Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:59 am

+91 90915 01313 , +91 90916 01313

punjabbanni@gmail.com
punjabbani@yahoo.com

ਖੇਤੀਬਾੜੀ ਵਿਭਾਗ ਨੇ ਪਿੰਡ ਮੰਜੌਲੀ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਖੇਤੀਬਾੜੀ ਵਿਭਾਗ ਨੇ ਪਿੰਡ ਮੰਜੌਲੀ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਖੇਤੀਬਾੜੀ ਵਿਭਾਗ ਨੇ ਪਿੰਡ ਮੰਜੌਲੀ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ
-ਬਲਾਕ ਪੱਧਰੀ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਦਿੱਤੀ ਜਾਣਕਾਰੀ
ਪਟਿਆਲਾ, 23 ਅਗਸਤ: ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਮੰਜੌਲੀ ਵਿਖੇ ਖੇਤੀਬਾੜੀ ਵਿਭਾਗ ਬਲਾਕ ਘਨੌਰ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਨਾਲ ਸਹਿਯੋਗ ਕਰਦਿਆਂ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਆਪਣਾ ਯੋਗਦਾਨ ਪਾਉਣ।
ਬਲਾਕ ਪੱਧਰੀ ਕੈਂਪ ਵਿਚ ਪਿੰਡ ਦੇ ਅਗਾਂਹਵਧੂ ਕਿਸਾਨ ਰਣਜੋਧ ਸਿੰਘ, ਮੁਕੰਦ ਸਿੰਘ, ਉਜਾਗਰ ਸਿੰਘ, ਭੀਮ ਸਿੰਘ ਅਤੇ ਬਲਵੀਰ ਸਿੰਘ ਨੇ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਰਾਲੀ ਪ੍ਰਬੰਧਨ ਸਬੰਧੀ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਕੈਂਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਨੁਰਾਗ ਅੱਤਰੀ ਨੇ ਝੋਨੇ ਦੀ ਫ਼ਸਲ ਉੱਪਰ ਕੀੜੇ ਮਕੌੜਿਆਂ ਦੇ ਹਮਲੇ ਦੀ ਰੋਕਥਾਮ ਲਈ, ਡਾ. ਅਮਨਪ੍ਰੀਤ ਸਿੰਘ ਸੰਧੂ ਨੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ, ਡਾ. ਅਮਨਦੀਪ ਕੌਰ ਨੇ ਮਿੱਟੀ ਪਰਖ ਦੀ ਮਹੱਤਤਾ ਸਬੰਧੀ, ਡਾ. ਸਿਕੰਦਰ ਸਿੰਘ ਨੇ ਪੀ.ਐਮ.ਕਿਸਾਨ ਸਕੀਮ ਸਬੰਧੀ ਅਤੇ ਡਾ. ਗੁਰਮੇਲ ਸਿੰਘ ਨੇ ਫ਼ਸਲੀ ਵਿਭਿੰਨਤਾ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ।
ਕੈਂਪ ਵਿਚ ਡਾ. ਜੁਪਿੰਦਰ ਸਿੰਘ ਪੰਨੂ ਅਤੇ ਡਾ. ਜਸਨੀਨ ਕੌਰ ਵੱਲੋਂ ਹਾਜ਼ਰ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀਆਂ ਮਸ਼ੀਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਮਨਪ੍ਰੀਤ ਸਿੰਘ ਅਤੇ ਸੰਜੀਵ ਕੁਮਾਰ ਨੇ ਜੰਗਲਾਤ ਵਿਭਾਗ ਅਤੇ ਬਾਗਬਾਨੀ ਵਿਭਾਗ ਵੱਲੋਂ ਤਿਆਰ ਕੀਤੇ ਹੋਏ ਬੂਟੇ ਮੋਟਰਾਂ ਉੱਪਰ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਕਿਸਾਨ ਫਲਦਾਰ ਅਤੇ ਛਾਂ ਵਾਲੇ ਬੂਟੇ ਆਪਣੇ ਖੇਤਾਂ ਵਿਚ ਲਗਾਉਣ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਏ.ਐਸ.ਆਈ. ਬਲਜਿੰਦਰ ਸਿੰਘ ਜੂਨੀਅਰ ਤਕਨੀਸ਼ੀਅਨ ਮਨਦੀਪ ਸਿੰਘ ਸਮੇਤ ਲਗਭਗ ਪਿੰਡ ਦੇ 100 ਕਿਸਾਨਾਂ ਨੇ ਭਾਗ ਲਿਆ

Advertisement
Advertisement
Advertisement
Advertisement
Scroll to Top