Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 8:17 am

+91 90915 01313 , +91 90916 01313

punjabbanni@gmail.com
punjabbani@yahoo.com

ਮ੍ਰਿਤਕ ਸ਼ਕਤੀ ਕੰਬੋਜ ਦਾ ਸਰੀਰ ਡਾ. ਐਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਦਿੱਲੀ ਆ ਕੇ ਪਹੁੰਚਿਆ ਉਸਦੇ ਵਾਰਸਤਾਂ ਤੱਕ

ਮ੍ਰਿਤਕ ਸ਼ਕਤੀ ਕੰਬੋਜ ਦਾ ਸਰੀਰ ਡਾ. ਐਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਦਿੱਲੀ ਆ ਕੇ ਪਹੁੰਚਿਆ ਉਸਦੇ ਵਾਰਸਤਾਂ ਤੱਕ

ਮ੍ਰਿਤਕ ਸ਼ਕਤੀ ਕੰਬੋਜ ਦਾ ਸਰੀਰ ਡਾ. ਐਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਦਿੱਲੀ ਆ ਕੇ ਪਹੁੰਚਿਆ ਉਸਦੇ ਵਾਰਸਤਾਂ ਤੱਕ
ਅੰਮ੍ਰਿਤਸਰ : ਖਾੜੀ ਮੁਲਕਾਂ ਅੰਦਰ ਰੱਬ ਦੇ ਫਰਿਸ਼ਤੇ ਵੱਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਹੁਣ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜਨੌਰ ਦੀ ਤਹਿਸੀਲ ਨਜ਼ੀਬਾਬਾਦ ਦੇ ਕਸਬਾ ਬੜੀਆ ਨਾਲ ਸੰਬੰਧਿਤ 28 ਸਾਲਾ ਨੌਜਵਾਨ ਸ਼ਕਤੀ ਕੰਬੋਜ਼ ਪੁੱਤਰ ਰਮੇਸ਼ ਚੰਦ ਦਾ ਮ੍ਰਿਤਕ ਸਰੀਰ ਦੁਬਈ ਤੋਂ ਹਵਾਈ ਅੱਡਾ ਦਿੱਲੀ ਰਾਹੀਂ ਉਸ ਦੇ ਵਾਰਸਾਂ ਤੱਕ ਪਹੁੰਚਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਸਹਾਰਾ ਸ਼ਕਤੀ ਕੰਬੋਜ਼ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਦੋ ਸਾਲ ਪਹਿਲਾਂ ਕੰਮਕਾਜ ਲਈ ਦੁਬਈ ਆਇਆ ਸੀ ਕਿ ਬੀਤੀ 29 ਜੂਨ ਨੂੰ ਅਣਕਿਆਸੇ ਹਲਾਤਾਂ `ਚ ਉਸਦੀ ਮੌਤ ਹੋ ਗਈ ਸੀ। ਡਾ. ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਜਦ ਮ੍ਰਿਤਕ ਦੇ ਇਲਾਕੇ `ਚ ਸਥਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਦੇ ਪ੍ਰਬੰਧਕਾਂ ਨੇ ਉਨ੍ਹਾਂ ਨਾਲ ਟਰੱਸਟ ਦੀ ਅੰਮ੍ਰਿਤਸਰ ਟੀਮ ਰਾਹੀਂ ਸੰਪਰਕ ਕਰਕੇ ਸ਼ਕਤੀ ਕੰਬੋਜ਼ ਦੇ ਪਰਿਵਾਰ ਨਾਲ ਹੋਈ ਇਸ ਅਣਹੋਣੀ ਬਾਰੇ ਦੱਸਿਆ ਤਾਂ ਉਨ੍ਹਾਂ ਨੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ `ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਸਦਕਾ ਸ਼ਕਤੀ ਕੰਬੋਜ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top