Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 3:29 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ’ਚ ਬਜ਼ੁਰਗਾਂ ਦੀ ਪੈਨਸ਼ਨ ਪੰਜ ਮਹੀਨਿਆਂ ਬਾਅਦ ਬਹਾਲ: ਆਤਿਸ਼ੀ

ਦਿੱਲੀ ’ਚ ਬਜ਼ੁਰਗਾਂ ਦੀ ਪੈਨਸ਼ਨ ਪੰਜ ਮਹੀਨਿਆਂ ਬਾਅਦ ਬਹਾਲ: ਆਤਿਸ਼ੀ

ਦਿੱਲੀ ’ਚ ਬਜ਼ੁਰਗਾਂ ਦੀ ਪੈਨਸ਼ਨ ਪੰਜ ਮਹੀਨਿਆਂ ਬਾਅਦ ਬਹਾਲ: ਆਤਿਸ਼ੀ
ਨਵੀਂ ਦਿੱਲੀ : ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਅੱਜ ਕਿਹਾ ਕਿ ਦਿੱਲੀ ਵਿਚ ਬਜ਼ੁਰਗਾਂ ਨੂੰ ਹੁਣ ਪੈਨਸ਼ਨ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਪਿਛਲੇ ਪੰਜ ਮਹੀਨਿਆਂ ਤੋਂ ਇਸ ਨੂੰ ਰੋਕਣ ਦਾ ਦੋਸ਼ ਲਗਾਇਆ ਹੈ। ਆਤਿਸ਼ੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਵਿੱਚ ਕਿਹਾ, ‘ਦਿੱਲੀ ਦੇ ਬਜ਼ੁਰਗਾਂ ਲਈ ਖ਼ੁਸ਼ਖ਼ਬਰੀ। ਪਿਛਲੇ ਪੰਜ ਮਹੀਨਿਆਂ ਤੋਂ ਕੇਂਦਰ ਦੀ ਭਾਜਪਾ ਸਰਕਾਰ ਨੇ ਦਿੱਲੀ ਦੇ ਇੱਕ ਲੱਖ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ ਰੋਕੀ ਹੋਈ ਸੀ। ਬਜ਼ੁਰਗ ਬਹੁਤ ਚਿੰਤਤ ਸਨ। ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਕਾਫੀ ਜੱਦੋ ਜਹਿਦ ਤੋਂ ਬਾਅਦ ਕੇਜਰੀਵਾਲ ਸਰਕਾਰ ਨੇ ਬਜ਼ੁਰਗਾਂ ਦੀ ਬਕਾਇਆ ਪੈਨਸ਼ਨ ਸ਼ੁਰੂ ਕਰ ਦਿੱਤੀ ਹੈ। ਪੰਜ ਮਹੀਨਿਆਂ ਦੀ ਪੈਨਸ਼ਨ ਬਜ਼ੁਰਗਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਰਹੀ ਹੈ। ਇਹ ਪੈਨਸ਼ਨ 60 ਸਾਲ ਤੋਂ ਵੱਧ ਉਮਰ ਦੇ ਉਨ੍ਹਾਂ ਬਜ਼ੁਰਗਾਂ ਲਈ ਹੈ, ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ 1 ਲੱਖ ਰੁਪਏ ਤੋਂ ਘੱਟ ਹੈ। ਇਸ ਸਕੀਮ ਤਹਿਤ 60 ਤੋਂ 69 ਸਾਲ ਦੀ ਉਮਰ ਦੇ ਲਾਭਪਾਤਰੀਆਂ ਨੂੰ 2,000 ਰੁਪਏ ਪ੍ਰਤੀ ਮਹੀਨਾ ਜਦਕਿ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਲਾਭਪਾਤਰੀਆਂ ਨੂੰ 500 ਰੁਪਏ ਪ੍ਰਤੀ ਮਹੀਨਾ ਵਾਧੂ ਦਿੱਤੇ ਜਾਂਦੇ ਹਨ।

Advertisement
Advertisement
Advertisement
Advertisement
Scroll to Top