Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:01 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ MSME ਸੈਕਟਰ ਦੀ ਰੱਖਿਆ ਲਈ ਫਾਇਨੈਂਸ ਐਕਟ 2023 ਦੀ ਧਾਰਾ 43b(h) ਦੀ ਤੁਰੰਤ ਵਾਪਸੀ ਦੀ ਮੰਗ ਕੀਤੀ

ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ MSME ਸੈਕਟਰ ਦੀ ਰੱਖਿਆ ਲਈ ਫਾਇਨੈਂਸ ਐਕਟ 2023 ਦੀ ਧਾਰਾ 43b(h) ਦੀ ਤੁਰੰਤ ਵਾਪਸੀ ਦੀ ਮੰਗ ਕੀਤੀ

ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ MSME ਸੈਕਟਰ ਦੀ ਰੱਖਿਆ ਲਈ ਫਾਇਨੈਂਸ ਐਕਟ 2023 ਦੀ ਧਾਰਾ 43b(h) ਦੀ ਤੁਰੰਤ ਵਾਪਸੀ ਦੀ ਮੰਗ ਕੀਤੀ
ਰਾਜਾ ਵੜਿੰਗ ਨੇ ਸੰਸਦ ਵਿੱਚ ਲੁਧਿਆਣੇ ਦੀ ਉਦਯੋਗਿਕ ਮੰਗਾਂ ਨੂੰ ਉੱਠਾਇਆ
ਲੁਧਿਆਣਾ ਦੇ 2 ਲੱਖ ਕਾਰੋਬਾਰੀ ਫਾਇਨੈਂਸ ਐਕਟ 2023 ਵਿੱਚ ਸਥਾਈ ਸੋਧ ਕਾਰਨ ਹੋਏ ਪ੍ਰਭਾਵਿਤ: ਲੁਧਿਆਣਾ ਸੰਸਦ ਮੈਂਬਰ
ਲੁਧਿਆਣਾ, 9 ਅਗਸਤ, 2024: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ਦੀ ਇਮਾਰਤ ਦੇ ਬਾਹਰ ਫਾਇਨੈਂਸ ਐਕਟ 2023 ਦੀ ਧਾਰਾ 43B(h)ਦੀ ਤੁਰੰਤ ਵਾਪਸੀ ਦੀ ਮੰਗ ਕੀਤੀ। ਇਹ ਸੋਧ, ਜੋ ਕਿ MSME ਐਕਟ 2006 ਦੇ ਤਹਿਤ ਰਜਿਸਟਰ ਕੀਤੇ ਗਏ ਛੋਟੇ ਅਤੇ ਲਘੂ ਵੈਂਡਰਾਂ ਨੂੰ ਕੀਤੀਆਂ ਗਈਆਂ ਅਦਾਇਗੀਆਂ ਨਾਲ ਸੰਬੰਧਤ ਹੈ ਇਸ ਨਾਲ ਐੱਮਐੱਸਐਮਈ ਸੈਕਟਰ ਖ਼ਾਸ ਤੌਰ ‘ਤੇ ਲੁਧਿਆਣਾ ਪੰਜਾਬ ਵਿੱਚ ਇਸ ਦਾ ਨਕਾਰਾਤਮਕ ਪ੍ਰਭਾਵ ਪਿਆ ਹੈ । ਵੜਿੰਗ, ਆਪਣੇ ਸਾਥੀ ਕਾਂਗਰਸੀ ਸੰਸਦ ਮੈਂਬਰਾਂ ਚਰਨਜੀਤ ਸਿੰਘ ਚੰਨੀ, ਗੁਰਜੀਤ ਸਿੰਘ ਔਜਲਾ, ਸੁਖਵਿੰਦਰ ਸਿੰਘ ਰੰਧਾਵਾ, ਅਤੇ ਡਾ. ਅਮਰ ਸਿੰਘ ਦੇ ਨਾਲ ਇਸ ਸੋਧ ਕਾਰਨ ਛੋਟੇ ਕਾਰੋਬਾਰਾਂ ਉੱਤੇ ਪੈ ਰਹੇ ਵਿੱਤੀ ਦਬਾਅ ‘ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ। ਵੜਿੰਗ ਨੇ ਕਿਹਾ ” MSME ਸੈਕਟਰ ਖ਼ਾਸ ਕਰਕੇ ਲੁਧਿਆਣਾ ਵਿੱਚ ਇਸ ਸੋਧ ਕਾਰਨ ਬੇਮਿਸਾਲ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਕਾਰੋਬਾਰ ਆਪਣੇ ਨਗਦ ਪ੍ਰਵਾਹ ਨੂੰ ਸੰਭਾਲਣ ਲਈ ਵਧੇਰੇ ਕੈਸ਼ ‘ਤੇ ਨਿਰਭਰ ਕਰਦੇ ਹਨ ਅਤੇ ਹੁਣ ਉਨ੍ਹਾਂ ਦੀ ਵਜੂਦਗੀ ਖ਼ਤਰੇ ਵਿੱਚ ਪੈ ਗਈ ਹੈ । ਉਹਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ ਅਤੇ ਦੋਸ਼ ਲਾਇਆ ਕਿ ਉਹ ਵੱਡੇ ਵਪਾਰਾਂ ਨੂੰ ਛੋਟੇ ਕਾਰੋਬਾਰਾਂ ਦੇ ਖਰਚ ‘ਤੇ ਫ਼ਾਇਦਾ ਪਹੁੰਚਾ ਰਹੇ ਹਨ। ਲਘੂ ਉਦਯੋਗਾਂ ਨੂੰ ਤਰਜੀਹ ਦੇਣ ਦੀ ਬਜਾਏ ਭਾਜਪਾ ਦੀ ਸਰਕਾਰ ਆਪਣੇ ਕਾਰਪੋਰੇਟ ਦੋਸਤਾਂ ਲਈ ਨੀਤੀਆਂ ਬਣਾ ਰਹੀ ਹੈ। ਇਹ ਸਾਡੇ ਦੇਸ਼ ਦੀ ਯੋਜਨਾਬੱਧ ਲੁੱਟ ਤੋਂ ਘੱਟ ਨਹੀਂ ਹੈ, ਜੋ ਕਿ ਕਾਰਪੋਰੇਟਾਂ ਦੀ ਸਹਾਇਤਾ ਨਾਲ ਕੀਤੀ ਜਾ ਰਹੀ ਹੈ, ਅਤੇ ਅਸੀਂ ਇਸਨੂੰ ਕਦੇ ਵੀ ਸਹਿਣ ਨਹੀਂ ਕਰਾਂਗੇ । ਧਾਰਾ 43B(h) ਵਿੱਚ ਕੀਤੀ ਗਈ ਸੋਧ ਇਹ ਸ਼ਰਤ ਰੱਖਦੀ ਹੈ ਕਿ ਜੇ ਛੋਟੇ ਅਤੇ ਲਘੂ ਵੈਂਡਰਾਂ ਨੂੰ ਕੀਤਾ ਗਿਆ ਭੁਗਤਾਨ MSME ਐਕਟ 2006 ਦੀ ਧਾਰਾ 15 ਵਿੱਚ ਨਿਰਧਾਰਿਤ ਮਿਆਦ ਦੇ ਅੰਦਰ ਨਾ ਕੀਤਾ ਗਿਆ ਤਾਂ ਲਘੂ ਵਪਾਰੀ ਉਸ ਨੂੰ ਆਪਣੇ ਖ਼ਰਚ ‘ਚ ਨਹੀੰ ਪਾ ਸਕੇਗਾ ਜਿਸ ਨਾਲ ਉਸ ਨੂੰ ਵੱਧ ਟੈਕਸ ਦੇਣਾ ਪਵੇਗਾ। “ਇਹ ਨੀਤੀ ਅਪ੍ਰਤੱਖ ਤੌਰ ‘ਤੇ ਖਰੀਦਦਾਰਾਂ ਨੂੰ ਆਪਣੀਆਂ ਕੱਚੇ ਮਾਲ ਅਤੇ ਸਮਾਨ ਨੂੰ ਮੱਧਮ ਅਤੇ ਵੱਡੇ ਉਦਯੋਗਾਂ ਤੋਂ ਸਪਲਾਈ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ, ਜਿਸ ਨਾਲ ਸਾਡੇ ਛੋਟੇ ਕਾਰੋਬਾਰ ਹੋਰ ਸੰਕਟ ਵਿੱਚ ਧਕੇਲ ਦਿੱਤੇ ਜਾ ਰਹੇ ਹਨ। ‘ਸੂਟ-ਬੂਟ’ ਸਰਕਾਰ ਨੂੰ ਸਾਡੇ ਛੋਟੇ ਕਾਰੋਬਾਰੀਆਂ ਦੀ ਮਦਦ ਕਰਨ ਲਈ ਆਉਣ ਦੀ ਜ਼ਰੂਰਤ ਹੈ ।
