Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 12:34 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਂਝਾ ਪੀਰ ਬਾਬਾ ਹਜ਼ੂਰ ਹਜ਼ਰਤ ਇਨਾਯਤ ਸ਼ਾਹਵਲੀ ਚਿਸ਼ਤੀ ਜੀ ਦੀ ਦਰਗਾਹ ਏ ਟੈਂਕ ਵਿਖੇ ਮਨਾਇਆ ਗਿਆ ਸਲਾਨਾ ਭੰਡਾਰਾ

ਸਾਂਝਾ ਪੀਰ ਬਾਬਾ ਹਜ਼ੂਰ ਹਜ਼ਰਤ ਇਨਾਯਤ ਸ਼ਾਹਵਲੀ ਚਿਸ਼ਤੀ ਜੀ ਦੀ ਦਰਗਾਹ ਏ ਟੈਂਕ ਵਿਖੇ ਮਨਾਇਆ ਗਿਆ ਸਲਾਨਾ ਭੰਡਾਰਾ

ਸਾਂਝਾ ਪੀਰ ਬਾਬਾ ਹਜ਼ੂਰ ਹਜ਼ਰਤ ਇਨਾਯਤ ਸ਼ਾਹਵਲੀ ਚਿਸ਼ਤੀ ਜੀ ਦੀ ਦਰਗਾਹ ਏ ਟੈਂਕ ਵਿਖੇ ਮਨਾਇਆ ਗਿਆ ਸਲਾਨਾ ਭੰਡਾਰਾ
ਦੂਰੋਂ ਦੂਰੋਂ ਆਏ ਸਾਧੂ ਸੰਤਾਂ, ਸਿਆਸੀ ਆਗੂਆਂ, ਸਮਾਜ ਸੇਵੀਆਂ ਤੇ ਸ਼ਰਧਾਲੂਆਂ ਨੇ ਹਾਜ਼ਰੀ ਲਵਾਈ
ਪਟਿਆਲਾ, 9 ਅਗਸਤ ()- ਸਥਾਨਕ ਏ ਟੈਂਕ ਅਦਾਲਤ ਬਜ਼ਾਰ ‘ਚ ਸਥਿਤ ਸਾਂਝਾ ਪੀਰ ਬਾਬਾ ਹਜ਼ੂਰ ਹਜ਼ਰਤ
ਇਨਾਯਤ ਸ਼ਾਹਵਲੀ ਚਿਸ਼ਤੀ ਜੀ ਦੀ ਦਰਗਾਹ ਵਿਖੇ 120ਵਾਂ ਸਾਲਾਨਾ ਉਰਸ ਮੁਬਾਰਕ ਬੜੇ
ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਝੰਡਾ ਚੜਾਉਣ ਦੀ ਰਸਮ ਸਵੇਰੇ 5 ਵਜੇ ਗੱਦੀ ਨਸ਼ੀਨ ਹਜ਼ੂਰ ਖ਼ਵਾਜਾ ਹਸਨ ਜੀ ਮਹਾਰਾਜ (ਬ੍ਰਹਮਲੀਨ) ਦਾ ਓਟ ਆਸਰਾ ਲੈ ਕੇ ਮੌਜੂਦਾ ਗੱਦੀ ਨਸ਼ੀਨ ਸ. ਕੁਲਦੀਪ ਸਿੰਘ ਜੀ ਵੱਲੋਂ ਅਦਾ ਕੀਤੀ ਗਈ, ਜਦਕਿ ਭੰਡਾਰਾ ਲੰਗਰ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਗਿਆ ਜੋ ਸਾਰਾ ਦਿਨ ਅਤੁੱਟ ਚੱਲਦਾ ਰਿਹਾ । ਨਜ਼ਰ ਨਿਆਜ਼ ਤੇ ਚਾਦਰਾਂ ਚੜਾਉਣ ਦੀ ਰਸਮ ਸ਼ਾਮ 6 ਵਜੇ ਅਦਾ ਕੀਤੀ ਗਈ। ਸਲਾਨਾ ਉਰਸ ਮੁਬਾਰਕ ਦੌਰਾਨ ਵੱਡੀ ਗਿਣਤੀ ਵਿੱਚ ਦੂਰੋਂ ਦੂਰੋਂ ਪੁੱਜੇ ਸਾਧੂ ਸੰਤਾਂ, ਸਮਾਜ ਸੇਵੀਆਂ, ਸਿਆਸੀ ਸਖਸ਼ੀਅਤਾਂ, ਵਪਾਰੀ ਭਰਾਵਾਂ ਅਤੇ ਸ਼ਰਧਾਲੂਆਂ ਨੇ ਹਾਜ਼ਰੀ ਲਵਾਈ। ਦਰਗਾਹ ਦੇ ਸੇਵਾਦਾਰਾਂ ਵੱਲੋਂ ਦੂਰੋਂ ਦੂਰੋਂ ਪੁੱਜੇ ਸ਼ਰਧਾਲੂਆਂ ਦੀ ਆਦਰ ਸਤਿਕਾਰ ਸਹਿਤ ਸੇਵਾ ਕੀਤੀ ਗਈ। ਹਰ ਸਾਲ ਦੀ ਤਰ੍ਹਾਂ ਸਾਲਾਨਾ ਭੰਡਾਰੇ ਨੂੰ ਲੈ ਕੇ ਸਾਂਝਾ ਪੀਰ ਦੀ ਦਰਗਾਹ ਨੂੰ ਵੱਖ-ਵੱਖ ਤਰ੍ਹਾਂ ਦੀਆਂ ਰੰਗ-ਬਰੰਗੀਆਂ ਰੋਸ਼ਨੀਆਂ ਨਾਲ ਸਜਾਇਆ ਗਿਆ। ਦਰਗਾਹ ‘ਤੇ ਵੱਡੀ ਗਿਣਤੀ ਵਿੱਚ ਆਉਂਦੇ ਸ਼ਰਧਾਲੂਆਂ ਦਾ ਉਤਸ਼ਾਹ ਦੇਖਦਿਆਂ ਹੀ ਬਣਦਾ ਸੀ । ਸਾਰਾ ਦਿਨ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਜਿੱਥੇ ਆਵਾਜਾਈ ਲੱਗੀ ਰਹੀ, ਉੱਥੇ ਹੀ ਦਰਗਾਹ ਦੇ ਸੇਵਾਦਾਰਾਂ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ । ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਪ੍ਰਨੀਤ ਕੌਰ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਸ. ਇੰਦਰਮੋਹਨ ਸਿੰਘ ਬਜਾਜ, ਕਾਂਗਰਸ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਖਨੌੜਾ, ਬੀ.ਜੇ.ਪੀ ਆਗੂ ਸੋਨੂੰ ਸੰਗਰ, ਪ੍ਰਧਾਨ ਸੁਰਿੰਦਰ ਕੁਮਾਰ ਸੂਦ, ਖਾਦੀ ਬੋਰਡ ਦੇ ਸਾਬਕਾ ਸੀਨੀਅਰ ਵਾਈਸ ਚੇਅਰਮੈਨ ਅਨਿਲ ਕੁਮਾਰ ਮਹਿਤਾ, ਸਾਬਕਾ ਚੇਅਰਮੈਨ ਕੇ.ਕੇ ਸ਼ਰਮਾ, ਸਮਾਜ ਸੇਵੀ ਡਾ. ਰਾਜੇਸ਼ ਸ਼ਰਮਾ, ਸਾਬਕਾ ਕੌਂਸਲਰ ਹਰੀਸ਼ ਕਪੂਰ, ਸੰਦੀਪ ਮਲਹੋਤਰਾ, ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਮੈਂਬਰ ਸ਼ੇਰ ਖਾਨ ਅਤੇ ਦਰਗਾਹ ਦੇ ਸੇਵਾਦਾਰ ਵਿਜੇ ਕੁਮਾਰ ਵਡੇਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਧਾਰਮਿਕ, ਸਮਾਜਿਕ ਅਤੇ ਸਿਆਸੀ ਸਖਸ਼ੀਅਤਾਂ ਨੇ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ ।

Advertisement
Advertisement
Advertisement
Advertisement
Scroll to Top