Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:33 am

+91 90915 01313 , +91 90916 01313

punjabbanni@gmail.com
punjabbani@yahoo.com

ਕਰੋੜਾਂ ਦੀ ਜਾਇਦਾਦ ਬਣਾਉਣ ਦੇ ਦੋਸ਼ ਹੇਠ ਡਰੱਗ ਇੰਸਪੈਕਟਰ ਸਿ਼ਸ਼ਨ ਮਿੱਤਲ ਖਿਲਾਫ਼ ਦਿੱਤਾ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਕਰੋੜਾਂ ਦੀ ਜਾਇਦਾਦ ਬਣਾਉਣ ਦੇ ਦੋਸ਼ ਹੇਠ ਡਰੱਗ ਇੰਸਪੈਕਟਰ ਸਿ਼ਸ਼ਨ ਮਿੱਤਲ ਖਿਲਾਫ਼ ਦਿੱਤਾ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਕਰੋੜਾਂ ਦੀ ਜਾਇਦਾਦ ਬਣਾਉਣ ਦੇ ਦੋਸ਼ ਹੇਠ ਡਰੱਗ ਇੰਸਪੈਕਟਰ ਸਿ਼ਸ਼ਨ ਮਿੱਤਲ ਖਿਲਾਫ਼ ਦਿੱਤਾ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਬਠਿੰਡਾ : ਐਸ. ਐਸ. ਟੀ. ਐਫ. ਮੁਹਾਲੀ ਨੇ ਫਾਜਿ਼ਲਕਾ ਜਿ਼ਲ੍ਹੇ ਵਿੱਚ ਤਾਇਨਾਤ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਸਿ਼ਸ਼ਨ ਮਿੱਤਲ ਖਿ਼ਲਾਫ਼ ਨਸਿ਼਼ਆਂ ਦੇ ਕਾਰੋਬਾਰ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਇਸ ਤੋਂ ਬਾਅਦ ਵੀਰਵਾਰ ਸਵੇਰੇ ਐਸਟੀਐਫ ਦੀ ਟੀਮ ਨੇ ਬਠਿੰਡਾ ਅਤੇ ਮੌੜ ਮੰਡੀ ਵਿੱਚ ਡਰੱਗ ਇੰਸਪੈਕਟਰ ਦੇ ਘਰ ਅਤੇ ਸੂਬੇ ਭਰ ਵਿੱਚ 13 ਥਾਵਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਐਸਟੀਐਫ ਦੀ ਟੀਮ ਨੇ ਡਰੱਗ ਇੰਸਪੈਕਟਰ ਦੇ ਸਾਰੇ ਖਾਤੇ, ਸੋਨਾ, ਐਫਡੀ ਸੀਲ ਕਰ ਲਈ ਅਤੇ ਕੁਝ ਦਸਤਾਵੇਜ਼ ਵੀ ਲੈ ਗਏ, ਇਸ ਸਮੇਂ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ 19 ਜੁਲਾਈ ਤੋਂ 31 ਅਗਸਤ ਤੱਕ ਛੁੱਟੀ `ਤੇ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਿਸ਼ਨ ਬਠਿੰਡਾ ਅਤੇ ਮਾਨਸਾ ਵਿੱਚ ਵੀ ਡਰੱਗ ਇੰਸਪੈਕਟਰ ਦੇ ਅਹੁਦੇ `ਤੇ ਤਾਇਨਾਤ ਰਹਿ ਚੁੱਕੇ ਹਨ। ਦੀਆਂ ਤਿੰਨ ਵੱਖ-ਵੱਖ ਟੀਮਾਂ ਨੇ ਸ਼ਿਸ਼ਨ ਮਿੱਤਲ ਦੇ ਵੱਖ-ਵੱਖ ਟਿਕਾਣਿਆਂ `ਤੇ ਛਾਪੇਮਾਰੀ ਕੀਤੀ । ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਐਸਟੀਐਫ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਦੇ ਨਸ਼ਾ ਤਸਕਰਾਂ ਨਾਲ ਸਬੰਧ ਹਨ ਅਤੇ ਨਸ਼ਾ ਵੇਚ ਕੇ ਬੇਨਾਮੀ ਜਾਇਦਾਦ ਬਣਾਈ ਹੈ। ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਵੀਰਵਾਰ ਨੂੰ ਮੁਹਾਲੀ ਐਸਟੀਐਫ ਦੀਆਂ ਟੀਮਾਂ ਨੇ ਬਠਿੰਡਾ, ਮੌੜ ਮੰਡੀ ਅਤੇ ਗਿੱਦੜਬਾਹਾ ਤੋਂ ਇਲਾਵਾ 13 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਅਧਿਕਾਰੀਆਂ ਮੁਤਾਬਕ ਦੋਸ਼ੀ ਡਰੱਗ ਇੰਸਪੈਕਟਰ ਨੇ ਨਸ਼ਾ ਤਸਕਰਾਂ ਨਾਲ ਮਿਲ ਕੇ ਕਾਫੀ ਬੇਨਾਮੀ ਜਾਇਦਾਦ ਬਣਾਈ ਸੀ ਅਤੇ ਸਮੱਗਲਿੰਗ ਦਾ ਧੰਦਾ ਵੀ ਕਰਦਾ ਸੀ। ਉਸ ਦੇ ਮੋੜ ਮੰਡੀ ਦੇ ਵੱਡੇ ਤਸਕਰਾਂ ਨਾਲ ਵੀ ਸਬੰਧ ਹਨ। ਕਰੀਬ 5 ਤੋਂ 6 ਘੰਟੇ ਤੱਕ ਚੱਲੀ ਜਾਂਚ ਦੌਰਾਨ ਬਠਿੰਡਾ ਵਿਖੇ ਡੀ.ਐਸ.ਪੀ ਪਰਮਜੀਤ ਸਿੰਘ ਡੋਡ ਅਤੇ ਮੌੜ ਮੰਡੀ ਵਿੱਚ ਰਵਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ ਛਾਪੇਮਾਰੀ ਦੌਰਾਨ ਐਸ.ਟੀ.ਐਫ ਦੀ ਟੀਮ ਨੇ ਗਣਪਤੀ ਸਥਿਤ ਸ਼ਿਸ਼ਨ ਮਿੱਤਲ ਦੇ ਘਰੋਂ ਵਾਹਨਾਂ ਦੇ ਕਾਗਜ਼ਾਤ ਅਤੇ ਹੋਰ ਦਸਤਾਵੇਜ਼ ਜ਼ਬਤ ਕੀਤੇ।

Advertisement
Advertisement
Advertisement
Advertisement
Scroll to Top