Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 3:17 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਤੀਬਾੜੀ ਵਿਭਾਗ ਨੇ ਪਿੰਡਾਂ ’ਚ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ

ਖੇਤੀਬਾੜੀ ਵਿਭਾਗ ਨੇ ਪਿੰਡਾਂ ’ਚ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ

ਖੇਤੀਬਾੜੀ ਵਿਭਾਗ ਨੇ ਪਿੰਡਾਂ ’ਚ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ
ਪਟਿਆਲਾ, 9 ਅਗਸਤ : ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਸ ਲੜੀ ਤਹਿਤ ਬਲਾਕ ਪਟਿਆਲਾ ਦੇ ਪਿੰਡ ਮਾਜਰੀ ਅਕਾਲੀਆਂ ਅਤੇ ਖੇੜੀ ਮੁਸਲਮਾਨੀਆਂ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ । ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਅਗਸਤ ਮਹੀਨੇ ਵਿਚ ਹਰੇਕ ਬਲਾਕ ਵਿਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਦੂਜੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰ ਰਹੇ ਹਨ । ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਪਰਮਜੀਤ ਕੌਰ ਨੇ ਹਾਜ਼ਰ ਕਿਸਾਨਾਂ ਨਾਲ ਸੀ.ਆਰ. ਐਮ. ਸਕੀਮ ਅਧੀਨ ਸਬਸਿਡੀ ਉੱਪਰ ਦਿੱਤੀਆਂ ਜਾਣ ਵਾਲੀਆਂ ਮਸ਼ੀਨਾਂ ਅਤੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਤੋਂ ਇਲਾਵਾ ਖੇਤੀਬਾੜੀ ਵਿਕਾਸ ਅਫ਼ਸਰ ਡਾ. ਪਰਮਜੀਤ ਕੌਰ ਨੇ ਕਿਸਾਨਾਂ ਨੂੰ ਕੇਂਦਰੀ ਪ੍ਰਾਯੋਜਿਤ ਸਕੀਮਾਂ ਬਾਰੇ ਅਤੇ ਪੀ.ਐਮ.ਕਿਸਾਨ ਨਿਧੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ। ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਜਗਜੀਤ ਸਿੰਘ, ਮੇਵਾ ਸਿੰਘ, ਹਰਦਿਆਲ ਸਿੰਘ, ਗੁਰਮੁਖ ਸਿੰਘ, ਮਨਪ੍ਰੀਤ ਸਿੰਘ ਅਤੇ ਮੱਲ ਸਿੰਘ ਨੇ ਭਾਗ ਲਿਆ।

Advertisement
Advertisement
Advertisement
Advertisement
Scroll to Top