ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਛਾਤੀ ਵਿਚ ਦਰਦ ਹੋਣ ਤੇ ਹਸਪਤਾਲ ਦਾਖਲ ; ਮਿਲੀ ਛੁੱਟੀ
ਦੁਆਰਾ: Punjab Bani ਪ੍ਰਕਾਸ਼ਿਤ :Friday, 23 August, 2024, 12:28 PM
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਛਾਤੀ ਵਿਚ ਦਰਦ ਹੋਣ ਤੇ ਹਸਪਤਾਲ ਦਾਖਲ ; ਮਿਲੀ ਛੁੱਟੀ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਵੀਰਵਾਰ ਦੇਰ ਰਾਤ ਅਚਾਨਕ ਤਬੀਅਤ ਵਿਗੜ ਗਈ। ਛਾਤੀ ਵਿਚ ਦਰਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਆ ਗਿਆ। ਉਹ ਰਾਜਸਥਾਨ ਦੇ ਉਦੈਪੁਰ ਵਿਚ ਗਏ ਹੋਏ ਸਨ। ਡਾਕਟਰਾਂ ਦੀ ਟੀਮ ਵੱਲੋਂ ਸਾਰੀ ਰਾਤ ਉਨ੍ਹਾਂ ਦਾ ਇਲਾਜ ਕੀਤਾ ਗਿਆ। ਸਾਰੇ ਟੈਸਟ ਨਾਰਮਲ ਆਉਣ ਤੋਂ ਬਾਅਦ ਅੱਜ ਸਵੇਰੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਤੇ ਉਹ ਘਰ ਵਾਪਸ ਪਰਤ ਆਏ ਹਨ।