Breaking News ਵਿਧਾਇਕ ਗੁਰਲਾਲ ਘਨੌਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਤੇਪਲਾ ਅਤੇ ਥੂਹਾ ਪਿੰਡਾਂ ’ਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ ਕਾਰਜ ਲੋਕ ਅਰਪਿਤਰਿਸ਼ਵਤ ਲੈਂਦਿਆਂ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਗ੍ਰਿਫ਼ਤਾਰਵਿਜੀਲੈਂਸ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਲਿਤਾਂ ਤੇ ਅਨੁਸੂਚਿਤ ਜਨਜਾਤੀਆਂ ਦੇ ਹੱਕ ‘ਚ ਲਿਆ ਇਤਿਹਾਸਕ ਤੇ ਵੱਡਾ ਫੈਸਲਾ-ਵਿਧਾਇਕ ਜੌੜਾਮਾਜਰਾ ਤੇ ਬਾਜ਼ੀਗਰਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰਵਿਧਾਇਕਾ ਨੀਨਾ ਮਿੱਤਲ ਨੇ ਰਾਜਪੁਰਾ ਦੇ ਤਿੰਨ ਪ੍ਰਾਇਮਰੀ ਸਕੂਲਾਂ 'ਚ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਪ੍ਰਤਾਪ ਬਾਜਵਾ ਨੂੰ ਮਿਲੀ ਗ੍ਰਿਫਤਾਰੀ `ਤੇ ਰੋਕ ਲੱਗਣ ਵਾਲੀ ਰਾਹਤ

ਅੱਜ ਦਾ ਹੁਕਮਨਾਮਾ

ਦੁਆਰਾ: Punjab Bani ਪ੍ਰਕਾਸ਼ਿਤ :Friday, 23 August, 2024, 08:09 AM

ਅੱਜ ਦਾ ਹੁਕਮਨਾਮਾ
ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥

ਵਿਆਖਿਆ : (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ, (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ॥ ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