Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 8:38 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ

ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ

ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ ‘ਤੇ ਪਾਬੰਦੀ
ਪਟਿਆਲਾ, 8 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ। ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇਸ਼ ਦੀ ਮਿਲਟਰੀ ਵੱਲੋਂ ਖਾਸ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਆਮ ਤੌਰ ‘ਤੇ ਵੇਖਣ ਵਿੱਚ ਆਇਆ ਹੈ ਕਿ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖੁੱਲ੍ਹੇ ਤੌਰ ‘ਤੇ ਹੀ ਦੁਕਾਨਾਂ ‘ਤੇ ਉਪਲੱਬਧ ਹਨ। ਜਿਸ ਕਾਰਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿੱਚ ਖੱਲਲ ਪੈਦਾ ਕਰਕੇ, ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਦਾ ਹੈ। ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਦੀ ਆਮ ਜਨਤਾ ਵੱਲੋਂ ਵਰਤੋਂ ਕਰਨ ਅਤੇ ਵੇਚਣ ‘ਤੇ ਰੋਕ ਲਗਾਉਣੀ ਜ਼ਰੂਰੀ ਹੈ। ਜ਼ਿਲ੍ਹੇ ਵਿੱਚ ਇਹ ਹੁਕਮ 5 ਅਕਤੂਬਰ 2024 ਤੱਕ ਲਾਗੂ ਰਹਿਣਗੇ।

Advertisement
Advertisement
Advertisement
Advertisement
Scroll to Top