Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 11:32 am

+91 90915 01313 , +91 90916 01313

punjabbanni@gmail.com
punjabbani@yahoo.com

ਕੁਲੈਕਟਰ ਰੇਟ ਵਧਾਉਣ ਨਾਲ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰ 'ਤੇ ਮਾੜਾ ਅਸਰ ਪਵੇਗਾ: ਬਾਜਵਾ

ਕੁਲੈਕਟਰ ਰੇਟ ਵਧਾਉਣ ਨਾਲ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰ 'ਤੇ ਮਾੜਾ ਅਸਰ ਪਵੇਗਾ: ਬਾਜਵਾ

ਕੁਲੈਕਟਰ ਰੇਟ ਵਧਾਉਣ ਨਾਲ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰ ‘ਤੇ ਮਾੜਾ ਅਸਰ ਪਵੇਗਾ: ਬਾਜਵਾ
ਚੰਡੀਗੜ, 8 ਅਗਸਤ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਜ਼ਮੀਨਾਂ ਦੇ ਕੁਲੈਕਟਰ ਰੇਟ ਵਧਾਉਣ ਦੀ ਆਲੋਚਨਾ ਕੀਤੀ । ਇਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿਚ ਹੁਣ ਤੱਕ ਕੁਲੈਕਟਰ ਰੇਟਾਂ ਵਿਚ ਕਾਫ਼ੀ ਵਾਧਾ ਕੀਤਾ ਗਿਆ ਹੈ। ਇਸ ਦਰ ਵਿੱਚ 100 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਕੁਲੈਕਟਰ ਰੇਟਾਂ ਵਿੱਚ ਛੇਤੀ ਹੀ ਵਾਧਾ ਕੀਤੇ ਜਾਣ ਦੀ ਉਮੀਦ ਹੈ । ਉਨ੍ਹਾਂ ਕਿਹਾ ਕਿ ਇਸ ਦੇ ਗੰਭੀਰ ਨਤੀਜੇ ਨਿਕਲਣਗੇ। ਇਸ ਨਾਲ ਨਾ ਸਿਰਫ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰ ‘ਤੇ ਮਾੜਾ ਅਸਰ ਪਵੇਗਾ, ਸਗੋਂ ਆਮ ਲੋਕ ਜੋ ਮਕਾਨ ਬਣਾਉਣ ਜਾਂ ਛੋਟਾ ਕਾਰੋਬਾਰ ਖੋਲ੍ਹਣ ਲਈ ਜ਼ਮੀਨ ਖਰੀਦਣ ਦੀ ਯੋਜਨਾ ਬਣਾ ਰਹੇ ਹਨ, ਉਨ੍ਹਾਂ ਨੂੰ ਵੀ ਝਟਕਾ ਲੱਗੇਗਾ। ਬਾਜਵਾ ਨੇ ਕਿਹਾ ਕਿ ਸਰਕਾਰ ਅਸਲ ‘ਚ ਆਮ ਲੋਕਾਂ ਦੀਆਂ ਜੇਬਾਂ ‘ਚ ਪਾੜਾ ਪਾਉਣ ਦੀ ਯੋਜਨਾ ਬਣਾ ਰਹੀ ਹੈ, ਜੋ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ।
ਨਿਊਜ਼ ਰਿਪੋਰਟ ਵਿਚ ਮਾਲ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਉਹ ਇਸ ਤਹਿਤ ਮਾਲੀਆ 1,800 ਕਰੋੜ ਰੁਪਏ ਵਧਾਉਣ ਦੀ ਯੋਜਨਾ ਬਣਾ ਰਹੇ ਹਨ ਤਾਂ ਜੋ 6,000 ਕਰੋੜ ਰੁਪਏ ਦੇ ਅੰਕੜੇ ਨੂੰ ਛੂਹਿਆ ਜਾ ਸਕੇ । ਬਾਜਵਾ ਨੇ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਹੋਰ ਸਾਧਨਾਂ ਰਾਹੀਂ ਮਾਲੀਆ ਇਕੱਠਾ ਕਰਨ ਦਾ ਵਾਅਦਾ ਕੀਤਾ ਸੀ ਜਿਸ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ 34,000 ਕਰੋੜ ਰੁਪਏ ਤੇ ਮਾਈਨਿੰਗ ਤੋਂ 20,000 ਕਰੋੜ ਰੁਪਏ ਮਾਲੀਆ ਇਕੱਠਾ ਕਰਨਾ ਸ਼ਾਮਿਲ ਸੀ। ਕੀ ਮੁੱਖ ਮੰਤਰੀ ਭਗਵੰਤ ਮਾਨ ਦੱਸ ਸਕਦੇ ਹਨ ਕਿ ਇਨ੍ਹਾਂ ਵਾਅਦਿਆਂ ਦਾ ਕੀ ਹੋਇਆ? ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਇਹ ਵੀ ਸੰਭਵ ਹੈ ਕਿ ‘ਆਪ’ ਸਰਕਾਰ ਦੇ ਇਸ ਕਦਮ ਨਾਲ ਕਾਲਾ ਬਾਜ਼ਾਰੀ ਵਧ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਉਦਯੋਗਪਤੀ ਪਹਿਲਾਂ ਹੀ ‘ਆਪ’ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੂਜੇ ਸੂਬਿਆਂ ‘ਚ ਚਲੇ ਗਏ ਹਨ ਅਤੇ ਹੁਣ ਜ਼ਮੀਨ ਦੇ ਕੁਲੈਕਟਰ ਰੇਟ ਵਧਣ ਨਾਲ ਰੀਅਲ ਅਸਟੇਟ ਕਾਰੋਬਾਰ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ । ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ‘ਆਪ’ ਸਰਕਾਰ ਸੂਬੇ ਦੀ ਆਰਥਿਕਤਾ ਨੂੰ ਖਰਾਬ ਕਰਨ ‘ਤੇ ਤੁਲੀ ਹੋਈ ਹੈ।

Advertisement
Advertisement
Advertisement
Advertisement
Scroll to Top