Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:11 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਵੱਲੋਂ ਸ਼ਿਕਾਇਤਾਂ ਦੀ ਸੁਣਵਾਈ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਵੱਲੋਂ ਸ਼ਿਕਾਇਤਾਂ ਦੀ ਸੁਣਵਾਈ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਵੱਲੋਂ ਸ਼ਿਕਾਇਤਾਂ ਦੀ ਸੁਣਵਾਈ
ਸੂਬੇ ਦੇ ਹਰੇਕ ਜ਼ਿਲ੍ਹੇ ‘ਚ ਜਾ ਕੇ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਨਿਪਟਾਰਾ : ਚੰਦਰੇਸ਼ਵਰ ਸਿੰਘ ਮੋਹੀ
ਕਿਹਾ, ਆਪਸੀ ਭਾਈਚਾਰਕ ਸਾਂਝ ਬਣਾਉਣ ਲਈ ਵੀ ਕਮਿਸ਼ਨ ਯਤਨਸ਼ੀਲ
ਪਟਿਆਲਾ, 22 ਅਗਸਤ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪੁੱਜੀਆਂ 30 ਸ਼ਿਕਾਇਤਾਂ ਬਾਬਤ ਸੁਣਵਾਈ ਕਰਨ ਲਈ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕੀਤੀ। ਇਸ ਤੋਂ ਪਹਿਲਾਂ ਕਮਿਸ਼ਨ ਦੇ ਮੈਂਬਰ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨਾਲ ਵੀ ਮੀਟਿੰਗ ਕੀਤੀ ਗਈ । ਸੁਬਾਈ ਐਸ.ਸੀ. ਕਮਿਸ਼ਨ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਵੱਖ-ਵੱਖ ਸ਼ਿਕਾਇਤਾਂ ਦੀ ਸੁਣਵਾਈ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਆਂ ਪ੍ਰਬੰਧ ਅਜਿਹੇ ਪੁਖ਼ਤਾ ਕੀਤੇ ਜਾਣ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਨਿਆਂ ਲੈਣ ਲਈ ਕਮਿਸ਼ਨ ਤੱਕ ਜਾਣ ਦੀ ਲੋੜ ਹੀ ਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਸ ਤਰ੍ਹਾਂ ਲੋਕਾਂ ‘ਚ ਜਾ ਕੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ ਉਸੇ ਤਰ੍ਹਾਂ ਕਮਿਸ਼ਨ ਵੱਲੋਂ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਦੇ ਨਾਲ ਨਾਲ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੇ ਹੱਕਾਂ ਪ੍ਰਤੀ ਸੁਚੇਤ ਵੀ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਆਪਸੀ ਭਾਈਚਾਰਕ ਸਾਂਝ ਕੈਂਪ ਲਗਾਏ ਜਾ ਰਹੇ ਹਨ ਜਿਸ ਤਹਿਤ ਪਿੰਡਾਂ ਦੇ ਕਲੱਸਟਰ ਬਣਾਕੇ ਸਾਰੇ ਭਾਈਚਾਰਿਆਂ ਦੇ ਲੋਕਾਂ ਨੂੰ ਇਕੱਠੇ ਕਰਕੇ ਪੰਜਾਬ ਅਤੇ ਪੰਜਾਬੀਅਤ ਨੂੰ ਹੋਰ ਉਪਰ ਚੁੱਕਣ ਅਤੇ ਆਪਣੇ ਛੋਟੇ ਵਖਰੇਵਿਆਂ ਨੂੰ ਪਿੰਡ ਪੱਧਰ ‘ਤੇ ਹੀ ਹੱਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਰਾਹੀਂ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ । ਇਸ ਮੌਕੇ ਕਮਿਸ਼ਨ ਮੈਂਬਰ ਨੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਜਿਆਦਤੀ ਨਾ ਹੋਣ ਦਿੱਤੀ ਜਾਵੇ ਅਤੇ ਗਰੀਬਾਂ ਤੇ ਲੋੜਵੰਦਾਂ ਨੂੰ ਤੁਰੰਤ ਨਿਆਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ। ਇਸ ਉਪਰੰਤ ਉਨ੍ਹਾਂ ਨਾਭਾ ਵਿਖੇ ਵੀ ਸ਼ਿਕਾਇਤਾਂ ਸੁਣੀਆਂ।
ਮੀਟਿੰਗ ਦੌਰਾਨ ਏ.ਡੀ.ਸੀ. (ਜ) ਮੈਡਮ ਕੰਚਨ, ਡੀ.ਐਸ.ਪੀ ਮਨੋਜ ਗੋਰਸੀ, ਡੀ.ਆਰ.ਓ. ਗਰਲੀਨ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਕਮਿਸ਼ਨ ਦੇ ਸੁਪਰਡੈਂਟ ਸਰਬਜੀਤ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫ਼ਸਰ ਕੁਲਵਿੰਦਰ ਕੌਰ ਸਮੇਤ ਹੋਰ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top