣ ਦਾ ਮੁੱਦਾ ਚੁੱਕਣ ਦੀ ਅਪੀਲ
ਦੁਆਰਾ: Punjab Bani ਪ੍ਰਕਾਸ਼ਿਤ :Friday, 23 August, 2024, 11:21 AM
ਐਮ. ਪੀ. ਹਰਸਿਮਰਤ ਬਾਦਲ ਨੇ ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਤੋਂ ਕੀਤੀ ਕਤਰ ’ਚ ਪੁਲਸ ਹਿਰਾਸਤ ’ਚ ਲਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਤੁਰੰਤ ਛੱਡਣ ਦਾ ਮੁੱਦਾ ਚੁੱਕਣ ਦੀ ਅਪੀਲ
ਬਠਿੰਡਾ : ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਕਤਰ ’ਚ ਪੁਲਸ ਹਿਰਾਸਤ ’ਚ ਲਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਤੁਰੰਤ ਛੱਡਣ ਦਾ ਮੁੱਦਾ ਚੁੱਕਣ ਦੀ ਅਪੀਲ ਕੀਤੀ ਹੈ। ਪੱਤਰ ’ਚ ਉਨ੍ਹਾਂ ਨੇ ਲਿਖਿਆ ਹੈ ਕਿ ਜਿਸ ਤਰੀਕੇ ਨਾਲ ਤਕਰੀਬਨ 8 ਮਹੀਨੇ ਪਹਿਲਾਂ ਇਹ ਦੋ ਪਾਵਨ ਸਰੂਪ ਪੁਲਸ ਨੇ ਜ਼ਬਤ ਕੀਤੇ, ਉਸ ਤੋਂ ਸਿੱਖ ਸੰਗਤ ਬਹੁਤ ਪ੍ਰੇਸ਼ਾਨ ਹੈ। ਤਕਰੀਬਨ 35 ਸਾਲਾਂ ਤੋਂ ਦੋਹਾ ’ਚ ਦੋ ਵੱਖ-ਵੱਖ ਥਾਵਾਂ ’ਤੇ ਪਵਿੱਤਰ ਸਰੂਪ ਦਾ ਪ੍ਰਕਾਸ਼ ਕੀਤਾ ਜਾ ਰਿਹਾ ਹੈ।