Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 4:01 am

+91 90915 01313 , +91 90916 01313

punjabbanni@gmail.com
punjabbani@yahoo.com

ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਵੱਲੋਂ ਕਿਸਾਨਾਂ ਖਿਲਾਫ਼ ਜ਼ਹਿਰ ਉਗਲਣ ਤੇ ਕੰਗਨਾ ਦੇ ਵਿਚਾਰ ਨੂੰ ਭਾਜਪਾ ਨੇ ਨਿੱਜੀ ਵਿਚਾਰ ਦੱਸਿਆ

ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਵੱਲੋਂ ਕਿਸਾਨਾਂ ਖਿਲਾਫ਼ ਜ਼ਹਿਰ ਉਗਲਣ ਤੇ ਕੰਗਨਾ ਦੇ ਵਿਚਾਰ ਨੂੰ ਭਾਜਪਾ ਨੇ ਨਿੱਜੀ ਵਿਚਾਰ ਦੱਸਿਆ

ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਵੱਲੋਂ ਕਿਸਾਨਾਂ ਖਿਲਾਫ਼ ਜ਼ਹਿਰ ਉਗਲਣ ਤੇ ਕੰਗਨਾ ਦੇ ਵਿਚਾਰ ਨੂੰ ਭਾਜਪਾ ਨੇ ਨਿੱਜੀ ਵਿਚਾਰ ਦੱਸਿਆ
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੀ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਵੱਲੋਂ ਕਿਸਾਨਾਂ ਖਿਲਾਫ਼ ਜ਼ਹਿਰ ਉਗਲਣ ਪਿੱਛੋਂ ਭਾਰੀ ਵਿਰੋਧ ਹੋ ਰਿਹਾ ਹੈ। ਕੰਗਨਾ ਦੇ ਇਸੇ ਵਿਰੋਧ ਦੇ ਵਿਚਕਾਰ ਭਾਰਤੀ ਜਨਤਾ ਪਾਰਟੀ ਨੇ ਵੀ ਉਸ ਦੇ ਬਿਆਨ ਤੋਂ ਪੱਲਾ ਝਾੜਦਿਆਂ ਇਸ ਨੂੰ ਉਸ ਦੇ ਨਿੱਜੀ ਵਿਚਾਰ ਦੱਸੇ ਹਨ ਅਤੇ ਕਿਹਾ ਹੈ ਕਿ ਇਹ ਪਾਰਟੀ ਦੇ ਵਿਚਾਰ ਨਹੀਂ ਹਿਨ। ਇੰਨਾ ਹੀ ਨਹੀਂ ਭਾਜਪਾ ਨੇ ਉਨ੍ਹਾਂ ਨੂੰ ਭਵਿੱਖ `ਚ ਅਜਿਹਾ ਕੋਈ ਬਿਆਨ ਨਾ ਦੇਣ ਦੀ ਸਲਾਹ ਦਿੱਤੀ ਹੈ । ਪਾਰਟੀ ਨੇ ਇਸ ਸਬੰਧ `ਚ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਕੰਗਨਾ ਰਣੌਤ ਨੂੰ ਨਾ ਤਾਂ ਨੀਤੀਗਤ ਮਾਮਲਿਆਂ `ਤੇ ਬੋਲਣ ਦੀ ਇਜਾਜ਼ਤ ਹੈ ਅਤੇ ਨਾ ਹੀ ਉਹ ਬਿਆਨ ਦੇਣ ਲਈ ਅਧਿਕਾਰਤ ਹੈ। ਪਾਰਟੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, `ਕਿਸਾਨ ਅੰਦੋਲਨ ਦੇ ਸੰਦਰਭ ਵਿੱਚ ਬੀਜੇਪੀ ਸੰਸਦ ਕੰਗਨਾ ਰਣੌਤ ਵੱਲੋਂ ਦਿੱਤਾ ਗਿਆ ਬਿਆਨ ਪਾਰਟੀ ਦੀ ਰਾਏ ਨਹੀਂ ਹੈ। ਭਾਜਪਾ ਨੇ ਕੰਗਨਾ ਰਣੌਤ ਦੇ ਬਿਆਨ ਨਾਲ ਅਸਹਿਮਤੀ ਪ੍ਰਗਟਾਈ ਹੈ। ਕੰਗਨਾ ਰਣੌਤ ਨੂੰ ਪਾਰਟੀ ਦੀ ਤਰਫੋਂ ਨਾ ਤਾਂ ਭਾਜਪਾ ਦੇ ਨੀਤੀਗਤ ਮੁੱਦਿਆਂ `ਤੇ ਬੋਲਣ ਦੀ ਇਜਾਜ਼ਤ ਹੈ ਅਤੇ ਨਾ ਹੀ ਉਸ ਨੂੰ ਬਿਆਨ ਦੇਣ ਦਾ ਅਧਿਕਾਰ ਹੈ।ਭਾਜਪਾ ਨੇ ਕੰਗਨਾ ਰਣੌਤ ਨੂੰ ਭਵਿੱਖ ਵਿੱਚ ਅਜਿਹਾ ਕੋਈ ਬਿਆਨ ਨਾ ਦੇਣ ਲਈ ਕਿਹਾ ਹੈ। ਭਾਰਤੀ ਜਨਤਾ ਪਾਰਟੀ `ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਅਰਦਾਸ` ਅਤੇ ਸਮਾਜਿਕ ਸਦਭਾਵਨਾ ਦੇ ਸਿਧਾਂਤਾਂ `ਤੇ ਚੱਲਣ ਲਈ ਦ੍ਰਿੜ੍ਹ ਹੈ। ਇਸ ਤਰ੍ਹਾਂ ਪਾਰਟੀ ਨੇ ਕੰਗਨਾ ਰਣੌਤ ਦੇ ਉਸ ਬਿਆਨ ਤੋਂ ਵੀ ਦੂਰੀ ਬਣਾ ਲਈ ਹੈ, ਜਿਸ ਵਿਚ ਉਸ ਨੇ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਪੰਜਾਬ ਨੂੰ ਬੰਗਲਾਦੇਸ਼ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਪਰ ਸਰਕਾਰ ਦੀ ਚੌਕਸੀ ਕਾਰਨ ਅਜਿਹਾ ਨਹੀਂ ਹੋ ਸਕਿਆ।

Advertisement
Advertisement
Advertisement
Advertisement
Scroll to Top