Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:32 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਨੇ ਦਿੱਤੀਆਂ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮੁਬਾਰਕਾਂ

ਮੁੱਖ ਮੰਤਰੀ ਨੇ ਦਿੱਤੀਆਂ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮੁਬਾਰਕਾਂ

ਮੁੱਖ ਮੰਤਰੀ ਨੇ ਦਿੱਤੀਆਂ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮੁਬਾਰਕਾਂ
ਚੰਡੀਗੜ੍ਹ, 9 ਅਗਸਤ : ਪੈਰਿਸ ਵਿਖੇ ਹੋਈਆਂ ਓਲੰਪਿਕ ਖੇਡਾਂ ਵਿਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮੁਬਾਰਕਾਂ ਦਿੰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਵਿਲੱਖਣ ਤੇ ਇਤਿਹਾਸਕ ਪ੍ਰਾਪਤੀ ਰਾਹੀਂ ਸਮੁੱਚੇ ਮੁਲਕ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਚੋਪੜਾ ਨੇ ਟੋਕੀਓ ਉਲੰਪਿਕਸ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਹੁਣ ਪੈਰਿਸ ਉਲੰਪਿਕਸ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਲੰਪਿਕਸ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਜਿੱਤੇ ਤਗ਼ਮੇ ਨਵੇਂ ਖਿਡਾਰੀਆਂ ਨੂੰ ਆਗਾਮੀ ਮੁਕਾਬਲਿਆਂ ਲਈ ਪ੍ਰੇਰਿਤ ਕਰਨਗੇ।ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਨੌਜਵਾਨ ਖਿਡਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਭਵਿੱਖ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਸ ਦੇ ਨਕਸ਼ੇ-ਕਦਮ ਉਤੇ ਚੱਲਣ ਲਈ ਟੁੰਬੇਗਾ। ਉਨ੍ਹਾਂ ਉਮੀਦ ਜਤਾਈ ਕਿ ਨੀਰਜ ਚੋਪੜਾ ਨਵੇਂ ਖਿਡਾਰੀਆਂ ਲਈ ਆਉਣ ਵਾਲੇ ਸਮੇਂ ਵਿੱਚ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਲਈ ਆਦਰਸ਼ ਦੀ ਭੂਮਿਕਾ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਖੇਡ ਵਿੱਚ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਉਨ੍ਹਾਂ ਦੀ ਖੇਡ ਪ੍ਰਤੀ ਮਿਹਨਤ ਤੇ ਸਮਰਪਣ ਭਾਵਨਾ ਦਾ ਪਤਾ ਚੱਲਦਾ ਹੈ।

Advertisement
Advertisement
Advertisement
Advertisement
Scroll to Top