Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 3:16 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਤੀਆਂ ਮੌਕੇ ਪ੍ਰਤਿਭਾ ਖੋਜ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਤੀਆਂ ਮੌਕੇ ਪ੍ਰਤਿਭਾ ਖੋਜ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਤੀਆਂ ਮੌਕੇ ਪ੍ਰਤਿਭਾ ਖੋਜ ਮੁਕਾਬਲੇ
ਡੀਨ ਅਕਾਦਮਿਕ ਮਾਮਲੇ ਪ੍ਰੋਫ਼ੈਸਰ ਨਰਿੰਦਰ ਕੌਰ ਮੁਲਤਾਨੀ ਨੇ ਕੀਤੀ ਵਿਸ਼ੇਸ਼ ਸਿ਼ਰਕਤ
ਪਟਿਆਲਾ, 9 ਅਗਸਤ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ ਨਵ–ਨਿਯੁਕਤ ਡੀਨ ਅਕਾਦਮਿਕ ਮਾਮਲੇ ਪ੍ਰੋਫ਼ੈਸਰ ਨਰਿੰਦਰ ਕੌਰ ਮੁਲਤਾਨੀ ਨੇ ਕਿਹਾ ਕਿ ਭਾਵੇਂ ਤੀਆਂ ਦਾ ਤਿਉਹਾਰ ਧੀਆਂ ਨਾਲ ਜੁੜਿਆ ਹੋਇਆ ਹੈ ਪਰੰਤੂ ਯੂਨੀਵਰਸਿਟੀ ਪੱਧਰ ੋਤੇ ਅਜਿਹੇ ਸਭਿਆਚਾਰਕ ਸਮਾਗਮ ਕਰਵਾ ਕੇ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਨਾਲ ਜੁੜਨ ਦਾ ਮੌਕਾ ਮਿਲਦਾ ਹੈ ਅਤੇ ਔਰਤ–ਮਰਦ ਨੂੰ ਇਕ–ਦੂਜੇ ਦੇ ਪੂਰਕ ਬਣਨ ਵਾਲੇ ਮਾਰਗ ਤੇ ਵੀ ਤੋਰਦਾ ਹੈ। ਵਿਭਾਗ ਦੇ ਮੁਖੀ ਪ੍ਰੋਫ਼ੈਸਰ ਗੁਰਮੁਖ ਸਿੰਘ, ਵਿਭਾਗ ਦੀਆਂ ਸਭਿਆਚਾਰਕ ਗਤੀਵਿਧੀਆਂ ਦੇ ਕੋਆਰਡੀਨੇਟਰ ਡਾ ਰਾਜਵੰਤ ਕੌਰ ਪੰਜਾਬੀ ਅਤੇ ਇੰਚਾਰਜ ਸਾਹਿਤ ਸਭਾ ਡਾ ਗੁਰਸੇਵਕ ਸਿੰਘ ਲੰਬੀ ਦੀ ਅਗਵਾਈ ਵਿਚ ਹੋਏ ਇਸ ਸਫ਼ਲ ਸਮਾਗਮ ਵਿਚ ਵਿਦਿਆਰਥੀਆਂ–ਖੋਜਾਰਥੀਆਂ ਨੂੰ ਪੰਜਾਬੀ ਸਭਿਆਚਾਰ ਪ੍ਰਤੀ ਜਾਗਰੂਕ ਕਰਨ ਹਿਤ ਸਵੇਰ ਤੋਂ ਲੈ ਕੇ ਸ਼ਾਮ ਤਕ ਸਮਾਗਮ ਕਰਵਾਇਆ ਗਿਆ । ਪਹਿਲੇ ਦੌਰ ਵਿਚ ਵਿਰਾਸਤੀ ਪ੍ਰਸ਼ਨੋਤਰੀ (ਕੁਇਜ਼), ਰਵਾਇਤੀ ਲੋਕਗੀਤ,ਲੰਮੀ ਹੇਕ ਵਾਲੇ ਗੀਤ ਗਾਇਨ, ਮਹਿੰਦੀ ਲਗਾਉਣ ਅਤੇ ਗਿੱਧੇ ਦੇ ਪਿੜ ਵਿਚ ਬੋਲੀਆਂ ਪਾਉਣ ਦੇ ਮੁਕਾਬਲੇ ਕਰਵਾਏ ਗਏ ਅਤੇ ਦੂਜੇ ਦੌਰ ਵਿਚ ਗਿੱਧੇ ਦੇ ਪਿੜ ਵਿਚ ਵਿਦਿਆਰਥਣਾਂ ਨੇ ਖ਼ੂਬ ਰੌਣਕ ਲਾਈ। ਸਾਉਣ ਮਹੀਨੇ ਪੀਂਘ ਦੇ ਝੂਟੇ ਲੈ ਕੇ ਵਿਦਿਆਰਥੀਆਂ ਨੇ ਮਨੋਰੰਜਨ ਦੇ ਨਾਲ–ਨਾਲ ਸ਼ਾਂਤੀ ਪ੍ਰਾਪਤ ਕੀਤੀ । ਪੰਜਾਬੀ ਵਿਭਾਗ ਵਲੋਂ ਆਯੋਜਿਤ ਕਰਵਾਏ ਗਏ ਇਸ ਸਮਾਗਮ ਵਿਚ ਯੂਨੀਵਰਸਿਟੀ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਵਿਖਾਇਆ। ਗ੍ਰੈਜੂਏਸ਼ਨ ਪੱਧਰ ਦੇ ਵਿਰਾਸਤੀ ਕੁਇਜ਼ ਵਿਚੋਂ ਪ੍ਰਭਜੋਤ ਕੌਰ ਨੇ ਪਹਿਲਾ, ਲਵਨੀਤ ਸਿੰਘ ਨੇ ਦੂਸਰਾ ਅਤੇ ਸ਼ੁਭਨੀਤ ਕੌਰ ਨੇ ਤੀਸਰਾ ਸਥਾਨ ਜਦੋਂ ਕਿ ਐੱਮ ਏ ਆਨਰਜ਼ ਇਨ ਪੰਜਾਬੀ ਦੇ ਵਿਦਿਆਰਥੀਆਂ ਵਿਚੋਂ ਧਰਮਪ੍ਰੀਤ ਸਿੰਘ ਨੇ ਪਹਿਲਾ, ਹਰਪ੍ਰੀਤ ਕੌਰ ਨੇ ਦੂਸਰਾ ਅਤੇ ਰਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਮਹਿੰਦੀ ਮੁਕਾਬਲੇ ਵਿਚੋਂ ਨਾਜ਼ੀਆ ਪਹਿਲੇ, ਕਾਜਲ ਦੂਸਰੇ ਅਤੇ ਸ਼ੁਭਨੀਤ ਕੌਰ ਤੀਸਰੇ ਸਥਾਨ ਤੇ ਰਹੀ। ਲੋਕਗੀਤ ਗਾਇਨ ਮੁਕਾਬਲੇ ਵਿਚੋਂ ਮਨਦੀਪ ਕੌਰ ਤੇ ਹਰਪ੍ਰੀਤ ਕੌਰ ਦੀ ਜੋੜੀ ਨੇ ਪਹਿਲਾ ਸਥਾਨ, ਸੰਜਨਾ ਨੇ ਦੂਸਰਾ ਅਤੇ ਜਗਜੋਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਗਿੱਧੇ ਦੇ ਪਿੜ ਵਿਚ ਬੋਲੀਆਂ ਪਾਉਣ ਵਿਚ ਕਰਮਪ੍ਰੀਤ ਕੌਰ ਅੱਵਲ, ਅਮਰਜੀਤ ਕੌਰ ਦੂਸਰੇ ਤੇ ਰਮਨਪ੍ਰੀਤ ਕੌਰ ਅਤੇ ਬੇਅੰਤ ਕੌਰ ਤੀਸਰੇ ਸਥਾਨ ਤੇ ਰਹੀਆਂ।ਕੁਇਜ਼ ਮੁਕਾਬਲੇ ਵਿਚ ਕੋਮਲਪ੍ਰੀਤ ਕੌਰ ਅਤੇ ਕੁਲਬੀਰ ਕੌਰ ਅਤੇ ਮਹਿੰਦੀ ਮੁਕਾਬਲੇ ਵਿਚ ਪੀ ਐੱਚ ਡੀ ਖੋਜਾਰਥਣ ਹਰਪ੍ਰੀਤ ਕੌਰ ਅਤੇ ਬੀ ਏ ਆਨਰਜ਼ ਪੰਜਾਬੀ ਦੀ ਵਿਦਿਆਰਥਣ ਅਮਨਦੀਪ ਕੌਰ ਅਤੇ ਲੋਕਗੀਤ ਗਾਇਨ ਵਿਚ ਅਨਾਮਿਕਾ ਤੇ ਸੰਦੀਪ ਕੌਰ ਨੂੰ ਪ੍ਰੋਤਸਾਹਨ ਪੁਰਸਕਾਰ ਲਈ ਚੁਣਿਆ ਗਿਆ। ਸਭਿਆਚਾਰਕ ਸਮਾਗਮ ਵਿਚ 10 ਸਾਲਾ ਮੰਨਤ ਧਾਲੀਵਾਲ ਵਲੋਂ ਗਾਈ ਗਈ ਹੀਰ, ਨਿਸਾਂਤ ਵਲੋਂ ਕੀਤੀ ਗਈ ਮਿਮਿਕਰੀ ਅਤੇ ਸਿਮਰਨਜੀਤ ਕੌਰ ਤੇ ਕਮਲਜੀਤ ਕੌਰ ਵਲੋਂ ਗਾਏ ਲੋਕਗੀਤਾਂ ਨੂੰ ਵਿਸ਼ੇਸ਼ ਤੌਰ ਤੇ ਸਰਾਹਨਾ ਹਾਸਲ ਹੋਈ। ਇਸ ਸਮਾਗਮ ਵਿਚ ਡਾ. ਰਾਜਮਹਿੰਦਰ ਕੌਰ, ਡਾ ਗੁਰਜੰਟ ਸਿੰਘ, ਡਾ ਦਰਸ਼ਨ ਸਿੰਘ ਆਸ਼ਟ, ਰਿਪਨਜੋਤ ਕੌਰ ਸੋਨੀ ਬੱਗਾ, ਅਨੀਤਾ ਸ਼ਰਮਾ, ਡਾ ਜਸਵਿੰਦਰ ਕੌਰ ਤੋਂ ਇਲਾਵਾ ਅਧਿਆਪਨ, ਗੈਰ–ਅਧਿਆਪਨ ਅਮਲੇ ਅਤੇ ਵਿਦਿਆਰਥੀਆਂ ਨੇ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ।

Advertisement
Advertisement
Advertisement
Advertisement
Scroll to Top