Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 2:21 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ : ਅਮਨ ਅਰੋੜਾ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ : ਅਮਨ ਅਰੋੜਾ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ : ਅਮਨ ਅਰੋੜਾ
ਰੋਜ਼ਗਾਰ ਉਤਪਤੀ ਮੰਤਰੀ ਨੇ ਪ੍ਰਾਜੈਕਟ ਨੂੰ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਦਾ ਹਾਣੀ ਬਣਾਉਣ ਲਈ ਹੁਨਰ ਆਧਾਰਤ ਤੇ ਵਿਗਿਆਨਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕਰਾਰ ਦਿੱਤਾ
ਚੰਡੀਗੜ੍ਹ, 9 ਅਗਸਤ : ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਸੁਨਾਮ ਆਪਣੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਾਰਟਰੀਆਂ ਦੀ ਸ਼ੁਰੂਆਤ ਕਰਕੇ ਦੇਸ਼ ਦਾ ਮੋਹਰੀ ਵਿਧਾਨ ਸਭਾ ਹਲਕਾ ਬਣ ਗਿਆ ਹੈ । ਇਹ ਪ੍ਰਾਜੈਕਟ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਅਤੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਹੋਰ ਕਾਬਲ ਬਣਾਉਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਥਾਪਤ ਹੋਵੇਗਾ । ਇਹ ਜਾਣਕਾਰੀ ਅੱਜ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਹਲਕੇ ਦੇ ਸਰਕਾਰੀ ਹਾਈ ਸਕੂਲ, ਖੇੜੀ ਵਿਖੇ ਐਡਵਾਂਸਡ ਰੋਬੋਟਿਕ ਲੈਬਾਰਟਰੀ ਦਾ ਉਦਘਾਟਨ ਕਰਨ ਮੌਕੇ ਸਾਂਝੀ ਕੀਤੀ । ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਮਿਆਰੀ ਤੇ ਵਿਗਿਆਨਕ ਸਿੱਖਿਆ ਪ੍ਰਦਾਨ ਕਰਨ ਤੋਂ ਇਲਾਵਾ ਆਧੁਨਿਕ ਯੁੱਗ ਦਾ ਹਾਣੀ ਬਣਨ ਲਈ ਲੋੜੀਂਦੇ ਹੁਨਰ ਪ੍ਰਦਾਨ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੂਜੇ ਪੜਾਅ ਤਹਿਤ 11 ਸਰਕਾਰੀ ਸਕੂਲਾਂ ਨੂੰ ਰੋਬੋਟਿਕ ਲੈਬਜ਼ ਮੁਹੱਈਆ ਕਰਵਾਈਆਂ ਗਈਆਂ ਹਨ ਜਦੋਂਕਿ ਪਹਿਲੇ ਪੜਾਅ ਤਹਿਤ 18 ਸਕੂਲਾਂ ਨੂੰ ਰੋਬੋਟਿਕ ਲੈਬਜ਼ ਨਾਲ ਲੈਸ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਸਕੂਲਾਂ ਵਿੱਚ ਕਿਊਰੀਅਸ ਲੈਬਜ਼ ਗੁੜਗਾਓਂ ਵੱਲੋਂ ਤਾਇਨਾਤ ਟ੍ਰੇਨਰਾਂ ਵੱਲੋਂ ਨਿਯਮਤ ਸਿਖਲਾਈ ਦਿੱਤੀ ਜਾਵੇਗੀ। ਇਹ ਭਵਿੱਖਮੁਖੀ ਰੋਬੋਟਿਕ ਲੈਬਜ਼ ਸਿੱਖਣ ਦਾ ਸਾਰਥਕ ਮਾਹੌਲ ਸਿਰਜਣ, ਵਿਦਿਆਰਥੀਆਂ ਨੂੰ ਅਸਲ-ਸੰਸਾਰ ਦੀਆਂ ਸਮੱਸਿਆਵਾਂ ਦੇ ਸਿਰਜਣਾਤਮਕ ਹੱਲ ਤਲਾਸ਼ਣ ਤੇ ਪੜਚੋਲ ਕਰਨ, ਪ੍ਰਯੋਗ ਤੇ ਖੋਜ ਕਰਨ ਲਈ ਉਤਸ਼ਾਹਿਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਹ ਲੈਬਜ਼ ਅਲਟਰਾਸੌਨਿਕ ਸੈਂਸਰ, ਆਈ.ਆਰ. ਸੈਂਸਰ, ਟੱਚ ਸੈਂਸਰ, ਸਾਊਂਡ ਸੈਂਸਰ, ਏਅਰ ਕੁਆਲਿਟੀ ਸੈਂਸਰ (ਐਮ.ਕਿਊ. 135), ਲਾਈਟ ਸੈਂਸਰ (ਐਲ.ਡੀ.ਆਰ.), ਟੈਂਪਰੇਚਰ ਸੈਂਸਰ (ਐਲ.ਐਮ. 35), ਸੋਇਲ ਸੈਂਸਰ, ਪੀ.ਆਈ.ਆਰ. ਮੋਸ਼ਨ ਸੈਂਸਰ, ਅਲਕੋਹਲ ਸੈਂਸਰ (ਐਮ.ਕਿਊ. 3), ਮੈਟਲ ਟੱਚ ਸੈਂਸਰ, ਕਾਰਬਨ ਮੋਨੋਆਕਸਾਈਡ ਸੈਂਸਰ (ਐਮ.ਕਿਊ. 7), ਆਈ.ਆਰ. ਸੈਂਸਰ, ਰੀਲੇਅ ਸੈਂਸਰ, ਫਲੇਮ ਸੈਂਸਰ, ਕਲਰ ਸੌਰਟਿੰਗ ਸੈਂਸਰ ਅਤੇ ਰੇਨ ਡ੍ਰੌਪ ਸੈਂਸਰ ਨਾਲ ਲੈਸ ਹਨ। ਇਨ੍ਹਾਂ ਲੈਬਜ਼ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਏ.ਆਈ. ਅਤੇ ਇੰਟਰਨੈੱਟ ਆਫ਼ ਥਿੰਗਜ਼ (ਆਈ.ਓ.ਟੀ.) ਦੀਆਂ ਉੱਭਰਦੀਆਂ ਤਕਨੀਕਾਂ ਉੱਤੇ ਧਿਆਨ ਕੇਂਦਰਤ ਕਰਨ ਵਾਸਤੇ ਕਿੱਟ ਅਤੇ ਕੰਪੋਨੈਂਟਸ ਸਮੇਤ ਹੋਰ ਸਰੋਤਾਂ ਦਾ ਕਾਫ਼ੀ ਲਾਭ ਹੋਵੇਗਾ । ਇਸ ਪਹਿਲਕਦਮੀ ਨਾਲ ਸੁਨਾਮ ਹਲਕੇ ਵਿੱਚ ਸਿੱਖਿਆ ਦੇ ਖੇਤਰ ‘ਚ ਸਾਰਥਕ ਪ੍ਰਭਾਵ ਪੈਣ ਦੀ ਉਮੀਦ ਹੈ, ਜਿਸ ਨਾਲ ਅਕਾਦਮਿਕ ਉੱਤਮਤਾ ਅਤੇ ਨਵੀਨਤਾ ਵਿੱਚ ਨਵਾਂ ਮਾਪਦੰਡ ਸਥਾਪਤ ਹੋਵੇਗਾ। ਇਸ ਪ੍ਰੋਜੈਕਟ ਲਈ ਆਈ.ਸੀ.ਆਈ.ਸੀ.ਆਈ. ਬੈਂਕ ਵੱਲੋਂ ਫੰਡ ਪ੍ਰਦਾਨ ਕੀਤੇ ਗਏ ਹਨ ਅਤੇ ਇਸ ਨੂੰ ਕਿਊਰੀਅਸ ਲਰਨਿੰਗ ਲੈਬਜ਼, ਗੁੜਗਾਓਂ ਦੀ ਭਾਈਵਾਲੀ ਨਾਲ ਚਲਾਇਆ ਗਿਆ ਹੈ। ਕਿਊਰੀਅਸ ਲਰਨਿੰਗ ਲੈਬਜ਼ ਦੇ ਸੀ.ਈ.ਓ. ਅਤੇ ਸੰਸਥਾਪਕ ਸਾਰੰਗ ਗੰਗਨ ਨੇ ਕਿਹਾ ਕਿ ਸਾਨੂੰ ਇਸ ਮਹੱਤਵਪੂਰਨ ਅਤੇ ਆਪਣੀ ਕਿਸਮ ਦੀ ਵਿਸ਼ੇਸ਼ ਪਹਿਲਕਦਮੀ ਦਾ ਹਿੱਸਾ ਬਣਨ ‘ਤੇ ਮਾਣ ਮਹਿਸੂਸ ਹੋ ਰਿਹਾ ਹੈ, ਜੋ ਵਿਦਿਆਰਥੀਆਂ ਨੂੰ ਤੇਜ਼ੀ ਨਾਲ ਬਦਲ ਰਹੀਆਂ ਤਕਨੀਕਾਂ ਦੇ ਹਾਣੀ ਬਣਨ ਅਤੇ ਭਵਿੱਖ ਲਈ ਤਿਆਰ ਹੋਣ ਲਈ ਹੁਨਰ ਅਤੇ ਨਵੀਨ-ਸੋਚ ਪ੍ਰਦਾਨ ਕਰ ਰਹੀ ਹੈ।

Advertisement
Advertisement
Advertisement
Advertisement
Scroll to Top