Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 3:17 pm

+91 90915 01313 , +91 90916 01313

punjabbanni@gmail.com
punjabbani@yahoo.com

15 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਵਿਖੇ ਲਹਿਰਾਉਣਗੇ ਤਿਰੰਗਾ

15 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਵਿਖੇ ਲਹਿਰਾਉਣਗੇ ਤਿਰੰਗਾ

ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਜ਼ੋਰਾਂ ‘ਤੇ
-ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
-15 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਵਿਖੇ ਲਹਿਰਾਉਣਗੇ ਤਿਰੰਗਾ
ਪਟਿਆਲਾ, 9 ਅਗਸਤ : 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਇਸ ਜ਼ਿਲ੍ਹਾ ਪੱਧਰੀ ਸਮਾਗਮ ਦੀਆ ਰਿਹਰਸਲ ਦਾ ਜਾਇਜ਼ਾ ਲੈਣ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਦੱਸਿਆ ਕਿ 15 ਅਗਸਤ ਨੂੰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਕੌਮੀ ਝੰਡਾ ਲਹਿਰਾਉਣ ਉਪਰੰਤ ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਤੇ ਸਕਾਊਟ ਦੀ ਪਰੇਡ ਦਾ ਨਿਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ। ਇਸ ਉਪਰੰਤ ਮੁੱਖ ਮਹਿਮਾਨ ਮਾਰਚ ਪਾਸਟ ਤੋਂ ਸਲਾਮੀ ਲੈਣਗੇ । ਇਸ ਮੌਕੇ ਮੈਡਮ ਕੰਚਨ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਤੇ ਸੁਤੰਤਰਤਾ ਸੈਨਾਨੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਿੱਧੇ ਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤਾਂ ‘ਤੇ ਆਧਾਰਤ ਕੋਰੀਓਗ੍ਰਾਫੀ ਵੀ ਪੇਸ਼ ਕੀਤੀ ਜਾਵੇਗੀ। ਏ.ਡੀ.ਸੀ. ਨੇ ਦੱਸਿਆਂ ਕਿ ਸਭਿਆਚਾਰਕ ਆਈਟਮਾਂ ਦੀ ਚੋਣ ਆਜ਼ਾਦੀ ਦਿਹਾੜੇ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ ਅਤੇ ਸਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਜ਼ਿਲ੍ਹੇ ਦੇ ਸਕੂਲਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆਂ ਹੈ । ਇਸ ਮੌਕੇ ਰਜਿੰਦਰ ਸਿੰਘ, ਅਮਨਦੀਪ ਕੌਰ, ਰੇਨੂੰ ਕੌਂਸਲ, ਜਗਤਾਰ ਸਿੰਘ ਟਿਵਾਣਾ, ਜਰਨੈਲ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਜਪਾਲ ਅਤੇ ਵੱਖ-ਵੱਖ ਸਕੂਲਾਂ, ਕਾਲਜਾ ਦੇ ਅਧਿਆਪਕ ਤੇ ਵੱਡੀ ਗਿਣਤੀ ਵਿੱਚ ਬੱਚੇ ਮੌਜੂਦ ਸਨ ।

Advertisement
Advertisement
Advertisement
Advertisement
Scroll to Top