Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦ‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪ੍ਰਨੀਤ ਕੌਰ ਨੇ ਮੁੱਖ ਮੰਤਰੀ ਮਾਨ ਨੂੰ ਨੁਕਸਾਨੀਆਂ ਫਸਲਾਂ ਲਈ ਕਿਸਾਨਾਂ ਨੂੰ 30 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਕੀਤੀ ਅਪੀਲ

ਦੁਆਰਾ: News ਪ੍ਰਕਾਸ਼ਿਤ :Monday, 03 April, 2023, 06:37 PM

ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਵਾਂਗੀ: ਐਮ.ਪੀ. ਪਟਿਆਲਾ

ਪਟਿਆਲਾ, 3 ਅਪ੍ਰੈਲ
ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਅੱਜ ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਵੱਧ ਮੁਆਵਜ਼ੇ ਦੇਣ ਦਾ ਮੁੱਦਾ ਉਠਾਇਆ।

ਪਟਿਆਲਾ ਦੇ ਸੰਸਦ ਮੈਂਬਰ ਨੇ ਇੱਥੇ ਇੱਕ ਟਵੀਟ ਵਿੱਚ ਮੁੱਖ ਮੰਤਰੀ ਮਾਨ ਨੂੰ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦੀ ਅਪੀਲ ਕਰਦਿਆਂ ਕਿਹਾ, “ਮੇਰੇ ਹਲਕੇ ਦਾ ਦੌਰਾ ਕਰਨ ਅਤੇ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ, ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਡੇ ਕਿਸਾਨਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਅਪੀਲ ਕਰਦੀ ਹਾਂ।”

ਪ੍ਰਨੀਤ ਕੌਰ ਨੇ ਟਵੀਟ ਵਿੱਚ ਅੱਗੇ ਭਰੋਸਾ ਦਿਵਾਇਆ ਕਿ ਉਹ ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਚੁੱਕਣਗੇ, “ਮੈਂ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਵਾਂਗੀ।”

ਬਾਅਦ ਵਿੱਚ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਹ ਵਧੇ ਹੋਏ ਮੁਆਵਜ਼ੇ ਦਾ ਮਾਮਲਾ ਕੇਂਦਰ ਸਰਕਾਰ ਦੇ ਮੰਤਰੀਆਂ ਕੋਲ ਵੀ ਉਠਾਉਣਗੇ ਕਿਉਂਕਿ ਪੰਜਾਬ ਸਰਕਾਰ ਇਕੱਲੀ ਇਨ੍ਹਾਂ ਮੁਆਵਜ਼ੇ ਦਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹੋਵੇਗੀ ਅਤੇ ਇਸ ਨੂੰ ਵਿੱਤੀ ਸਹਾਇਤਾ ਦੀ ਲੋੜ ਪਵੇਗੀ।



Scroll to Top