Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 3:17 pm

+91 90915 01313 , +91 90916 01313

punjabbanni@gmail.com
punjabbani@yahoo.com

ਲੀਨ ਕਿੱਤਾ ਕਰਨ ਵਾਲਿਆਂ ਦਾ 14 ਅਗਸਤ ਤੱਕ ਕੀਤਾ ਜਾਵੇ ਸਰਵੇ : ਐਸ.ਡੀ.ਐਮ

ਲੀਨ ਕਿੱਤਾ ਕਰਨ ਵਾਲਿਆਂ ਦਾ 14 ਅਗਸਤ ਤੱਕ ਕੀਤਾ ਜਾਵੇ ਸਰਵੇ : ਐਸ.ਡੀ.ਐਮ

ਲੀਨ ਕਿੱਤਾ ਕਰਨ ਵਾਲਿਆਂ ਦਾ 14 ਅਗਸਤ ਤੱਕ ਕੀਤਾ ਜਾਵੇ ਸਰਵੇ : ਐਸ.ਡੀ.ਐਮ
-ਮੈਨੂਅਲ ਸਕਵੈਂਜਰ ਐਕਟ ਸਬੰਧੀ ਐਸ.ਡੀ.ਐਮ ਪਟਿਆਲਾ ਨੇ ਕੀਤੀ ਬੈਠਕ
ਪਟਿਆਲਾ, 9 ਅਗਸਤ : ਐਸ.ਡੀ.ਐਮ ਪਟਿਆਲਾ ਅਰਵਿੰਦ ਕੁਮਾਰ ਨੇ ਅੱਜ ਮੈਨੂਅਲ ਸਕਵੈਂਜਰ ਐਕਟ ਤਹਿਤ ਕੀਤੇ ਜਾ ਰਹੇ ਸਰਵੇ ਸਬੰਧੀ ਅਧਿਕਾਰੀਆਂ ਨਾਲ ਬੈਠਕ ਕੀਤੀ। ਪਰੋਬੀਸ਼ਨ ਆਫ਼ ਇੰਪਲਾਈਮੈਂਟ ਆਫ਼ ਮੈਨੂਅਲ ਸਕਵੈਂਜਰ ਐਂਡ ਦੇਅਰ ਰੀਹੈਬਲੀਟੇਸ਼ਨ ਐਕਟ 2013 ਤਹਿਤ ਕੀਤੇ ਜਾਣ ਵਾਲੇ ਸਰਵੇ ਸਬੰਧੀ ਅਧਿਕਾਰੀਆਂ ਦੀ ਮੀਟਿੰਗ ’ਚ ਕਾਰਜਸਾਧਕ ਅਫ਼ਸਰ, ਸਨੌਰ, ਬੀ.ਡੀਪੀ.ਓ ਪਟਿਆਲਾ, ਪਟਿਆਲਾ ਦਿਹਾਤੀ, ਸਨੌਰ ਅਤੇ ਭੁੱਨਰਹੇੜੀ, ਰੇਲਵੇ ਵਿਭਾਗ, ਨਗਰ ਨਿਗਮ ਦੇ ਨੁਮਾਇੰਦੇ ਅਤੇ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਪਟਿਆਲਾ ਮੈਂਬਰ ਸਕੱਤਰ ਵਜੋਂ ਮੌਜੂਦ ਸਨ । ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟ੍ਰੇਟ, ਪਟਿਆਲਾ ਅਰਵਿੰਦ ਕੁਮਾਰ ਨੇ ਹਦਾਇਤ ਕੀਤੀ ਕਿ ਮਲੀਨ ਕਿੱਤਾ ਕਰਨ ਵਾਲਿਆਂ ਦੇ ਪਿੰਡਾਂ ਵਿੱਚ ਸਰਵੇ ਲਈ ਪੰਚਾਇਤ ਸਕੱਤਰਾਂ ਅਤੇ ਸ਼ਹਿਰਾਂ ਵਿੱਚ ਸਰਵੇ ਲਈ ਸੈਨਟਰੀ ਇੰਸਪੈਕਟਰਾਂ ਨੂੰ ਇਨੂਮੀਰੇਟਰ ਲਗਾ ਕੇ ਮਿਤੀ 14 ਅਗਸਤ 2024 ਤੱਕ ਸਰਵੇ ਦਾ ਕੰਮ ਮੁਕੰਮਲ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਪਟੀਸ਼ਨਰ ਡਾ. ਬਲਰਾਮ ਸਿੰਘ ਦੁਆਰਾ ਦਾਇਰ ਰਿੱਟ ਪਟੀਸ਼ਨ (ਸੀ) ਨੰ 324/2020 ਮਿਤੀ 20.10.2023 ਰਾਹੀਂ ਹੋਏ ਫ਼ੈਸਲੇ ਅਨੁਸਾਰ ਮਾਨਯੋਗ ਸੁਪਰੀਮ ਕੋਰਟ ਦੇ ਹੁਕਮ ਪ੍ਰਾਪਤ ਹੋਏ ਹਨ ਕਿ ਮੈਨੂਅਲ ਸਕਵੈਂਜਰ/ਇਨਸੈਂਟਰੀਲੈਟਰੀਨ ਦਾ ਸਰਵੇ ਕੀਤਾ ਜਾਵੇ।
ਮੀਟਿੰਗ ਦੌਰਾਨ ਸ਼੍ਰੀਮਤੀ ਕੁਲਵਿੰਦਰ ਕੌਰ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਪਟਿਆਲਾ, ਸ਼੍ਰੀ ਸੁਖਵਿੰਦਰ ਸਿੰਘ ਟਿਵਾਣਾ, ਬੀ.ਡੀ.ਪੀ.ਓ ਪਟਿਆਲਾ, ਸ਼੍ਰੀ ਲਖਵੀਰ ਸਿੰਘ, ਕਾਰਜਸਾਧਕ ਅਫ਼ਸਰ, ਸਨੌਰ, ਸ਼੍ਰੀ ਮੁਕੇਸ਼ ਕੁਮਾਰ, ਐਸ.ਡੀ.ਓ, ਸ਼੍ਰੀ ਰਾਜੇਸ਼ ਕੁਮਾਰ, ਜੇ.ਈ, ਪਰਵਿੰਦਰ ਸਿੰਘ, ਜੇ.ਈ, ਜਸਵਿੰਦਰ ਸਿੰਘ, ਪੀ.ਓ, ਸ਼੍ਰੀ ਚਮਨਦੀਪ ਸਿੰਘ ਆਦਿ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ ।

Advertisement
Advertisement
Advertisement
Advertisement
Scroll to Top