Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:46 am

+91 90915 01313 , +91 90916 01313

punjabbanni@gmail.com
punjabbani@yahoo.com

264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ

264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ

264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ
ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ ਟੀ.ਓ. ਵੱਲੋਂ ਵੱਕਾਰੀ ਗਰੀਨ ਊਰਜਾ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ
ਇਸ ਪ੍ਰਾਜੈਕਟ ਨਾਲ ਸਾਲਾਨਾ ਲਗਭਗ 390 ਐਮ.ਯੂ. ਬਿਜਲੀ ਪੈਦਾ ਹੋਣ ਦੀ ਸੰਭਾਵਨਾ
ਪੰਜਾਬ ਵਿੱਚ 1056 ਕਰੋੜ ਰੁਪਏ ਦਾ ਨਿਵੇਸ਼ ਆਉਣ ਦੀ ਉਮੀਦ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ
ਚੰਡੀਗੜ੍ਹ, 7 ਅਗਸਤ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰਵਾਇਤੀ ਈਂਧਨ ‘ਤੇ ਨਿਰਭਰਤਾ ਅਤੇ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ਤੋਂ ਇਲਾਵਾ ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਰਾਜ ਸਰਕਾਰ 4 ਮੈਗਾਵਾਟ ਦੀ ਸਮਰੱਥਾ ਵਾਲੇ 66 ਸੂਰਜੀ ਊਰਜਾ ਪਲਾਂਟ (ਕੁੱਲ 264 ਮੈਗਾਵਾਟ ਸਮਰੱਥਾ) ਸਥਾਪਤ ਕਰਨ ‘ਤੇ ਵਿਚਾਰ ਕਰ ਰਹੀ ਹੈ। ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ ਵੀ ਮੌਜੂਦ ਸਨ, ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਵੱਕਾਰੀ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ ਕੀਤਾ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ‘ਤੇ ਸਾਲਾਨਾ ਲਗਭਗ 390 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਇਸ ਪ੍ਰਾਜੈਕਟ ਤਹਿਤ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਨੂੰ ਲਾਗੂ ਕਰਨ ਨਾਲ ਤਕਰੀਬਨ 136 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਇਹ ਕਦਮ ਸੂਬੇ ਵਿੱਚ ਲਗਭਗ 1,056 ਕਰੋੜ ਰੁਪਏ ਦਾ ਨਿਵੇਸ਼ ਲਿਆਵੇਗਾ, ਜਿਸ ਨਾਲ ਗੈਰ-ਰਵਾਇਤੀ ਊਰਜਾ ਖੇਤਰ ਵਿੱਚ ਹੁਨਰਮੰਦ ਅਤੇ ਆਪਣੇ ਹੁਨਰ ਨੂੰ ਨਿਖਾਰਨ ਵਿੱਚ ਲੱਗੇ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਨਾਲ ਖੇਤੀਬਾੜੀ ਉਤਪਾਦਨ ਵਧਣ ਦੇ ਨਾਲ-ਨਾਲ ਸੂਬੇ ਦੀ ਪੇਂਡੂ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ। ਇਸ ਮੀਟਿੰਗ ਵਿੱਚ ਪੰਜਾਬ ਵਿਕਾਸ ਕਮਿਸ਼ਨ ਦੇ ਵਾਈਸ-ਚੇਅਰਪਰਸਨ ਸੀਮਾ ਬਾਂਸਲ, ਸਕੱਤਰ ਬਿਜਲੀ ਵਿਭਾਗ ਸ੍ਰੀ ਰਾਹੁਲ ਤਿਵਾੜੀ, ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਸ੍ਰੀ ਰਵੀ ਭਗਤ, ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜਨੀਅਰ ਬਲਦੇਵ ਸਿੰਘ ਸਰਾਂ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੌਕਤ ਰੌਏ, ਡਾਇਰੈਕਟਰ ਪੇਡਾ ਸ੍ਰੀ ਐਮ.ਪੀ.ਸਿੰਘ ਅਤੇ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top