Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 6:19 pm

+91 90915 01313 , +91 90916 01313

punjabbanni@gmail.com
punjabbani@yahoo.com

ਜਸਟਿਸ ਸੰਤ ਪ੍ਰਕਾਸ਼ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ  ਸੰਭਾਲਿਆ ਅਹੁਦਾ

ਜਸਟਿਸ ਸੰਤ ਪ੍ਰਕਾਸ਼ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਲੋਕਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ- ਜਸਟਿਸ ਸੰਤ ਪ੍ਰਕਾਸ਼
ਚੰਡੀਗੜ੍ਹ, 1 — ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ ਸੈਕਟਰ 34 , ਚੰਡੀਗੜ੍ਹ ਵਿਖੇ ਪੰਜਾਬ ਅਤੇ ਯੂ. ਟੀ. ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।
ਜਸਟਿਸ ਸੰਤ ਪ੍ਰਕਾਸ਼ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਮਨੁੱਖੀ ਅਧਿਕਾਰ ਐਕਟ ਦੇ ਉਦੇਸ਼ਾਂ ਦੀ ਪਾਲਣ ਕਰਨਾ ਹੋਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਇਸ ਐਕਟ ਦੇ ਨਿਯਮਾਂ ਤਹਿਤ ਲੋਕਾਂ ਨੂੰ ਇਨਸਾਫ਼ ਦੇਣਾ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ।
ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਕੱਤਰ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ ਸ੍ਰੀ ਪ੍ਰਬੋਧ ਕੁਮਾਰ, ਏ.ਆਈ.ਜੀ ਸ੍ਰੀ ਨਵੀਨ ਸੈਣੀ, ਵਿਸ਼ੇਸ਼ ਸਕੱਤਰ ਸ੍ਰੀ ਦੇਵੀ ਦਾਸ ਸ਼ਰਮਾ, ਡੀ.ਸੀ.ਐਫ.ਏ ਸ੍ਰੀ ਅਲੋਕ ਪ੍ਰਭਾਕਰ ਅਤੇ ਸੁਪਰਡੰਟ ਸ੍ਰੀ ਬਲਦੇਵ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Advertisement
Advertisement
Advertisement
Advertisement
Scroll to Top