Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 7:03 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਸੱਦੀ

ਭਾਰਤ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਸੱਦੀ

ਭਾਰਤ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਸੱਦੀ
ਨਵੀਂ ਦਿੱਲੀ, 6 ਅਗਸਤ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਸੰਸਦ ਵਿੱਚ ਸੱਦੀ ਸਰਬ ਪਾਰਟੀ ਮੀਟਿੰਗ ਦੌਰਾਨ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੀਆਂ ਪਾਰਟੀਆਂ ਦੇ ਸਬਰਸੰਮਤ ਸਮਰਥਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਜੈਸ਼ੰਕਰ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਗੁਆਂਢੀ ਦੇਸ਼ ਦੀ ਮੌਜੂਦਾ ਸਥਿਤੀ ਅਤੇ ਇਸ ਦੇ ਭਾਰਤ ’ਤੇ ਪੈਣ ਵਾਲੇ ਪ੍ਰਭਾਵ ਬਾਰੇ ਦੱਸਿਆ। ਇਸ ਦੌਰਾਨ ਜੈਸ਼ੰਕਰ ਨੇ ਆਗੂਆਂ ਨੂੰ ਦੱਸਿਆ ਕਿ ਭਾਰਤ ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮਦਦ ਦਾ ਭਰੋਸਾ ਦਿਵਾਉਂਦੇ ਹੋਏ ਉਨ੍ਹਾਂ ਨੂੰ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਸਮਾਂ ਦਿੱਤਾ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ। ਜੈਸ਼ੰਕਰ ਨੇ ਕਿਹਾ ਕਿ ਭਾਰਤ ਗੁਆਂਢੀ ਮੁਲਕ ਵਿੱਚ ਮੌਜੂਦ 10,000 ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬੰਗਲਾਦੇਸ਼ੀ ਫੌਜ ਦੇ ਸੰਪਰਕ ਵਿੱਚ ਹੈ। ਜੈਸ਼ੰਕਰ ਨੇ ਕਿਹਾ ਕਿ ਸਰਕਾਰ ਬੰਗਲਾਦੇਸ਼ ਦੇ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਮੀਟਿੰਗ ਤੋਂ ਬਾਅਦ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਜੈਸ਼ੰਕਰ ਨੇ ਅੱਜ ਸੰਸਦ ਵਿੱਚ ਹੋਈ ਸਰਬ ਪਾਰਟੀ ਮੀਟਿੰਗ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਲਿਖਿਆ, ‘‘ਅੱਜ ਸੰਸਦ ਵਿੱਚ ਇਕ ਸਰਬ ਪਾਰਟੀ ਮੀਟਿੰਗ ਵਿੱਚ ਬੰਗਲਾਦੇਸ਼ ਦੇ ਮੌਜੂਦਾ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਜਤਾਏ ਗਏ ਸਰਬਸੰਮਤ ਸਮਰਥਨ ਅਤੇ ਤਾਲਮੇਲ ਲਈ ਸਾਰੀਆਂ ਪਾਰਟੀਆਂ ਦੀ ਸ਼ਲਾਘਾ ਕਰਦਾ ਹਾਂ

Advertisement
Advertisement
Advertisement
Advertisement
Scroll to Top