Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:35 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ 'ਤੇ ਖਤਰਨਾਕ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ 'ਤੇ ਖਤਰਨਾਕ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 6 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 3 ਅਕਤੂਬਰ 2024 ਤੱਕ ਲਾਗੂ ਰਹਿਣਗੇ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ । 

Advertisement
Advertisement
Advertisement
Advertisement
Scroll to Top