Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:58 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਨੇ ਹਿੰਦੂ ਆਗੂ ਚੇਤਨਾ ਬਵੇਜਾ ਖਿਲਾਫ਼ ਔਰਤ ਨਾਲ ਜਿਣਸੀ ਸ਼ੋਸ਼ਣ ਕਰਨ ਦੇ ਮਾਮਲੇ `ਚ ਕੀਤਾ ਮੁਕੱਦਮਾ ਦਰਜ

ਪੁਲਸ ਨੇ ਹਿੰਦੂ ਆਗੂ ਚੇਤਨਾ ਬਵੇਜਾ ਖਿਲਾਫ਼ ਔਰਤ ਨਾਲ ਜਿਣਸੀ ਸ਼ੋਸ਼ਣ ਕਰਨ ਦੇ ਮਾਮਲੇ `ਚ ਕੀਤਾ ਮੁਕੱਦਮਾ ਦਰਜ

ਪੁਲਸ ਨੇ ਹਿੰਦੂ ਆਗੂ ਚੇਤਨਾ ਬਵੇਜਾ ਖਿਲਾਫ਼ ਔਰਤ ਨਾਲ ਜਿਣਸੀ ਸ਼ੋਸ਼ਣ ਕਰਨ ਦੇ ਮਾਮਲੇ `ਚ ਕੀਤਾ ਮੁਕੱਦਮਾ ਦਰਜ
ਪੁਲਸ ਨੇ ਹਿੰਦੂ ਆਗੂ ਚੇਤਨਾ ਬਵੇਜਾ ਫੁਰਰ ; ਭਾਲ ਜਾਰੀ
ਲੁਧਿਆਣਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 2 ਦੀ ਪੁਲਸ ਨੇ ਹਿੰਦੂ ਆਗੂ ਚੇਤਨ ਬਵੇਜਾ ਖਿਲਾਫ਼ ਉਸੇ ਦੇ ਦਫ਼ਤਰ ਦੀ ਔਰਤ ਨਾਲ ਜਿਣਸੀ ਸ਼ੋਸ਼ਣ ਕਰਨ ਦੇ ਮਾਮਲੇ `ਚ ਮੁਕੱਦਮਾ ਦਰਜ ਕੀਤਾ ਹੈ। ਥਾਣਾ ਡਵੀਜ਼ਨ ਨੰਬਰ 2 ਦੀ ਪੁਲਸ ਨੂੰ ਸਿ਼ਕਾਇਤ ਦਿੰਦਿਆਂ ਔਰਤ ਨੇ ਦੱਸਿਆ ਕਿ ਉਹ ਚੰਡੀਗੜ੍ਹ ਰੋਡ ਸਥਿਤ 32 ਸੈਕਟਰ ਦੇ ਰਹਿਣ ਵਾਲੇ ਚੇਤਨ ਬਵੇਜਾ ਦੇ ਚੀਮਾ ਚੌਕ ਵਾਲੇ ਦਫਤਰ `ਚ ਕੰਮ ਕਰਦੀ ਸੀ ਤੇ ਕੁਝ ਸਮਾਂ ਪਹਿਲਾਂ ਚੇਤਨ ਬਵੇਜਾ ਨੇ ਉਸਨੂੰ ਨਸ਼ੀਲੀ ਕੋਲਡ ਡ੍ਰਿੰਕ ਪਿਲਾ ਕੇ ਉਸ ਨਾਲ ਸਰੀਰਕ ਸਬੰਧ ਬਣਾਏ ਤੇ ਬਾਅਦ `ਚ ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਦੀ ਇਜ਼ੱਤ ਨਾਲ ਲਗਾਤਾਰ ਖੇਡਦਾ ਰਿਹਾ। ਕੁਝ ਸਾਲ ਪਹਿਲੋਂ ਜਦੋਂ ਔਰਤ ਗਰਭਵਤੀ ਹੋ ਗਈ ਤਾਂ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮਾਮਲੇ `ਚ ਔਰਤ ਨੇ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਦਰਖ਼ਾਸਤ ਦਿੱਤੀ ਤਾਂ ਮਾਮਲੇ ਦੀ ਤਫਤੀਸ਼ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 2 ਦੀ ਪੁਲਸ ਨੇ ਔਰਤ ਦੀ ਸਿ਼ਕਾਇਤ `ਤੇ 32 ਸੈਕਟਰ ਦੇ ਵਾਸੀ ਚੇਤਨ ਬਵੇਜਾ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਡਵੀਜ਼ਨ ਨੰਬਰ 2 ਦੇ ਇੰਚਾਰਜ ਗੁਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਚੇਤਨ ਬਵੇਜਾ ਦੀ ਤਲਾਸ਼ ਜਾਰੀ ਹੈ ਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Advertisement
Advertisement
Advertisement
Advertisement
Scroll to Top