Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:18 am

+91 90915 01313 , +91 90916 01313

punjabbanni@gmail.com
punjabbani@yahoo.com

ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਡਾ ਬਲਜੀਤ ਕੌਰ ਨੇ ਆਂਗਨਵਾੜੀ ਯੂਨੀਅਨਾਂ ਨੂੰ ਉਹਨਾਂ ਦੀਆਂ ਜਾਇਜ ਮੰਗਾਂ ਮੰਨਣ ਦਾ ਦਿੱਤਾ ਭਰੋਸਾ
ਚੰਡੀਗੜ੍ਹ, 5 ਅਗਸਤ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ । ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਵਰਕਰਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਿਆ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਆਂਗਨਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਣਾ ਅਤੇ ਸਾਲ 2017 ਵਿੱਚ 3 ਤੋਂ 6 ਸਾਲ ਦੀ ਉਮਰ ਦੇ ਬੱਚੇ ਜੋ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਸਿਫਟ ਕਰ ਦਿੱਤੇ ਗਏ ਸਨ, ਨੂੰ ਵਾਪਸ ਆਂਗਨਵਾੜੀ ਸੈਂਟਰਾਂ ਵਿੱਚ ਭੇਜਣ ਬਾਰੇ, ਆਪਣੀ ਮੰਗਾਂ ਨੂੰ ਰੱਖਿਆ ਗਿਆ । ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਮੰਤਰੀ ਵੱਲੋਂ ਆਂਗਨਵਾੜੀ ਯੂਨੀਅਨਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮੰਤਰੀ ਨੇ ਯੂਨੀਅਨ ਮੈਂਬਰਾਂ ਨੂੰ ਵਿਸਵਾਸ ਦਿਵਾਇਆ ਕਿ ਉਹਨਾਂ ਦੀ ਹਰ ਇਕ ਜਾਇਜ ਮੰਗ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ । ਇਸ ਤੋਂ ਇਲਾਵਾ ਮੰਤਰੀ ਨੇ ਕਿਹਾ ਕਿ 0-6 ਸਾਲ ਦਾ ਸਮਾਂ ਹਰੇਕ ਬੱਚੇ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਜਦੋਂ ਉਸ ਨੂੰ ਸਰੀਰਕ, ਭਾਵਨਾਤਮਕ, ਮਨੋਵਿਗਿਆਨਕ ਅਤੇ ਸਮਾਜਿਕ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਕਿਉਂਕਿ ਇਹ ਉਨ੍ਹਾਂ ਦੇ ਭਵਿੱਖ ਦੀ ਨੀਂਹ ਰੱਖਦਾ ਹੈ। ਇਸ ਲਈ ਉਨ੍ਹਾਂ ਵਿਭਾਗ ਦੇ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਉਹ ਜਿਲਾ ਪੱਧਰ ‘ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਅਗਵਾਈ ਵਿੱਚ ਜਿਲਾ ਸਿਖਿਆ ਅਫਸਰ (ਪ੍ਰਾਈਮਰੀ) ਅਤੇ ਜਿਲਾ ਪ੍ਰੋਗਰਾਮ ਅਫ਼ਸਰਾਂ ਦੀਆਂ ਕਮੇਟੀਆਂ ਬਣਾਈਆਂ ਜਾਣ। ਇਹ ਕਮੇਟੀ ਆਪਣੇ ਜਿਲ੍ਹੇ ਵਿੱਚ ਆਉਦੇ ਆਂਗਨਵਾੜੀ ਸੈਂਟਰਾਂ ਦਾ ਦੌਰਾ ਕਰਕੇ ਬੁਨਿਆਦੀ ਜਰੂਰਤਾਂ ਸਬੰਧੀ ਇਕ ਹਫਤੇ ਦੇ ਅੰਦਰ ਅੰਦਰ ਰਿਪੋਰਟ ਪੇਸ਼ ਕਰੇਗੀ । ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਜਿਥੇ ਉਨ੍ਹਾਂ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ ਉਥੇ ਹੀ ਬੱਚਿਆਂ ਦੇ ਵਿਕਾਸ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ । ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ, ਸਕੂਲ ਸਿੱਖਿਆ ਦੇ ਪ੍ਰਬੰਧਕੀ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ।

Advertisement
Advertisement
Advertisement
Advertisement
Scroll to Top