Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:48 pm

+91 90915 01313 , +91 90916 01313

punjabbanni@gmail.com
punjabbani@yahoo.com

ਜਲਦ ਹੀ ਖੁੱਲਣਗੇ ਜਿਲ੍ਹਾਂ ਪੱਧਰ ਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਦਫ਼ਤਰ

ਜਲਦ ਹੀ ਖੁੱਲਣਗੇ ਜਿਲ੍ਹਾਂ ਪੱਧਰ ਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਦਫ਼ਤਰ

ਜਲਦ ਹੀ ਖੁੱਲਣਗੇ ਜਿਲ੍ਹਾਂ ਪੱਧਰ ਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਦਫ਼ਤਰ
ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਸਾਰੇ ਜਿਲ੍ਹਾ ਪ੍ਰਧਾਨਾਂ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਸੌਂਪੇ ਮੰਗ ਪੱਤਰ
ਚੰਡੀਗੜ੍ਹ, 5 ਅਗਸਤ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਕੀਤੀਆਂ ਜਾ ਰਹੀਆਂ ਗਤੀਵਿਧਿਆਂ ਬਾਰੇ ਜਾਣਕਾਰੀ ਦਿੱਤੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਜੋ ਕਿ 117 ਵਿੱਚੋਂ 92 ਵਿਧਾਇਕ ਜਿੱਤ ਕੇ ਵੱਡੀ ਪਾਰਟੀ ਬਣੀ ਹੈ। ਜਿਲ੍ਹਾ ਪ੍ਰਧਾਨਾ ਦਾ ਪ੍ਰਸ਼ਾਸਨ, ਸਰਕਾਰੀ ਨੁਮਾਇੰਦਿਆਂ ਅਤੇ ਆਮ ਲੋਕਾਂ ਵਿਚਾਲੇ ਤਾਲਮੇਲ ਹੋਣਾ ਜਰੂਰੀ ਹੈ। ਇਨ੍ਹਾਂ ਸਭ ਵਿਚਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਸਾਰੇ ਜਿਲ੍ਹਾ ਪ੍ਰਧਾਨਾਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਂ ਅਲਗ-ਅਲਗ ਮੰਗ ਪੱਤਰ ਲਿਖੇ ਹਨ ਤਾਂ ਜੋ ਪਾਰਟੀ, ਲੋਕਾਂ ਅਤੇ ਸਰਕਾਰ ਵਿਚਕਾਰ ਤਾਲਮੇਲ ਬਣਿਆ ਰਹੇ। ਹਰ ਜਿਲ੍ਹਾ ਪ੍ਰਧਾਨ ਨੇ ਇਸ ਮਕਸਦ ਲਈ ਜਿਲ੍ਹਾ ਪਾਰਟੀ ਦਫ਼ਤਰ ਬਣਾਉਣ ਲਈ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਰ ਜਿਲ੍ਹੇ ਵਿੱਚ 1000 ਵਰਗ ਗੱਜ਼ ਜਗ੍ਹਾਂ ਕੁਲੈਕਟਰ ਰੇਟਾਂ ਤੇ ਜਿਲ੍ਹਾ ਪੱਧਰ ਤੇ ਦਫ਼ਤਰ ਬਣਾਉਣ ਲਈ ਉਪਲਬਧ ਕਰਵਾਈ ਜਾਵੇ। ਸ. ਬਰਸਟ ਨੇ ਪੰਜਾਬ ਦੇ ਸਾਰੇ ਜਿਲ੍ਹਾ ਪ੍ਰਧਾਨਾਂ ਵੱਲੋਂ ਪ੍ਰਾਪਤ ਹੋਏ ਅਲਗ-ਅਲਗ ਮੰਗ ਪੱਤਰਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਸੌਂਪਿਆ । ਬਰਸਟ ਨੇ ਦੱਸਿਆ ਕਿ ਪਾਰਟੀ, ਲੋਕਾਂ ਅਤੇ ਸਰਕਾਰ ਦੇ ਆਪਸੀ ਤਾਲਮੇਲ ਲਈ ਜਿਲ੍ਹਾ ਪੱਧਰ ਤੇ ਜਿਲ੍ਹਾ ਹੈਡ ਕੁਆਟਰ ਬਣਾਉਣ ਦੇ ਸੁਝਾਅ ਦਾ ਸ. ਭਗਵੰਤ ਸਿੰਘ ਮਾਨ ਨੇ ਭਰਪੂਰ ਸੁਆਗਤ ਕੀਤਾ ਹੈ। ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੂੰ ਭਰੋਸਾ ਦਵਾਇਆ ਕਿ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਜਿਲ੍ਹਾ ਪੱਧਰ ਤੇ ਘੱਟੋ-ਘੱਟ 1000 ਵਰਗ ਗੱਜ ਜਗ੍ਹਾਂ ਜਾਂ ਇਸ ਤੋਂ ਵੱਧ ਜਿਨ੍ਹੀਂ ਸੰਭਵ ਹੋ ਸਕੇ ਜਗ੍ਹਾਂ ਕੁਲੈਕਟਰ ਰੇਟਾਂ ਤੇ ਜਿਲ੍ਹਾਂ ਪ੍ਰਧਾਨਾਂ ਨੂੰ ਉਪਲਬਧ ਕਰਵਾਈ ਜਾਵੇਗੀ।

Advertisement
Advertisement
Advertisement
Advertisement
Scroll to Top