Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 4:14 pm

+91 90915 01313 , +91 90916 01313

punjabbanni@gmail.com
punjabbani@yahoo.com

ਜੰਮੂ ਕਸ਼ਮੀਰ ਵਿੱਚ ਛੇਤੀ ਚੋਣਾਂ ਕਰਵਾਉਣ ਲਈ ਵਚਨਬੱਧ ਹਾਂ: ਮੁੱਖ ਚੋਣ ਕਮਿਸ਼ਨਰ

ਜੰਮੂ ਕਸ਼ਮੀਰ ਵਿੱਚ ਛੇਤੀ ਚੋਣਾਂ ਕਰਵਾਉਣ ਲਈ ਵਚਨਬੱਧ ਹਾਂ: ਮੁੱਖ ਚੋਣ ਕਮਿਸ਼ਨਰ

ਜੰਮੂ ਕਸ਼ਮੀਰ ਵਿੱਚ ਛੇਤੀ ਚੋਣਾਂ ਕਰਵਾਉਣ ਲਈ ਵਚਨਬੱਧ ਹਾਂ: ਮੁੱਖ ਚੋਣ ਕਮਿਸ਼ਨਰ
ਜੰਮੂ, 10 ਅਗਸਤ : ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਚੋਣ ਕਮਿਸ਼ਨ ਜੰਮੂ ਕਸ਼ਮੀਰ ਵਿੱਚ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਅੰਦਰੂਨੀ ਜਾਂ ਬਾਹਰੀ ਸ਼ਕਤੀ ਨੂੰ ਚੋਣ ਪ੍ਰਕਿਰਿਆ ਪ੍ਰਭਾਵਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਜਿ਼ਕਰਯੋਗ ਹੈ ਕਿ ਰਾਜੀਵ ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਦੇ ਇਕ ਵਫ਼ਦ ਵੱਲੋਂ ਚੋਣ ਅਮਲ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਸਿਆਸੀ ਪਾਰਟੀਆਂ ਨਾਲ ਗੱਲਬਾਤ ਕਰਨ ਲਈ ਜੰਮੂ ਕਸ਼ਮੀਰ ਦਾ ਦੌਰਾ ਕੀਤਾ ਗਿਆ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਜਲਦੀ ਤੋਂ ਜਲਦੀ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਆਪਣੇ ਇਸ ਦੋ ਦਿਨਾ ਦੌਰੇ ਦੀ ਸਮਾਪਤੀ ਮਗਰੋਂ ਕੁਮਾਰ ਨੇ ਕਿਹਾ, ‘‘ਅਸੀਂ ਜੰਮੂ ਕਸ਼ਮੀਰ ਵਿੱਚ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਲਈ ਵਚਨਬੱਧ ਹਾਂ। ਸਾਨੂੰ ਭਰੋਸਾ ਹੈ ਕਿ ਲੋਕ ਵਿਘਨਕਾਰੀ ਤਾਕਤਾਂ ਨੂੰ ਮੂੰਹਤੋੜ ਜਵਾਬ ਦੇਣਗੇ ਅਤੇ ਜਦੋਂ ਵੀ ਚੋਣਾਂ ਹੋਣਗੀਆਂ ਅਸੀਂ ਉਨ੍ਹਾਂ ਵਿੱਚ ਪੈਣ ਵਾਲੀਆਂ ਵੋਟਾਂ ਵਿੱਚ ਜ਼ਿਕਰਯੋਗ ਵਾਧਾ ਦੇਖਾਂਗੇ।

Advertisement
Advertisement
Advertisement
Advertisement
Scroll to Top