Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 11:33 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਦੀ ਐਸ.ਟੀ.ਐਫ. ਟੀਮ ਵੱਲੋਂ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਨਾਲ ਜੁੜੀਆਂ ਜਾਇਦਾਦਾਂ 'ਤੇ ਛਾਪੇਮਾਰੀ; 6.69 ਕਰੋੜ ਰੁਪਏ ਦੀ ਰਕਮ ਵਾਲੇ 24 ਬੈਂਕ ਖਾਤੇ ਫ੍ਰੀਜ਼

ਪੰਜਾਬ ਪੁਲਿਸ ਦੀ ਐਸ.ਟੀ.ਐਫ. ਟੀਮ ਵੱਲੋਂ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਨਾਲ ਜੁੜੀਆਂ ਜਾਇਦਾਦਾਂ 'ਤੇ ਛਾਪੇਮਾਰੀ; 6.69 ਕਰੋੜ ਰੁਪਏ ਦੀ ਰਕਮ ਵਾਲੇ 24 ਬੈਂਕ ਖਾਤੇ ਫ੍ਰੀਜ਼

ਪੰਜਾਬ ਪੁਲਿਸ ਦੀ ਐਸ.ਟੀ.ਐਫ. ਟੀਮ ਵੱਲੋਂ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਨਾਲ ਜੁੜੀਆਂ ਜਾਇਦਾਦਾਂ ‘ਤੇ ਛਾਪੇਮਾਰੀ; 6.69 ਕਰੋੜ ਰੁਪਏ ਦੀ ਰਕਮ ਵਾਲੇ 24 ਬੈਂਕ ਖਾਤੇ ਫ੍ਰੀਜ਼
ਪੁਲਿਸ ਟੀਮਾਂ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਛਾਪੇਮਾਰੀ ਦੌਰਾਨ 9.31 ਲੱਖ ਰੁਪਏ, 260 ਗ੍ਰਾਮ ਸੋਨਾ ਅਤੇ 515 ਦਿਰਹਾਮ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਦੋਸ਼ੀ ਡਰੱਗ ਇੰਸਪੈਕਟਰ ਜੇਲ੍ਹ ਦੇ ਅੰਦਰ ਬੰਦ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਬਾਹਰ ਉਹਨਾਂ ਦੇ ਡਰੱਗ ਨੈਟਵਰਕ ਦਾ ਸਮਰਥਨ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ਼.) ਨੇ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ 24 ਬੈਂਕ ਖਾਤਿਆਂ, ਜਿਨ੍ਹਾਂ ਵਿੱਚ ਕੁੱਲ 6.69 ਕਰੋੜ ਰੁਪਏ ਜਮ੍ਹਾਂ ਸਨ, ਨੂੰ ਸੀਲ ਕਰ ਦਿੱਤਾ ਅਤੇ ਵੱਡੀ ਨਕਦੀ ਤੇ ਵਿਦੇਸ਼ੀ ਕਰੰਸੀ ਵੀ ਜ਼ਬਤ ਕੀਤੀ ਹੈ ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਛਾਪੇਮਾਰੀ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ‘ਤੇ ਲੱਗੇ ਦੋਸ਼ਾਂ ਤਹਿਤ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ। ਉਸ ਵਿਰੁੱਧ ਗੈਰ-ਕਾਨੂੰਨੀ ਦਵਾਈਆਂ ਅਤੇ ਮੈਡੀਕਲ ਸਟੋਰਾਂ ਨਾਲ ਸਬੰਧਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਕਾਰਵਾਈਆਂ ਵਿੱਚ ਮਦਦ ਕਰਨ ਅਤੇ ਉਸਦੇ ਰਿਸ਼ਤੇਦਾਰਾਂ ਦੇ ਨਾਮ ‘ਤੇ ਬੇਨਾਮੀ ਖਾਤਿਆਂ ਵਿੱਚ ਡਰੱਗ ਮਨੀ ਜਮ੍ਹਾਂ ਕਰਨ ਦਾ ਦੋਸ਼ ਲਗਾਏ ਗਏ ਸਨ। ਇਹ ਛਾਪੇਮਾਰੀ ਬਠਿੰਡਾ, ਮੌੜ ਮੰਡੀ, ਗਿੱਦੜਬਾਹਾ, ਮੋਹਾਲੀ, ਚੰਡੀਗੜ੍ਹ ਅਤੇ ਹਰਿਆਣਾ ਦੇ ਫਤਿਹਾਬਾਦ ਸਮੇਤ ਅੱਠ ਵੱਖ-ਵੱਖ ਥਾਵਾਂ ‘ਤੇ ਕੀਤੀ ਗਈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਫਰੀਜ਼ ਕੀਤੇ ਗਏ ਬੈਂਕ ਖਾਤੇ ਮੁਲਜ਼ਮ ਡਰੱਗ ਇੰਸਪੈਕਟਰ ਦੇ ਨਾਂ ‘ਤੇ ਸਨ ਅਤੇ ਉਸ ਦੇ ਰਿਸ਼ਤੇਦਾਰਾਂ ਦੇ ਨਾਂ ‘ਤੇ ਬੇਨਾਮੀ ਖਾਤੇ ਵੀ ਸਨ ਅਤੇ ਇਨ੍ਹਾਂ ਖਾਤਿਆਂ ਦੀ ਕੁੱਲ ਰਕਮ 6.69 ਕਰੋੜ ਰੁਪਏ ਤੱਕ ਜਮ੍ਹਾਂ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਤਿੰਨ ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ। ਪੁਲਿਸ ਟੀਮਾਂ ਨੂੰ ਇਹਨਾਂ ਖਾਤਿਆਂ ਵਿੱਚ ਗੰਭੀਰ ਵਿੱਤੀ ਬੇਨਿਯਮੀਆਂ ਦਾ ਵੀ ਪਤਾ ਲੱਗਾ ਜਿਸ ਤਹਿਤ ਇਹਨਾਂ ਬੇਨਾਮੀ ਖਾਤਿਆਂ ਵਿੱਚ ਅਕਸਰ ਨਕਦੀ ਜਮ੍ਹਾਂ ਹੁੰਦੀ ਸੀ ਅਤੇ ਮੂਲ ਸਰੋਤ ਨੂੰ ਛੁਪਾਉਣ ਲਈ ਕਈ ਲੈਣ-ਦੇਣ ਕੀਤੇ ਗਏ ਸਨ।
ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਐਸਟੀਐਫ ਨੇ ਲਗਭਗ 9.31 ਲੱਖ ਰੁਪਏ ਨਕਦ, 260 ਗ੍ਰਾਮ ਸੋਨਾ ਅਤੇ 515 ਦਿਰਹਾਮ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਹਾਸਲ ਕੀਤੀਆਂ ਕਈ ਜਾਇਦਾਦਾਂ ਦਾ ਵੀ ਪਤਾ ਲੱਗਾ ਹੈ, ਜਿਸ ਵਿੱਚ ਜ਼ੀਰਕਪੁਰ ਵਿੱਚ 2 ਕਰੋੜ ਰੁਪਏ ਦੇ ਫਲੈਟ, ਡੱਬਵਾਲੀ ਵਿੱਚ 40 ਲੱਖ ਰੁਪਏ ਦੇ ਪਲਾਟ ਸਮੇਤ ਕਈ ਹੋਰ ਜਾਇਦਾਦਾਂ ਸ਼ਾਮਲ ਹਨ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਡਰੱਗ ਇੰਸਪੈਕਟਰ ਜੇਲ੍ਹ ਵਿੱਚ ਬੰਦ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਬਾਹਰ ਨਸ਼ਾ ਤਸਕਰਾਂ ਦੇ ਨੈਟਵਰਕ ਦੀ ਸਹਾਇਤਾ ਕਰ ਰਿਹਾ ਸੀ। ਜਾਂਚ ਵਿੱਚ ਇਹ ਵੀ ਪਾਇਆ ਗਿਆ ਹੈ ਕਿ ਦੋਸ਼ੀ ਡਰੱਗ ਇੰਸਪੈਕਟਰ ਸਰਕਾਰ ਤੋਂ ਇਜਾਜ਼ਤ ਜਾਂ ਐਕਸ-ਇੰਡੀਆ ਲੀਵ ਲਏ ਤੋਂ ਬਿਨਾਂ ਹੀ ਅਕਸਰ ਵਿਦੇਸ਼ੀ ਯਾਤਰਾਵਾਂ ਕਰ ਰਿਹਾ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਜਾਂਚ ਦੇ ਨਤੀਜਿਆਂ ਮੁਤਾਬਕ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ । ਇਸ ਸਬੰਧੀ ਐਨਡੀਪੀਐਸ ਐਕਟ ਦੀ ਧਾਰਾ 29 ਤੇ 59 ਅਤੇ ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 111 ਤਹਿਤ ਐਫਆਈਆਰ ਨੰਬਰ 121/2024 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ ।

Advertisement
Advertisement
Advertisement
Advertisement
Scroll to Top