Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:41 am

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਨਵੇਂ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਦਲਜੀਤ ਕਲਸੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਕੀਤੀ ਪਟੀਸ਼ਨ ਦਾਇਰ

ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਨਵੇਂ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਦਲਜੀਤ ਕਲਸੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਕੀਤੀ ਪਟੀਸ਼ਨ ਦਾਇਰ

ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਨਵੇਂ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਦਲਜੀਤ ਕਲਸੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਕੀਤੀ ਪਟੀਸ਼ਨ ਦਾਇਰ
ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਸਿੰਘ ਕਲਸੀ ਨੇ ਵੀ ਆਪਣੇ ‘ਤੇ ਨਵੇਂ ਸਿਰੇ ਤੋਂ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਦਲਜੀਤ ਸਿੰਘ ਕਲਸੀ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ । ਦਲਜੀਤ ਕਲਸੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਐਨਐਸਏ ਨੂੰ ਚੁਣੌਤੀ ਦਿੱਤੀ ਸੀ। ਹੁਣ ਦਲਜੀਤ ਕਲਸੀ ਦੀ ਤਰਫੋਂ ਪੰਜਾਬ ਹਰਿਆਣਾ ਹਾਈਕੋਰਟ ਵਿਚ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਉਸ ਉਤੇ ਲਾਏ ਗਏ ਐਨਐਸਏ ਦੇ ਤਾਜ਼ਾ ਹੁਕਮ ਪੂਰੀ ਤਰ੍ਹਾਂ ਗਲਤ ਹਨ। ਇਸ ਲਈ ਇਸ ਹੁਕਮ ਨੂੰ ਰੱਦ ਕੀਤਾ ਜਾਵੇ । ਕਲਸੀ ਨੇ ਕਿਹਾ ਕਿ ਉਹ ਫਿਲਮ ਕਲਾਕਾਰ ਅਤੇ ਨਿਰਦੇਸ਼ਕ ਹਨ। ਇਸ ਦਾ ਅਜਨਾਲਾ ਕੇਸ ਜਾਂ ਕਿਸੇ ਹੋਰ ਕੇਸ ਨਾਲ ਕੋਈ ਸਬੰਧ ਨਹੀਂ ਹੈ। ਉਸ ਨੂੰ ਜਾਣਬੁੱਝ ਕੇ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਇਸ ਲਈ ਉਸ ‘ਤੇ ਲਗਾਏ ਗਏ ਨਵੇਂ ਐਨਐਸਏ ਹੁਕਮਾਂ ਨੂੰ ਰੱਦ ਕਰਕੇ ਉਸ ਨੂੰ ਰਾਹਤ ਦਿੱਤੀ ਜਾਣੀ ਚਾਹੀਦੀ ਹੈ।

Advertisement
Advertisement
Advertisement
Advertisement
Scroll to Top