ਵੜਿੰਗ ਨੇ ਇਸਦੇ ਨਾਲ ਹੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਦੁਆਰਾ ਪੰਜਾਬ ਦੌਰੇ ਦੌਰਾਨ ਦਿੱਤੇ ਗਏ ਭਰੋਸੇ ਦਾ ਵੀ ਜ਼ਿਕਰ ਕੀਤਾ ਕਿ ਉਹ ਇਸ ਸੋਧ ਨੂੰ ਵਾਪਸ ਲੈਣਗੇ। “ਨਿਰਮਲਾ ਸੀਤਾਰਾਮਨ ਨੇ ਪੰਜਾਬ ਚੋਣ ਪ੍ਰਚਾਰ ਦੌਰਾਨ ਇਹ ਸੋਧ ਵਾਪਸ ਲੈਣ ਦਾ ਭਰੋਸਾ ਦਿੱਤਾ ਸੀ। ਪਰ ਹੁਣ, ਉਹ ਮੈਨੂੰ MSME ਮੰਤਰੀ ਨੂੰ ਮਿਲਣ ਲਈ ਕਹਿ ਰਹੇ ਹਨ। ਮੈਂ ਉਨ੍ਹਾਂ ਨੂੰ ਮਿਲ ਕੇ MSME ਕਾਰੋਬਾਰਾਂ ਦੀਆਂ ਮੰਗਾਂ ਸਾਹਮਣੇ ਰੱਖਾਂਗਾ, ਪਰ ਇਹ ਸਿਰਫ ਇਹ ਦੱਸਦਾ ਹੈ ਕਿ ਕਿਵੇਂ ਭਾਜਪਾ ਦੇ ਨੇਤਾ ਉਨ੍ਹਾਂ ਲੋਕਾਂ ਤੋਂ ਦੂਰ ਹਨ, ਜੋ ਕਿ ਅਸਲ ਵਿੱਚ ਉਨ੍ਹਾਂ ਦੀਆਂ ਨੀਤੀਆਂ ਨਾਲ ਪ੍ਰਭਾਵਿਤ ਹੋ ਰਹੇ ਹਨ। ਉਹ ਆਪਣੇ ਦਫ਼ਤਰਾਂ ਵਿੱਚ ਬੈਠ ਕੇ ਸੋਧ ਕਰਦੇ ਹਨ ਜੋ ਪੂਰੇ ਦੇਸ਼ ਨੂੰ ਨਕਾਰਾਤਮਕ ਤੌਰ ‘ਤੇ ਪ੍ਰਭਾਵਿਤ ਕਰ ਰਹੇ ਹਨ ਜਦਕਿ ਉਹ ਆਪ ਇਸ ਤੋਂ ਬੇਖਬਰ ਹਨ । ਆਖ਼ਰ ਵਿੱਚ, ਵੜਿੰਗ ਨੇ ਐੱਮਐੱਸਐਮਈ ਸੈਕਟਰ ਦੇ ਨਾਲ ਖ਼ੜੇ ਰਹਿਣ ਅਤੇ ਇਹ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। “ਅਸੀਂ ਮੰਗ ਕਰਦੇ ਹਾਂ ਕਿ ਧਾਰਾ 43B(h) ਨੂੰ ਤੁਰੰਤ ਵਾਪਸ ਲਿਆ ਜਾਵੇ। ਐੱਮਐੱਸਐਮਈ ਸਾਡੇ ਆਰਥਿਕਤਾ ਦੀ ਰਿੜ੍ਹ੍ਹ ਦੀ ਹੱਡੀ ਹੈ ਅਤੇ ਅਸੀਂ ਇਸ ਅਨਿਆਈ ਸੋਧ ਦੇ ਵਾਪਸੀ ਤੱਕ ਆਰਾਮ ਨਹੀਂ ਕਰਾਂਗੇ। ਲੁਧਿਆਣਾ ਵਿੱਚ ਪੰਜਾਬ ਦੇ ਸਭ ਤੋਂ ਵੱਧ MSME ਕਾਰੋਬਾਰ ਹਨ, ਜਿਸ ਵਿੱਚ ਲੁਧਿਆਣਾ ਦੀ ਅਰਥਵਿਵਸਥਾ ਦਾ ਵੱਡਾ ਹਿੱਸਾ ਇਸ ਸੋਧ ਕਾਰਨ ਪ੍ਰਭਾਵਿਤ ਹੋਇਆ ਹੈ,” ਉਹਨਾਂ ਨੇ ਸਪੱਸ਼ਟ ਕੀਤਾ, ਕੇਂਦਰ ਸਰਕਾਰ ਦੀਆਂ “ਛੋਟੇ ਕਾਰੋਬਾਰ ਵਿਰੋਧੀ” ਨੀਤੀਆਂ ਦੇ ਖ਼ਿਲਾਫ਼ ਆਪਣੇ ਸੰਘਰਸ਼ ਨੂੰ ਜਾਰੀ ਰੱਖਣ ਦਾ ਵਚਨ ਦਿੱਤਾ।

Advertisement
Advertisement
Advertisement
Advertisement
Scroll to Top