Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:19 am

+91 90915 01313 , +91 90916 01313

punjabbanni@gmail.com
punjabbani@yahoo.com

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ
ਚੰਡੀਗੜ੍ਹ, 5 ਅਗਸਤ : ਸਮਾਜਿਕ ਨਿਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰਾਖਵੇਂਕਰਨ ਨਾਲ ਸਬੰਧਤ ਅਹਿਮ ਮਸਲਿਆਂ ਦੇ ਢੁਕਵੇਂ ਹੱਲ ਲੱਭਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ‘ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ’ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ । ਪੰਜਾਬ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਦਾ ਉਦੇਸ਼ ਸੂਬੇ ਵਿੱਚ ਰਾਖਵਾਂਕਰਨ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਉਨ੍ਹਾਂ ਦੀ ਪ੍ਰਭਾਵਸ਼ੀਲਤਾ ਨਾਲ ਜੁੜੀਆਂ ਅਹਿਮ ਚੁਣੌਤੀਆਂ ’ਤੇ ਵਿਚਾਰ-ਵਟਾਂਦਰਾ ਕਰਨਾ ਸੀ। ਮੰਤਰੀ ਨੇ ਸਾਰੇ ਸੀਮਾਂਤ ਭਾਈਚਾਰਿਆਂ ਜਾਂ ਕਮਜ਼ੋਰ ਵਰਗਾਂ ਦੀ ਸਮਾਜਿਕ-ਆਰਥਿਕ ਸਥਿਤੀ ਨੂੰ ਉੱਚਾ ਚੁੱਕਣ ਲਈ ਰਾਖਵੇਂਕਰਨ ਦੀ ਮਹੱਤਤਾ ਨੂੰ ਰੇਖਾਂਕਿਤ ਕਰਦੇ ਹੋਏ, ਇਨ੍ਹਾਂ ਭਾਈਚਾਰਿਆਂ ਲਈ ਸਮਾਜਿਕ ਬਰਾਬਰੀ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਵਿਚਾਰ-ਵਟਾਂਦਰੇ ਦੌਰਾਨ, ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਦੇ ਨੁਮਾਇੰਦਿਆਂ ਨੇ ਉਨ੍ਹਾਂ ਸੀਮਾਂਤ ਭਾਈਚਾਰਿਆਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ , ਜਿਨ੍ਹਾਂ ਦੀ ਉਹ ਨੁਮਾਇੰਦਗੀ ਕਰਦੇ ਹਨ। ਇਸ ਦੌਰਾਨ ਰਾਖਵਾਂਕਰਨ ਕੋਟੇ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਲੋੜ, ਪ੍ਰਣਾਲੀਗਤ ਰੁਕਾਵਟਾਂ ਨੂੰ ਦੂਰ ਕਰਨਾ ਅਤੇ ਯੋਗ ਲਾਭ ਪਾਤਰੀਆਂ ਤੱਕ ਨੀਤੀਆਂ ਦੇ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਵਰਗੇ ਅਹਿਮ ਵਿਸ਼ਿਆਂ ਤੇ ਚਰਚਾ ਹੋਈ। ਡਾ: ਬਲਜੀਤ ਕੌਰ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਇਨ੍ਹਾਂ ਮੁੱਦਿਆਂ ਦੇ ਹੱਲ ਕਰਨ ਲਈ ਆਪਣੀ ਵਚਨਬੱਧਤਾ ’ਤੇ ਅਡੋਲ ਹੈ। ਮੰਤਰੀ ਨੇ ਕਿਹਾ, ‘‘ ਪੰਜਾਬ ਸਰਕਾਰ ਸਮਾਜਿਕ ਨਿਆਂ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਵਿਅਕਤੀ ਨੂੰ ਸਫ਼ਲ ਹੋਣ ਦੇ ਬਰਾਬਰ ਮੌਕੇ ਮਿਲਣ।’’ ਉਨ੍ਹਾਂ ਕਿਹਾ, ‘‘ ਸਾਡੀ ਸਰਕਾਰ ਨੀਤੀ ਸੁਧਾਰਾਂ ’ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਲੰਮੇਂ ਸਮੇਂ ਤੋਂ ਬੁਨਿਆਦੀ ਲੋੜਾਂ ਤੋਂ ਵਿਹੂਣੇ ਇਨ੍ਹਾਂ ਲੋਕਾਂ ਦੇ ਜੀਵਨ ਵਿੱਚ ਵੱਡੇ ਸੁਧਾਰ ਲਿਆਂਦੇ ਜਾ ਸਕਣ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਡੀ.ਕੇ. ਤਿਵਾੜੀ, ਡਾਇਰੈਕਟਰ ਅੰਮ੍ਰਿਤ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰ ਸਿੰਘ ਮੌਜੂਦ ਸਨ।

Advertisement
Advertisement
Advertisement
Advertisement
Scroll to Top