Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 6:29 am

+91 90915 01313 , +91 90916 01313

punjabbanni@gmail.com
punjabbani@yahoo.com

ਮੋਦੀ ਦੀ ਮੀਟਿੰਗ ਤੋਂ ਪਹਿਲਾਂ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਐਕਸ਼ਨ ’ਚ ਪੰਜਾਬ ਸਰਕਾਰ,ਜ਼ਮੀਨਾਂ ਦਾ ਕਬਜ਼ਾ ਐਨ ਐਚ ਏ ਆਈ ਨੂੰ ਦੁਆਇਆ

ਮੋਦੀ ਦੀ ਮੀਟਿੰਗ ਤੋਂ ਪਹਿਲਾਂ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਐਕਸ਼ਨ ’ਚ ਪੰਜਾਬ ਸਰਕਾਰ,ਜ਼ਮੀਨਾਂ ਦਾ ਕਬਜ਼ਾ ਐਨ ਐਚ ਏ ਆਈ ਨੂੰ ਦੁਆਇਆ

ਮੋਦੀ ਦੀ ਮੀਟਿੰਗ ਤੋਂ ਪਹਿਲਾਂ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਐਕਸ਼ਨ ’ਚ ਪੰਜਾਬ ਸਰਕਾਰ,ਜ਼ਮੀਨਾਂ ਦਾ ਕਬਜ਼ਾ ਐਨ ਐਚ ਏ ਆਈ ਨੂੰ ਦੁਆਇਆ
ਚੰਡੀਗੜ੍ਹ : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਲਕੇ 28 ਅਗਸਤ ਨੂੰ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਸਮੇਤ ਪੰਜਾਬ ਵਿਚਲੇ ਕੌਮੀ ਪ੍ਰਾਜੈਕਟਾਂ ਨੂੰ ਲੈ ਕੇ ਕੀਤੀ ਜਾ ਰਹੀ ਮੀਟਿੰਗ ਤੋਂ ਪਹਿਲਾਂ ਪੰਜਾਬ ਸਰਕਾਰ ਐਕਸ਼ਨ ਵਿਚ ਆ ਗਈ ਹੈ । ਦੋ ਦਿਨ ਪਹਿਲਾਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਡੀ ਜੀ ਪੀ ਗੌਰਵ ਯਾਦਵ ਨੂੰ ਚਿੱਠੀ ਲਿਖ ਕੇ ਆਖਿਆ ਸੀ ਕਿ ਡਿਪਟੀ ਕਮਿਸ਼ਨਰਾਂ ਨੇ ਦੱਸਿਆ ਹੈ ਕਿ ਮਾਲੇਰਕੋਟਲਾ ਵਿਚ 1.34 ਕਿਲੋਮੀਟਰ ਅਤੇ ਕਪੂਰਥਲਾ ਵਿਚ 1.25 ਕਿਲੋਮੀਟਰ ਦੇ ਟੁਕੜੇ ਦਾ ਕਬਜ਼ਾ ਲਿਆ ਜਾਣਾ ਹੈ ਜਿਸ ਵਾਸਤੇ ਲੋੜੀਂਦੀ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇ।ਮੁੱਖ ਸਕੱਤਰ ਦੀ ਚਿੱਠੀ ਮਗਰੋਂ ਪ੍ਰਸ਼ਾਸਨ ਤੇ ਪੁਲਿਸ ਹਰਕਤ ਵਿਚ ਆਏ ਤੇ ਬੀਤੇ ਕੱਲ੍ਹ ਮਾਲੇਰਕੋਟਲਾ ਤੇ ਕਪੂਰਥਲਾ ਵਿਚ ਸੜਕ ਦੇ ਇਹਨਾਂ ਟੋਟਿਆਂ ਦਾ ਕਬਜ਼ਾ ਲੈ ਕੇ ਐਨ ਐਚ ਏ ਆਈ ਨੂੰ ਦੇ ਦਿੱਤਾ ਹੈ। ਮਾਲੇਰਕੋਟਲਾ ਦੇ ਪਿੰਡ ਰਾਣਵਾ ਤੇ ਸਰੋਦ ਵਿਚ ਇਹ ਕਬਜ਼ਾ ਲਿਆ ਗਿਆ ਹੈ। ਪ੍ਰਧਾਨ ਮੰਤਰੀ ਦੀ ਮੀਟਿੰਗ ਤੋਂ ਪਹਿਲਾਂ ਹੁਣ ਸਪੱਸ਼ਟ ਹੋਇਆ ਹੈ ਕਿ ਪਟਿਆਲਾ ਤੇ ਸੰਗਰੂਰ ਦੋਵਾਂ ਜ਼ਿਲ੍ਹਿਆਂ ਵਿਚ ਪੈਂਦੇ ਕੱਟੜਾ-ਅੰਮ੍ਰਿਤਸਰ ਐਕਸਪ੍ਰੈਸ ਵੇਅ ਦਾ ਸਮੁੱਚਾ ਹਿੱਸਾ ਐਨ ਐਚ ਏ ਆਈ ਦੇ ਕਬਜ਼ੇ ਵਿਚ ਦੇ ਦਿੱਤਾ ਹੈ ਜਦੋਂ ਕਿ ਤਿੰਨ ਜ਼ਿਲ੍ਹਿਆਂ ਵਿਚ 97 ਫੀਸਦੀ ਕਬਜ਼ਾ ਕੇਂਦਰੀ ਏਜੰਸੀ ਨੂੰ ਦੇ ਦਿੱਤਾ ਹੈ।ਇਸ ਤਰੀਕੇ ਪ੍ਰਧਾਨ ਮੰਤਰੀ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਸਰਕਾਰ ਪੂਰੀ ਤਰ੍ਹਾਂ ਐਕਸ਼ਨ ਵਿਚ ਨਜ਼ਰ ਆ ਰਹੀ ਹੈ ।

Advertisement
Advertisement
Advertisement
Advertisement
Scroll to Top